Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 9:47 pm

+91 90915 01313 , +91 90916 01313

punjabbanni@gmail.com
punjabbani@yahoo.com

ਆਪ ਵਿਧਾਇਕ ਹਰਮੀਤ ਪਠਾਣਮਾਜਰਾ ਤੇ ਕੇਸ ਦਰਜ

ਆਪ ਵਿਧਾਇਕ ਹਰਮੀਤ ਪਠਾਣਮਾਜਰਾ ਤੇ ਕੇਸ ਦਰਜ

ਚੰਡੀਗੜ, 2 ਸਤੰਬਰ : ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਉਪਰ ਹੁਣ ਸਰਕਾਰ ਵਲੋ ਬਲਾਤਕਾਰ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਪੁਲੀਸ ਨੇ ਪਠਾਨਮਾਜਰਾ ਨੂੰ ਕਰਨਾਲ ਦੇ ਡਾਬਰੀ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਪਰ ਵਿਧਾਇਕ ਦੇ ਸਮਰਥਕਾਂ ਵੱਲੋਂ ਕੀਤੀ ਧੱਕਾਮੁੱਕੀ ਦੌਰਾਨ ਉਨਾ ਦੇ ਫਰਾਰ ਹੋਣ ਦਾ ਸਮਾਚਾਰ ਹੈ। ਪੰਜਾਬ ਤੇ ਹਰਿਆਣਾ ਪੁਲੀਸ ਵੱਲੋਂ ਮਿਲ ਕੇ ਪਠਾਣਮਾਜਰਾ ਦੀ ਭਾਲ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਪਟਿਆਲਾ ਪੁਲੀਸ ਦੀ ਟੀਮ ਸਥਾਨਕ ਕਰਨਾਲ ਪੁਲੀਸ ਅਤੇ ਐੱਸਐੱਚਓ ਪੱਧਰ ਦੇ ਤਿੰਨ ਅਧਿਕਾਰੀਆਂ ਨਾਲ ‘ਆਪ’ ਵਿਧਾਇਕ ਨੂੰ ਗ੍ਰਿਫ਼ਤਾਰ ਕਰਨ ਲਈ ਮੌਕੇ ’ਤੇ ਪਹੁੰਚੀ ਸੀ। ਹਾਲਾਂਕਿ ਪਠਾਣਮਾਜਰਾ ਪਿੰਡ ਵਾਸੀਆਂ ਤੇ ਸਮਰਥਕਾਂ ਦੀ ਮਦਦ ਨਾਲ ਇੱਕ ਚਿੱਟੇ ਰੰਗ ਦੀ ਐੱਸਯੂਵੀ ਵਿੱਚ ਮੌਕੇ ਤੋਂ ਭੱਜਣ ਵਿੱਚ ਸਫ਼ਲ ਰਿਹਾ। ਪੁਲੀਸ ਸੂਤਰਾਂ ਅਨੁਸਾਰ ਭੱਜਣ ਦੌਰਾਨ ਕਥਿਤ ਤੌਰ ‘ਤੇ ਗੋਲੀਆਂ ਚਲਾਈਆਂ ਗਈਆਂ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ, “ਕਈ ਟੀਮਾਂ ਦੀ ਮੌਜੂਦਗੀ ਦੇ ਬਾਵਜੂਦ, ਵਿਧਾਇਕ ਸਥਾਨਕ ਲੋਕਾਂ ਦੀ ਮਦਦ ਨਾਲ ਭੱਜ ਗਿਆ। ਇਸ ਲਈ ਹੁਣ ਉਸਦੀ ਭਾਲ ਕੀਤੀ ਜਾ ਰਹੀ ਹੈ।

Advertisement
Advertisement
Advertisement
Advertisement
Scroll to Top