Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 5:59 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਯਮੁਨਾ ਨਦੀ ਦਾ ਵਧਿਆ ਪੱਧਰ, ਰਾਹਤ ਕੈਪ ਬਣਾਏ

ਦੁਆਰਾ: Punjab Bani ਪ੍ਰਕਾਸ਼ਿਤ :Wednesday, 03 September, 2025, 03:53 PM

ਦਿਲੀ, 3 ਸਤੰਬਰ : ਦੇਸ਼ ਅੰਦਰ ਹੋ ਰਹੀ ਭਾਰੀ ਬਰਸਾਤ ਕਾਰਨ ਜਿਥੇ ਨਦੀਆਂ ਪੁਰੀ ਤਰ੍ਹਾਂ ਉਫਾਨ ਤੇ ਚਲ ਰਹੀਆਂ ਹਨ, ਉਥੇ ਯਮੁਨਾ ਨਦੀ ਦਾ ਪੱਧਰ 207 ਮੀਟਰ ਤੱਕ ਵਧਣ ਕਾਰਨ ਨੀਵੇਂ ਹੜ੍ਹ ਵਾਲੇ ਇਲਾਕਿਆਂ ਤੋਂ 7,500 ਤੋਂ ਵੱਧ ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਲੋਕਾਂ ਨੂੰ 25 ਥਾਵਾਂ ’ਤੇ ਬਣਾਏ ਗਏ ਰਾਹਤ ਕੈਂਪਾਂ ਵਿੱਚ ਰੱਖਿਆ ਗਿਆ ਹੈ।

ਇੱਕ ਅਧਿਕਾਰੀ ਨੇ ਦੱਸਿਆ, ‘‘ਪੰਜ ਜ਼ਿਲ੍ਹਿਆਂ ਪੂਰਬ, ਉੱਤਰ, ਦੱਖਣ-ਪੂਰਬ, ਉੱਤਰ-ਪੂਰਬ ਅਤੇ ਮੱਧ ਤੋਂ 7,500 ਤੋਂ ਵੱਧ ਲੋਕਾਂ ਨੂੰ ਕੱਢਿਆ ਗਿਆ ਹੈ। ਉਨ੍ਹਾਂ ਨੂੰ 25 ਥਾਵਾਂ ’ਤੇ ਬਣੇ ਰਾਹਤ ਕੈਂਪਾਂ ਵਿੱਚ ਭੇਜ ਦਿੱਤਾ ਗਿਆ ਹੈ, ਜਿਨ੍ਹਾਂ ਵਿੱਚ ਤੰਬੂ, ਸਕੂਲ ਆਦਿ ਸ਼ਾਮਲ ਹਨ।
ਦਿੱਲੀ ਵਿੱਚ ਯਮੁਨਾ ਨਦੀ ਮੰਗਲਵਾਰ ਨੂੰ ਖਤਰੇ ਦੇ ਨਿਸ਼ਾਨ ਤੋਂ ਟੱਪ ਗਈ ਸੀ ਅਤੇ ਇੱਥੇ ਪਾਣੀ ਦਾ ਪੱਧਰ 206.03 ਮੀਟਰ ਦਰਜ ਕੀਤਾ ਗਿਆ ਸੀ ਅਤੇ ਉਦੋਂ ਤੋਂ ਇਹ ਲਗਾਤਾਰ ਵਧ ਰਿਹਾ ਹੈ।

ਜਿਵੇਂ-ਜਿਵੇਂ ਪਾਣੀ ਦਾ ਪੱਧਰ ਵਧਿਆ, ਜ਼ਿਲ੍ਹਾ ਅਧਿਕਾਰੀਆਂ ਵੱਲੋਂ ਨੀਵੇਂ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਕੱਢਿਆ ਗਿਆ ਅਤੇ ਓਆਰਬੀ ਨੂੰ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ।
ਸੈਂਟਰਲ ਫਲੱਡ ਕੰਟਰੋਲ ਰੂਮ ਦੇ ਇੱਕ ਅਧਿਕਾਰੀ ਨੇ ਕਿਹਾ, ‘‘ਪਾਣੀ ਦੇ ਪੱਧਰ ਵਿੱਚ ਵਾਧੇ ਦਾ ਕਾਰਨ ਮੁੱਖ ਤੌਰ ’ਤੇ ਵਜ਼ੀਰਾਬਾਦ ਅਤੇ ਹਥਨੀਕੁੰਡ ਬੈਰਾਜਾਂ ਤੋਂ ਹਰ ਘੰਟੇ ਛੱਡੇ ਜਾਣ ਵਾਲੇ ਪਾਣੀ ਦੀ ਉੱਚ ਪੱਧਰੀ ਮਾਤਰਾ ਹੈ। ਇਸ ਲਈ ਪਾਣੀ ਦੇ ਵਾਧੇ ਦੇ ਸੰਕੇਤ ਹਨ।



Scroll to Top