Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 29 Sep 2026 | 1:09 pm

+91 90915 01313 , +91 90916 01313

punjabbanni@gmail.com
punjabbani@yahoo.com

 ਹਰ ਤਰ੍ਹਾਂ ਦੇ ਇੰਤਜਾਮ ਮੁਕੰਮਲ, ਲੋਕ ਘਬਰਾਹਟ 'ਚ ਨਾ ਆਉਣ-ਡਾ. ਪ੍ਰੀਤੀ ਯਾਦਵ

 ਹਰ ਤਰ੍ਹਾਂ ਦੇ ਇੰਤਜਾਮ ਮੁਕੰਮਲ, ਲੋਕ ਘਬਰਾਹਟ 'ਚ ਨਾ ਆਉਣ-ਡਾ. ਪ੍ਰੀਤੀ ਯਾਦਵ

ਧਰਮੇੜ੍ਹੀ, ਪਟਿਆਲਾ, 2 ਸਤੰਬਰ :  ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਮੁੜ ਤੋਂ ਜ਼ਿਲ੍ਹਾ ‌ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਹੜ੍ਹ ਬਾਬਤ ਕਿਸੇ ਵੀ ਅਫ਼ਵਾਹ ਉਪਰ ਯਕੀਨ ਨਾ ਕੀਤਾ ਜਾਵੇ ਤੇ ਬਿਨ੍ਹਾਂ ਵਜ੍ਹਾ ਕੋਈ ਨਾ ਅਫ਼ਵਾਹ ਫੈਲਾਈ ਜਾਵੇ ਅਤੇ ਨਾ ਹੀ ਬਿਨ੍ਹਾਂ ਪੁਸ਼ਟੀ ਕੀਤੇ ਫੋਟੋਆਂ ਤੇ ਛੋਟੇ ਵੀਡੀਓ ਕਲਿਪਸ ਸੋਸ਼ਲ ਮੀਡੀਆ ਉਪਰ ਵਾਇਰਲ ਕੀਤੇ ਜਾਣ।

ਉਨ੍ਹਾਂ ਕਿਹਾ ਕਿ ਅਧੂਰੀ ਤੇ ਤੱਥਹੀਣ ਸੂਚਨਾ ਦਾ ਲੋਕਾਂ ਉਪਰ ਬਹੁਤ ਮਾੜਾ ਅਸਰ ਪੈਂਦਾ ਹੈ ਅਤੇ ਇਸ ਨਾਲ ਆਮ ਲੋਕਾਂ ਵਿੱਚ ਘਬਰਾਹਟ, ਡਰ ਤੇ ਸਹਿਮ ਦਾ ਮਾਹੌਲ ਪੈਦਾ ਹੁੰਦਾ ਹੈ। ਡਾ. ਪ੍ਰੀਤੀ ਯਾਦਵ ਨੇ ਅੱਗੇ ਕਿਹਾ ਕਿ ਕੋਈ ਵੀ ਵਿਅਕਤੀ ਬਿਨ੍ਹਾਂ ਵਜ੍ਹਾ ਅਫ਼ਵਾਹਾਂ ਨਾ ਫੈਲਾਏ ਸਗੋਂ ਵਾਜਬ ਸੂਚਨਾ ਤੁਰੰਤ ਪ੍ਰਸ਼ਾਸਨ ਨਾਲ ਸਾਂਝੀ ਕੀਤੀ ਜਾਵੇ, ਜਿਸ ਉਪਰ ਮੌਕੇ ‘ਤੇ ਕਾਰਵਾਈ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ।

ਡਿਪਟੀ ਕਮਿਸ਼ਨਰ ਨੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨਾਲ ਧਰਮੇੜ੍ਹੀ ਵਿਖੇ ਘੱਗਰ, ਛੋਟੀ ਤੇ ਬੜੀ ਨਦੀ ਤੇ ਮੀਰਾਂਪੁਰ ਚੋਅ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਬੇਸ਼ੱਕ ਸਾਡੀਆਂ ਨਦੀਆਂ ਦੇ ਕੈਚਮੈਂਟ ਖੇਤਰ ਵਿੱਚ ਭਾਰੀ ਮੀਂਹ ਕਰਕੇ ਪਾਣੀ ਵਧਿਆ ਹੈ ਅਤੇ ਕਈ ਪਿੰਡਾਂ ਵਿੱਚ ਪਾਣੀ ਕਿਨਾਰਿਆਂ ਤੋਂ ਬਾਹਰ ਜਾਕੇ ਖੇਤਾਂ ਵਿੱਚ ਵੀ ਫੈਲਿਆ ਹੈ ਪਰੰਤੂ ਸਥਿਤੀ ਨਿਯੰਤਰਨ ਹੇਠ ਹੈ। ਉਨ੍ਹਾਂ ਦੱਸਿਆ ਕਿ ਮੌਸਮ ਦੀ ਚਿਤਾਵਨੀ ਦੇਖਦੇ ਹੋਏ ਤੇ ਹਰਿਆਣਾ ਦੇ ਨਾਲ ਲੱਗਦੇ ਜ਼ਿਲ੍ਹਿਆਂ ਨਾਲ ਤਾਲਮੇਲ ਕਰਕੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਦੇ ਹਰ ਤਰ੍ਹਾਂ ਦੇ ਇੰਤਜਾਮ ਮੁਕੰਮਲ ਕੀਤੇ ਹੋਏ ਹਨ, ਜਿਸ ਕਰਕੇ ਲੋਕ ਘਬਰਾਹਟ ‘ਚ ਨਾ ਆਉਣ।

ਡਿਪਟੀ ਕਮਿਸ਼ਨਰ ਨੇ ਧਰਮੇੜ੍ਹੀ ਵਿਖੇ ਮਾਰਕੀਟ ਕਮੇਟੀ ਸਮਾਣਾ ਦੇ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ ਤੇ ਐਸ ਡੀ ਐਮ ਪਟਿਆਲਾ ਹਰਜੋਤ ਕੌਰ ਮਾਵੀ ਤੇ ਹੋਰ ਅਧਿਕਾਰੀਆਂ ਨਾਲ ਘੱਗਰ ਦੇ ਸਾਇਫ਼ਨ ਸਮੇਤ ਮੀਰਾਂਪੁਰ ਚੋਅ ਦੀ ਨਿਕਾਸੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਉਹ ਹਰਿਆਣਾ ਦੇ ਗਵਾਂਢੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਵਿੱਚ ਹਨ ਤੇ ਘੱਗਰ, ਮਾਰਕੰਡਾ ਤੇ ਟਾਂਗਰੀ, ਬੜੀ ਤੇ ਛੋਟੀ ਸਮੇਤ

ਸਾਰੀਆਂ ਨਦੀਆਂ ਦੀਆਂ ਸੰਵੇਦਨਸ਼ੀਲ ਥਾਵਾਂ ਦਾ ਐਸ.ਡੀ.ਐਮਜ ਤੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਵੱਲੋਂ ਲਗਾਤਾਰ ਜਾਇਜ਼ਾ ਲਿਆ ਜਾ ਰਿਹਾ ਹੈ। ਇਸ ਤੋਂ ਬਿਨ੍ਹਾਂ ਨਦੀਆਂ ਦੇ ਵਹਾਅ ਉਪਰ ਵੀ 24 ਘੰਟੇ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਕਿਤੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਸਮੇਤ ਬੂਟੀ ਦੀ ਸਫ਼ਾਈ ਦੀ ਲੋੜ ਪੈਂਦੀ ਹੈ, ਉਥੇ ਰੇਤ ਦੇ ਥੈਲੇ, ਜੰਬੋ ਬੈਗ ਤੇ ਪੋਕਲੇਨ ਤੇ ਜੇਸੀਬੀ ਮਸ਼ੀਨਾਂ ਨਾਲ ਤੁਰੰਤ ਲੋੜੀਂਦੀ ਕਾਰਵਾਈ ਕੀਤੀ ਜਾਂਦੀ ਹੈ।

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਸਪੱਸ਼ਟ ਕੀਤਾ ਕਿ ਪਟਿਆਲਾ ਦੀ ਵੱਡੀ ਨਦੀ ਜਾਂ ਛੋਟੀ ਨਦੀ ਚ ਪਾਣੀ ਨਹੀਂ ਆਇਆ ਹੈ ਅਤੇ ਨਾ ਹੀ ਫਿਲਹਾਲ ਕੋਈ ਪਾਣੀ ਆਉਣ ਦੀ ਕਿਸੇ ਤਰ੍ਹਾਂ ਦੀ ਸੰਭਾਵਨਾ ਹੈ, ਇਸ ਲਈ ਸ਼ਹਿਰ ਨਿਵਾਸੀ ਤੇ ਖਾਸ ਕਰਕੇ ਅਰਬਨ ਅਸਟੇਟ ਦੇ ਨਿਵਾਸੀ ਬਿਲਕੁਲ ਵੀ ਘਬਰਾਹਟ ਵਿੱਚ ਨਾਹ ਆਉਣ। ਜੇਕਰ ਲੋੜ ਪਵੇ ਤਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਨੰਬਰ ਨੰਬਰ 0175-2350550 ਅਤੇ 2358550 ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ ਜੋ ਕਿ 24 ਘੰਟੇ ਕਾਰਜਸ਼ੀਲ ਹਨ।

ਆਪਣੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਰਵਾਸ ਬ੍ਰਾਹਮਣਾ ਵਿਚੋਂ ਲੰਘਦੀ ਬੜੀ ਨਦੀ ਦਾ ਵੀ ਦੌਰਾ ਕੀਤਾ ਹੈ ਉਥੇ ਕਾਜਵੇਅ ਦਾ ਨਿਰੀਖਣ ਕਰਕੇ ਸਥਾਨਕ ਵਾਸੀਆਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਪਾਣੀ ਨਦੀਆਂ ਵਿੱਚੋਂ ਲੰਘ ਜਾਵੇਗਾ, ਜਿਵੇਂ ਪਿਛਲੇ 15 ਦਿਨਾਂ ਵਿੱਚ ਕਈ ਵਾਰ ਖ਼ਤਰੇ ਦੇ ਨਿਸ਼ਾਨ ਤੱਕ ਪੁੱਜਿਆ ਪਾਣੀ ਅੱਗੇ ਲੰਘ ਗਿਆ ਹੈ, ਇਸੇ ਤਰ੍ਹਾਂ ਹੀ ਹੁਣ ਵੀ ਲੰਘ ਜਾਵੇਗਾ, ਇਸ ਲਈ ਲੋਕ ਨਿਰਸੰਕੋਚ ਕਿਸੇ ਵੀ ਪਾੜ ਜਾਂ ਕਿਸੇ ਹੋਰ ਹੰਗਾਮੀ ਸਥਿਤੀ ਦੀ ਸੂਚਨਾ ਸਾਡੇ ਨਾਲ ਸਾਂਝੀ ਕਰਨ।

Advertisement
Advertisement
Advertisement
Advertisement
Scroll to Top