Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਵੱਲੋਂ ਉੱਤਰ ਪ੍ਰਦੇਸ਼ ਦੀ ਐਸ.ਟੀ.ਐਫ. ਨਾਲ ਸਾਂਝੇ ਆਪਰੇਸ਼ਨ ਦੌਰਾਨ ਮਾਫੀਆ ਡਾਨ ਧਰੁਵ ਕੁੰਟੂ ਦਾ ਨਜ਼ਦੀਕੀ ਸਾਥੀ ਗ੍ਰਿਫ਼ਤਾਰ

ਦੁਆਰਾ: Punjab Bani ਪ੍ਰਕਾਸ਼ਿਤ :Friday, 11 August, 2023, 07:45 PM

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਵੱਲੋਂ ਉੱਤਰ ਪ੍ਰਦੇਸ਼ ਦੀ ਐਸ.ਟੀ.ਐਫ. ਨਾਲ ਸਾਂਝੇ ਆਪਰੇਸ਼ਨ ਦੌਰਾਨ ਮਾਫੀਆ ਡਾਨ ਧਰੁਵ ਕੁੰਟੂ ਦਾ ਨਜ਼ਦੀਕੀ ਸਾਥੀ ਗ੍ਰਿਫ਼ਤਾਰ
ਯੂ.ਪੀ. ਪੁਲਿਸ ਵੱਲੋਂ ਮੁਲਜ਼ਮ ‘ਤੇ 1 ਲੱਖ ਰੁਪਏ ਦਾ ਰੱਖਿਆ ਗਿਆ ਸੀ ਇਨਾਮ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੰਗਠਿਤ ਅਪਰਾਧ ਦੇ ਖਾਤਮੇ ਲਈ ਵਚਨਬੱਧ
ਗ੍ਰਿਫਤਾਰ ਮੁਲਜ਼ਮ ਅਰਵਿੰਦ ਕਸ਼ਯਪ ਉਰਫ਼ ਪਿੰਟੂ ਸਾਗਰੀ ਹਲਕੇ ਦੇ ਸਾਬਕਾ ਵਿਧਾਇਕ ਸਰਵੇਸ਼ ਸੀਪੂ ਦੇ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਦਾ ਕਰ ਰਿਹਾ ਹੈ ਸਾਹਮਣਾ: ਡੀ.ਜੀ.ਪੀ. ਗੌਰਵ ਯਾਦਵ
ਚੰਡੀਗੜ੍ਹ, 11 ਅਗਸਤ:
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਵਿੱਡੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਉੱਤਰ ਪ੍ਰਦੇਸ਼ ਦੀ ਐਸ.ਟੀ.ਐਫ. ਨਾਲ ਸਾਂਝੇ ਆਪਰੇਸ਼ਨ ਦੌਰਾਨ ਭਗੌੜੇ ਅਪਰਾਧੀ ਅਤੇ ਮਾਫੀਆ ਡੌਨ ਧਰੁਵ ਕੁੰਟੂ ਦੇ ਕਰੀਬੀ ਸਾਥੀ ਅਰਵਿੰਦ ਕਸ਼ਯਪ ਉਰਫ਼ ਪਿੰਟੂ ਨੂੰ ਅੱਜ ਲੁਧਿਆਣਾ ਤੋਂ ਗ੍ਰਿਫ਼ਤਾਰ ਕਰ ਲਿਆ।
ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਗ੍ਰਿਫਤਾਰ ਮੁਲਜ਼ਮ, ਸਾਗਰੀ ਵਿਧਾਨ ਸਭਾ ਹਲਕੇ ਦੇ ਸਾਬਕਾ ਵਿਧਾਇਕ ਸਰਵੇਸ਼ ਸੀਪੂ, ਜਿਸ ਦੀ 2013 ‘ਚ ਹੱਤਿਆ ਕਰ ਦਿੱਤੀ ਗਈ ਸੀ, ਦੇ ਕਤਲ ‘ਚ ਸ਼ਾਮਲ ਸੀ ਅਤੇ ਉੱਤਰ ਪ੍ਰਦੇਸ਼ ਪੁਲਿਸ ਨੇ ਉਸ ਦੀ ਗ੍ਰਿਫਤਾਰੀ ‘ਤੇ 1 ਲੱਖ ਰੁਪਏ ਦਾ ਇਨਾਮ ਰੱਖਿਆ ਸੀ। ਦੱਸਣਯੋਗ ਹੈ ਕਿ ਪਿੰਟੂ ਦੇ ਗਰੁੱਪ ਮੈਂਬਰਾਂ ਨੇ ਧਰੁਵ ਸਿੰਘ ਕੁੰਟੂ ਦੇ ਇਸ਼ਾਰੇ ‘ਤੇ ਸਾਬਕਾ ਵਿਧਾਇਕ ਸਰਵੇਸ਼ ਸੀਪੂ ਦੀ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਅਰਵਿੰਦ ਕਸ਼ਯਪ ਉਰਫ਼ ਪਿੰਟੂ, ਜੋ ਜ਼ਿਲ੍ਹਾ ਆਜ਼ਮਗੜ੍ਹ, ਯੂਪੀ ਦੇ ਚੱਕੀਆ ਕਸਰਾਵਾਲ ਦਾ ਰਹਿਣ ਵਾਲਾ ਹੈ, ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਅਤੇ ਉਸ ਖ਼ਿਲਾਫ਼ ਕਤਲ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਅਤੇ ਅਸਲਾ ਐਕਟ ਨਾਲ ਸਬੰਧਤ 16 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ।

ਏ.ਡੀ.ਜੀ.ਪੀ. ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਠੋਸ ਜਾਣਕਾਰੀ ਮਿਲਣ ‘ਤੇ ਏ.ਆਈ.ਜੀ. ਸੰਦੀਪ ਗੋਇਲ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਐਸ.ਟੀ.ਐਫ, ਯੂਪੀ ਨਾਲ ਮਿਲ ਕੇ ਵਿਸ਼ੇਸ਼ ਆਪਰੇਸ਼ਨ ਚਲਾਇਆ ਅਤੇ ਮੁਲਜ਼ਮ ਅਰਵਿੰਦ ਕਸ਼ਯਪ ਉਰਫ਼ ਪਿੰਟੂ ਨੂੰ ਲੁਧਿਆਣਾ, ਪੰਜਾਬ ਦੇ ਥਾਣਾ ਡਾਬਾ ਦੇ ਖੇਤਰ ਤੋਂ ਸਫਲਤਾਪੂਰਵਕ ਗ੍ਰਿਫਤਾਰ ਕਰ ਲਿਆ।

ਜ਼ਿਕਰਯੋਗ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਜ਼ਿਲ੍ਹਾ ਆਜ਼ਮਗੜ੍ਹ ਦੇ ਥਾਣਾ ਜਿਆਣਪੁਰ ਵਿਖੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 147, 302 ਅਤੇ 120ਬੀ ਤਹਿਤ ਦਰਜ ਐਫਆਈਆਰ ਨੰਬਰ 348/2013 ਵਿੱਚ ਲੋੜੀਂਦਾ ਸੀ। ਉਕਤ ਮਾਮਲੇ ‘ਚ 16 ਮਾਰਚ 2022 ਨੂੰ ਧਰੁਵ ਸਿੰਘ ਕੁੰਟੂ ਸਮੇਤ 7 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ, ਜਦਕਿ ਦੋਸ਼ੀ ਅਰਵਿੰਦ ਕਸ਼ਯਪ ਫਰਾਰ ਚੱਲ ਰਿਹਾ ਸੀ।



Scroll to Top