Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 3:08 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਵੱਖ ਵੱਖ ਅਧਿਕਾਰੀਆਂ ਨੇ ਸੰਭਾਲ਼ੇ ਅਹੁਦੇ

ਪੰਜਾਬੀ ਯੂਨੀਵਰਸਿਟੀ ਵਿਖੇ ਵੱਖ ਵੱਖ ਅਧਿਕਾਰੀਆਂ ਨੇ ਸੰਭਾਲ਼ੇ ਅਹੁਦੇ

ਪਟਿਆਲਾ, 5 ਅਗਸਤ : ਪੰਜਾਬੀ ਯੂਨੀਵਰਸਿਟੀ ਵਿਖੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਉੱਚ-ਅਹੁਦਿਆਂ ‘ਤੇ ਤਾਇਨਾਤ ਕੀਤੇ ਗਏ ਵੱਖ ਵੱਖ ਅਧਿਕਾਰੀਆਂ ਨੇ ਅਹੁਦੇ ਸੰਭਾਲ਼ ਲਏ ਹਨ। ਪ੍ਰੋ. ਜਸਵਿੰਦਰ ਸਿੰਘ ਬਰਾੜ ਨੇ ਡੀਨ ਅਕਾਦਮਿਕ ਮਾਮਲੇ ਵਜੋਂ ਅਤੇ ਪ੍ਰੋ. ਦਵਿੰਦਰਪਾਲ ਸਿੰਘ ਸਿੱਧੂ ਨੇ ਰਜਿਸਟਰਾਰ ਵਜੋਂ ਅਹੁਦਾ ਸੰਭਾਲ਼ ਲਿਆ ਹੈ। ਵਰਨਣਯੋਗ ਹੈ ਕਿ ਅਪਲਾਈਡ ਮੈਨੇਜਮੈਂਟ ਵਿਸ਼ੇ ਨਾਲ਼ ਸਬੰਧਤ ਪ੍ਰੋ. ਦਵਿੰਦਰਪਾਲ ਸਿੰਘ ਸਿੱਧੂ ਇਸ ਤੋਂ ਪਹਿਲਾਂ ਵੀ ਰਜਿਸਟਰਾਰ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ।
ਇਸ ਤੋਂ ਇਲਾਵਾ ਡਾ. ਸੁਖਜੀਤ ਕੌਰ ਨੇ ਡਾਇਰੈਕਟਰ, ਯੋਜਨਾ ਅਤੇ ਨਿਰੀਖਣ ਵਜੋਂ ਅਤੇ ਪ੍ਰੋ. ਅਮਰਇੰਦਰ ਸਿੰਘ ਨੇ ਡਾਇਰੈਕਟਰ, ਕਾਂਸਟੀਚੁਐਂਟ ਕਾਲਜ ਵਜੋਂ ਅਹੁਦਾ ਸੰਭਾਲ਼ ਲਿਆ। ਇਨ੍ਹਾਂ ਸਾਰੇ ਅਧਿਕਾਰੀਆਂ ਵੱਲੋਂ ਅਹੁਦਾ ਸੰਭਾਲੇ ਜਾਣ ਸਮੇਂ ਉਪ-ਕੁਲਪਤੀ ਡਾ. ਜਗਦੀਪ ਸਿੰਘ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਰਹੀਆਂ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਸਾਰੇ ਅਧਿਕਾਰੀਆਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦਿਆਂ ਉਮੀਦ ਪ੍ਰਗਟਾਈ ਕਿ ਸਾਰੇ ਅਧਿਕਾਰੀ ਯੂਨੀਵਰਸਿਟੀ ਦੀ ਬਿਹਤਰੀ ਲਈ ਨਿੱਠ ਕੇ ਕਾਰਜ ਕਰਨਗੇ।
ਜ਼ਿਕਰਯੋਗ ਹੈ ਕਿ ਡੀਨ ਅਕਾਦਮਿਕ ਮਾਮਲੇ ਪ੍ਰੋ. ਜਸਵਿੰਦਰ ਸਿੰਘ ਬਰਾੜ ਮੌਜੂਦਾ ਸਮੇਂ ਡਾਇਰੈਕਟਰ, ਯੋਜਨਾ ਅਤੇ ਨਿਰੀਖਣ ਅਤੇ ਡਾਇਰੈਕਟਰ ਕਾਂਸਟੀਚੁਐਂਟ ਕਾਲਜ ਵਜੋਂ ਕਾਰਜਸ਼ੀਲ ਹੋਣ ਤੋਂ ਇਲਾਵਾ ‘ਸੋਸ਼ਲ ਸਾਇੰਸਜ਼ ਫ਼ੈਕਲਟੀ’ ਦੇ ਡੀਨ ਵਜੋਂ ਵੀ ਵਿਚਰ ਰਹੇ ਸਨ। ਹੁਣ ਉਨ੍ਹਾਂ ਦੀ ਥਾਂ ਡਾ. ਸੁਖਜੀਤ ਕੌਰ ਅਤੇ ਪ੍ਰੋ. ਅਮਰਇੰਦਰ ਸਿੰਘ ਨੇ ਇਹ ਜ਼ਿੰਮੇਵਾਰੀ ਸੰਭਾਲੀ ਹੈ। ਡਾ. ਸੁਖਜੀਤ ਕੌਰ ਕੰਪਿਊਟਰ ਸਾਇੰਸ ਵਿਸ਼ੇ ਦੇ ਅਧਿਆਪਕ ਹਨ ਅਤੇ ਪ੍ਰੋ. ਅਮਰਇੰਦਰ ਸਿੰਘ ਮੈਨੇਜਮੈਂਟ ਵਿਸ਼ੇ ਦੇ ਅਧਿਆਪਕ ਹਨ ਜੋ ਯੂਨੀਵਰਸਿਟੀ ਵਿਖੇ ਭਾਰਤੀ ਪ੍ਰਸ਼ਾਸ਼ਨਿਕ ਸੇਵਾਵਾਂ ਸਿਖਲਾਈ ਕੇਂਦਰ ਦੇ ਡਾਇਰੈਕਟਰ ਵਜੋਂ ਵੀ ਸੇਵਾਵਾਂ ਨਿਭਾ ਰਹੇ ਹਨ। ਵਰਨਣਯੋਗ ਹੈ ਕਿ ਵਿੱਤ ਅਫ਼ਸਰ ਡਾ. ਪ੍ਰਮੋਦ ਅੱਗਰਵਾਲ ਦੇ ਅਹੁਦੇ ਦੀ ਮਿਆਦ ਇੱਕ ਹੋਰ ਸਾਲ ਲਈ ਵਧਾ ਦਿੱਤੀ ਗਈ ਹੈ। ਪ੍ਰੋ. ਐੱਚ.ਪੀ.ਐੱਸ. ਕਾਲੜਾ ਨੂੰ ਇੰਚਾਰਜ ਪਬਲੀਕੇਸ਼ਨ ਬਿਊਰੋ, ਡਾ. ਰਾਜਿੰਦਰ ਗਿੱਲ ਨੂੰ ਡਾਇਰੈਕਟਰ ਡਾਇਸਪੋਰਾ ਅਧਿਐਨ ਕੇਂਦਰ ਅਤੇ ਪ੍ਰੋ. ਮਨੀਸ਼ ਕਪੂਰ ਨੂੰ ਕੰਟਰੋਲਰ ਪ੍ਰੀਖਿਆਵਾਂ ਤਾਇਨਾਤ ਕੀਤਾ ਗਿਆ ਹੈ।
Advertisement
Advertisement
Advertisement
Advertisement
Scroll to Top