Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:15 am

+91 90915 01313 , +91 90916 01313

punjabbanni@gmail.com
punjabbani@yahoo.com

ਰਜਿਸਟਰਾਰ ਦਾ ਅਹੁਦਾ ਸੰਭਾਲਣ ਮੌਕੇ ਪ੍ਰੋ ਦਵਿੰਦਰਪਾਲ ਸਿੰਘ ਸਿੱਧੂ ਦਾ  ਸਨਮਾਨ 

ਰਜਿਸਟਰਾਰ ਦਾ ਅਹੁਦਾ ਸੰਭਾਲਣ ਮੌਕੇ ਪ੍ਰੋ ਦਵਿੰਦਰਪਾਲ ਸਿੰਘ ਸਿੱਧੂ ਦਾ  ਸਨਮਾਨ 

ਪਟਿਆਲਾ, 5 ਅਗਸਤ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਬੀਤੇ ਕੱਲ ਪ੍ਰਸ਼ਾਸਨਿਕ ਅਹੁਦਿਆਂ ਤੇ ਵਾਇਸ ਚਾਂਸਲਰ ਡਾ ਜਗਦੀਪ ਸਿੰਘ ਵਲੋਂ ਵੱਡਾ ਫੇਰਬਦਲ ਕੀਤਾ ਗਿਆ ਹੈ। ਵਾਇਸ ਚਾਂਸਲਰ ਵਲੋਂ ਅਪਲਾਈਡ ਮੈਨੇਜਮੈਂਟ ਦੇ ਪ੍ਰੋਫੈਸਰ ਦਵਿੰਦਰਪਾਲ ਸਿੰਘ ਸਿੱਧੂ ਨੂੰ ਇਕ ਸਾਲ ਲਈ ਰਜਿਸਟਰਾਰ ਨਿਯੁਕਤ ਕੀਤਾ ਗਿਆ ਹੈ।
ਅੱਜ ਗੈਰ ਅਧਿਆਪਨ ਕਰਮਚਾਰੀ ਸੰਘ ਦੇ ਆਗੂਆਂ ਵਲੋਂ ਅਹੁਦਾ ਸੰਭਾਲਣ ਮੌਕੇ ਪ੍ਰੋ ਦਵਿੰਦਰਪਾਲ ਸਿੰਘ ਸਿੱਧੂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ ਗਿਆ। ਕਰਮਚਾਰੀ ਆਗੂ ਰਾਜਿੰਦਰ ਸਿੰਘ ਬਾਗੜੀਆਂ, ਪ੍ਰਕਾਸ਼ ਸਿੰਘ ਧਾਲੀਵਾਲ, ਅਮਰਜੀਤ ਕੌਰ ਗਿੱਲ ਨੇ ਰਜਿਸਟਰਾਰ ਨੂੰ ਅਹੁਦਾ ਸੰਭਾਲਣ ਮੌਕੇ ਮੁਬਾਰਕਬਾਦ ਦਿੱਤੀ ਅਤੇ ਗੈਰ ਅਧਿਆਪਨ ਕਰਮਚਾਰੀਆਂ ਦੇ ਪਿਛਲੇ ਲੰਮੇ ਸਮੇਂ ਤੋਂ ਰੁਕੇ ਹੋਏ ਕੰਮ ਨੂੰ ਜਲਦ ਹੱਲ ਕਰਨ ਦੀ ਮੰਗ ਕੀਤੀ ਗਈ। ਆਗੂਆਂ ਵਲੋਂ ਨਵ ਨਿਯੁਕਤ ਰਜਿਸਟਰਾਰ ਦੇ ਧਿਆਨ ਹੇਠ ਲਿਆਂਦਾ ਗਿਆ ਕਿ ਬਿਨਾਂ ਕਿਸੇ ਕਾਰਨ  ਗੈਰ ਅਧਿਆਪਨ ਕਰਮਚਾਰੀਆਂ ਦੀਆਂ ਚੋਣਾਂ ਰੋਕ ਕੇ ਲੋਕਤੰਤਰ ਦਾ ਘਾਂਣ ਕੀਤਾ ਜਾ ਰਿਹਾ ਹੈ।
ਰਜਿਸਟਰਾਰ ਪ੍ਰੋ ਦਵਿੰਦਰਪਾਲ ਸਿੰਘ ਸਿੱਧੂ ਨੇ ਕਰਮਚਾਰੀ ਵਫ਼ਦ ਦੇ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਉਹ ਯੂਨੀਵਰਸਿਟੀ ਨੂੰ ਬੁਲੰਦੀਆਂ ਤੇ ਲਿਜਾਣ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਗੈਰ ਅਧਿਆਪਨ ਕਰਮਚਾਰੀਆਂ ਦੇ ਸਾਰੇ ਜਾਇਜ਼ ਕੇਸਾਂ ਨੂੰ ਪਹਿਲ ਦੇ ਆਧਾਰ ਤੇ ਵਿਚਾਰਿਆ ਜਾਵੇਗਾ। ਉਨ੍ਹਾਂ ਸਾਰੇ ਕਰਮਚਾਰੀਆਂ ਨੂੰ ਰਲ ਮਿਲ ਕੇ ਯੂਨੀਵਰਸਿਟੀ ਦੀ ਚੜ੍ਹਦੀ ਕਲਾ ਲਈ ਇਕਜੁੱਟ ਹੋ ਕੇ ਕੰਮ ਕਰਨ ਲਈ ਕਿਹਾ। ਗੈਰ ਅਧਿਆਪਨ ਵਫ਼ਦ ਨੇ ਰੱਖੜੀ ਦੇ ਪਵਿੱਤਰ ਤਿਉਹਾਰ ਤੋਂ ਪਹਿਲਾਂ ਯੂਨੀਵਰਸਿਟੀ ਕਰਮਚਾਰੀਆਂ ਦੀ ਤਨਖਾਹ ਰਿਲੀਜ਼ ਕਰਨ ਸਬੰਧੀ ਵੀ ਰਜਿਸਟਰਾਰ ਦੇ ਧਿਆਨ ਹੇਠ ਲਿਆਂਦਾ ਗਿਆ।
ਅੱਜ ਦੀ ਇਕੱਤਰਤਾ ਦੌਰਾਨ ਆਗੂ ਰਾਜਿੰਦਰ ਸਿੰਘ ਬਾਗੜੀਆਂ, ਪ੍ਰਕਾਸ਼ ਸਿੰਘ ਧਾਲੀਵਾਲ, ਅਮਰਜੀਤ ਕੌਰ ਗਿੱਲ ਦੁੱਗਾਂ, ਤੇਜਿੰਦਰ ਸਿੰਘ, ਪ੍ਰਭਜੋਤ ਸਿੰਘ, ਸੁਖਵਿੰਦਰ ਸਿੰਘ ਸੁੱਖੀ, ਗੁਰਪਿਆਰ ਸਿੰਘ,ਲੱਖੀ ਰਾਮ, ਜਗਤਾਰ ਸਿੰਘ , ਪਰਵਿੰਦਰ ਕੌਰ, ਭੁਪਿੰਦਰ ਸਿੰਘ ਪੁਸ਼ਪਿੰਦਰ ਸਿੰਘ ਕਰਮਚਾਰੀ ਸੰਘ ਦੇ ਮੈਂਬਰ ਸ਼ਾਮਲ ਸਨ।
Advertisement
Advertisement
Advertisement
Advertisement
Scroll to Top