Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 6:19 am

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰੀ ਸਕੂਲ ਵਿਖੇ ਨਸ਼ਾ ਵਿਰੋਧੀ ਨਾਟਕ ਰਾਹੀਂ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਸਰਕਾਰੀ ਸਕੂਲ ਵਿਖੇ ਨਸ਼ਾ ਵਿਰੋਧੀ ਨਾਟਕ ਰਾਹੀਂ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਸਮਾਣਾ/ਪਟਿਆਲਾ, 4 ਅਗਸਤ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਵਿੱਚ 1 ਅਗਸਤ ਤੋਂ ਨਸ਼ਾ ਵਿਰੋਧੀ ਵਿਸ਼ੇ ਦੀ ਪੜ੍ਹਾਈ ਸ਼ੁਰੂ ਕਰਨ ਦੇ ਹੁਕਮਾਂ ਦੀ ਲੜੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਵਿਖੇ ਵਿਦਿਆਰਥੀਆਂ ਲਈ ਨਸ਼ਾ ਵਿਰੋਧੀ ਸੁਨੇਹਾ ਦਿੰਦਾ ਨਾਟਕ ਦਾ ਆਯੋਜਨ ਕੀਤਾ ਗਿਆ। ਇਹ ਨਾਟਕ ਥੀਏਟਰ ਗਰੁੱਪ ਪਟਿਆਲਾ ਵੱਲੋਂ ਪੇਸ਼ ਕੀਤਾ ਗਿਆ ਜਿਸ ਨੂੰ ਡਾ. ਦਿਲਵਰ ਸਿੰਘ, ਡਾਇਰੈਕਟਰ, ਐਨ.ਐਸ.ਐਸ. ਅਤੇ ਯੁਵਕ ਸੇਵਾਵਾਂ ਕਲੱਬ, ਵੱਲੋਂ ਸਕੂਲ ਲਈ ਭੇਜਿਆ ਗਿਆ।

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਅਤੇ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਡਾ: ਰਵਿੰਦਰਪਾਲ ਸ਼ਰਮਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸਕੂਲ ਦੇ ਪ੍ਰਿੰਸੀਪਲ ਦਿਆਲ ਸਿੰਘ ਦੇ ਸਹਿਯੋਗ ਨਾਲ ਇਹ ਕਾਰਜ ਕ੍ਰਮ ਸਫਲਤਾਪੂਰਵਕ ਆਯੋਜਿਤ ਹੋਇਆ।
ਸਟੇਜ ਸੰਚਾਲਨ ਦੀ ਭੂਮਿਕਾ ਪ੍ਰੋਗਰਾਮ ਅਫ਼ਸਰ ਜਸਵਿੰਦਰ ਸਿੰਘ ਨੇ ਨਿਭਾਈ। ਨਾਟਕ ਰਾਹੀਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਕਹਿਰ ਬਾਰੇ ਜਾਗਰੂਕ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਵਿਦਿਆਰਥੀਆਂ ਨੇ ਨਾਟਕ ਦੀ ਪ੍ਰਸਤੁਤੀ ਨੂੰ ਬਹੁਤ ਹੀ ਉਤਸ਼ਾਹ ਨਾਲ ਵੇਖਿਆ ਅਤੇ ਇਸ ਵਿੱਚ ਦਰਸਾਏ ਸੰਦੇਸ਼ ਨੂੰ ਗੰਭੀਰਤਾ ਨਾਲ ਲਿਆ।

ਇਸ ਮੌਕੇ ’ਤੇ ਟੀਮ ਦਾ ਸਨਮਾਨ ਗੁਰਪਿੰਦਰ ਕੌਰ ਇੰਚਾਰਜ ਅਤੇ ਸਮੂਹ ਸਕੂਲ ਸਟਾਫ਼ ਵੱਲੋਂ ਸਨਮਾਨਿਤ ਕੀਤਾ ਗਿਆ। ਜਸਵਿੰਦਰ ਸਿੰਘ ਨੇ ਕਿਹਾ ਕਿ ਇਹ ਨਾਟਕ ਨਾ ਸਿਰਫ਼ ਮਨੋਰੰਜਕ ਰਿਹਾ, ਬਲਕਿ ਨਵੀਂ ਪੀੜ੍ਹੀ ਲਈ ਇੱਕ ਮਜ਼ਬੂਤ ਨੈਤਿਕ ਪਾਠ ਵੀ ਸਾਬਤ ਹੋਇਆ।
ਪ੍ਰੋਗਰਾਮ ਦੌਰਾਨ ਸੁਖਰਾਜ ਕੁਮਾਰ, ਪੁਨੀਤ ਸਿੰਗਲਾ, ਬਲਜਿੰਦਰ ਕੌਰ, ਜਸਪ੍ਰਿੰਸ ਸਿੰਘ, ਜਸਵਿੰਦਰ ਕੌਰ, ਕਿਰਨਜੀਤ ਕੌਰ, ਪ੍ਰਭਜੋਤ ਕੌਰ, ਜਸਪ੍ਰੀਤ ਕੌਰ, ਅਜੇ ਸ਼ਰਮਾ, ਸੁਮੀਤ ਕੌਰ, ਮਨਦੀਪ ਕੌਰ, ਪਰਮਿੰਦਰਜੀਤ ਕੌਰ, ਮਨਪ੍ਰੀਤ ਕੌਰ, ਚੈਰੀ ਰਾਣੀ, ਮਨਦੀਪ ਕੌਰ ਲਾਇਬ੍ਰੇਰੀਅਨ, ਸ਼ੁਭਪ੍ਰੀਤ ਕੌਰ, ਰਾਜਵੀਰ ਕੌਰ ਅਤੇ ਕੁਲਦੀਪ ਸਿੰਘ ਬਰਾੜ  ਵੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top