Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 11:16 am

+91 90915 01313 , +91 90916 01313

punjabbanni@gmail.com
punjabbani@yahoo.com

1.5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਜੰਗਲਾਤ ਗਾਰਡ ਰੰਗੇ ਹੱਥੀਂ ਕੀਤਾ ਕਾਬੂ

1.5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਜੰਗਲਾਤ ਗਾਰਡ ਰੰਗੇ ਹੱਥੀਂ ਕੀਤਾ ਕਾਬੂ

ਪਟਿਆਲਾ 2 ਸਤੰਬਰ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਸੋਮਵਾਰ ਨੂੰ ਜੰਗਲਾਤ ਗਾਰਡ ਅਮਨਦੀਪ ਸਿੰਘ, ਵਧੀਕ ਬਲਾਕ ਇੰਚਾਰਜ, ਵਣ ਰੇਂਜ ਦਫ਼ਤਰ, ਪਟਿਆਲਾ ਨੂੰ 1,50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਇਸ ਗੱਲ ਦਾ ਖੁਲਾਸਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੇ ਦੇਵੀਗੜ੍ਹ ਰੋਡ, ਪਟਿਆਲਾ ਵਿਖੇ ਇੱਕ ਨਰਸਿੰਗ ਹੋਮ ਲਈ ਖਰੀਦੀ ਗਈ ਜ਼ਮੀਨ ਨਾਲ ਸਬੰਧਤ ਕੋਈ ਇਤਰਾਜ਼ ਨਹੀਂ ਸਰਟੀਫਿਕੇਟ ਜਾਰੀ ਕਰਨ ਬਦਲੇ ਇੱਕ ਸ਼ਿਕਾਇਤਕਰਤਾ ਤੋਂ ਇਹ ਰਿਸ਼ਵਤ ਮੰਗੀ ਗਈ ਸੀ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਸਵਰਨ ਸਿੰਘ, ਵਣ ਰੇਂਜ ਅਫ਼ਸਰ, ਪਟਿਆਲਾ ਅਤੇ ਉਪਰੋਕਤ ਅਮਨਦੀਪ ਸਿੰਘ ਨੇ ਮਿਲ ਕੇ ਇਹ ਰਿਸ਼ਵਤ ਮੰਗੀ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਅਮਨਦੀਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ ਅਤੇ ਰਿਸ਼ਵਤ ਦੀ ਰਕਮ ਮੌਕੇ ‘ਤੇ ਹੀ ਬਰਾਮਦ ਕਰ ਲਈ।
ਇਸ ਸਬੰਧ ਵਿੱਚ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ ਬੀਐਨਐਸ ਦੀ ਧਾਰਾ 61(2) ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਦੂਜੇ ਸਹਿ-ਮੁਲਜ਼ਮ ਸਵਰਨ ਸਿੰਘ, ਵਣ ਰੇਂਜ ਅਫਸਰ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।
Advertisement
Advertisement
Advertisement
Advertisement
Scroll to Top