Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Wednesday, 29 Jul 2026 | 7:47 pm

+91 90915 01313 , +91 90916 01313

punjabbanni@gmail.com
punjabbani@yahoo.com

ਜੀਐਸਟੀ ਪਰਿਸ਼ਦ ਦੀ ਮੀਟਿੰਗ ਹੋਈ ਸ਼ੁਰੂ

ਜੀਐਸਟੀ ਪਰਿਸ਼ਦ ਦੀ ਮੀਟਿੰਗ ਹੋਈ ਸ਼ੁਰੂ

ਦਿਲੀ, 3 ਸਤੰਬਰ : ਜੀਐਸਟੀ ਪਰਿਸ਼ਦ ਦੀ ਅੱਜ ਮੀਟਿੰਗ ਦੌਰਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਹੋਰ ਮੈਬਰਾਂ ਵਲੋ ਵਿਚਾਰ-ਚਰਚਾ ਸ਼ੁਰੂ ਹੋ ਗਈ ਹੈ। ਦੋ ਦਿਨ ਤੱਕ ਚੱਲਣ ਵਾਲੀ ਮੀਟਿੰਗ ਦੇ ਪ੍ਰਮੁੱਖ ਪ੍ਰਸਤਾਵਿਤ ਸੁਧਾਰਾਂ ਵਿੱਚ ਮੌਜੂਦਾ 12 ਫ਼ੀਸਦੀ ਅਤੇ 28 ਫ਼ੀਸਦੀ ਟੈਕਸ ਸਲੈਬਾਂ ਨੂੰ ਖਤਮ ਕਰਨਾ ਅਤੇ ਉਨ੍ਹਾਂ ਦੀ ਥਾਂ ਸਿਰਫ਼ ਦੋ ਟੈਕਸ ਦਰਾਂ 5 ਫ਼ੀਸਦੀ ਅਤੇ 18 ਫ਼ੀਸਦੀ ਲਗਾਉਣਾ ਸ਼ਾਮਲ ਹੈ। ਇਸ ਤੋਂ ਇਲਾਵਾ ਤੰਬਾਕੂ ਅਤੇ ਅਤਿ-ਲਗਜ਼ਰੀ ਸਣੇ ਕੁਝ ਚੋਣਵੀਆਂ ਵਸਤੂਆਂ ’ਤੇ 40 ਫ਼ੀਸਦੀ ਟੈਕਸ ਦੀ ਇੱਕ ਵਿਸ਼ੇਸ਼ ਦਰ ਲਗਾਉਣ ਦਾ ਪ੍ਰਸਤਾਵ ਹੈ।

ਕੇਂਦਰ ਵੱਲੋਂ ਪੇਸ਼ ਕੀਤੇ ਗਏ ਵਿਆਪਕ ਦਰ ਬਦਲਾਅ ਪ੍ਰਸਤਾਵ ਅਨੁਸਾਰ 12 ਫ਼ੀਸਦੀ ਸ਼੍ਰੇਣੀ ਵਿੱਚ ਆਉਣ ਵਾਲੀਆਂ 99 ਫ਼ੀਸਦੀ ਚੀਜ਼ਾਂ ਜਿਵੇਂ ਕਿ ਮੱਖਣ, ਫਲਾਂ ਦੇ ਜੂਸ ਅਤੇ ਸੁੱਕੇ ਮੇਵੇ ਪੰਜ ਫ਼ੀਸਦੀ ਟੈਕਸ ਦਰ ਅਧੀਨ ਆਉਣਗੇ।

ਇਸ ਤੋਂ ਇਲਾਵਾ ਘਿਓ, ਸੁੱਕੇ ਮੇਵੇ, ਪੀਣ ਵਾਲਾ ਪਾਣੀ (20 ਲਿਟਰ), ਨਮਕੀਨ, ਕੁਝ ਜੁੱਤੇ ਅਤੇ ਕੱਪੜੇ, ਦਵਾਈਆਂ ਅਤੇ ਡਾਕਟਰੀ ਉਪਕਰਨ ਵਰਗੀਆਂ ਜ਼ਿਆਦਾਤਰ ਆਮ ਵਰਤੋਂ ’ਚ ਆਉਣ ਵਾਲੀਆਂ ਚੀਜ਼ਾਂ ਨੂੰ 12 ਫ਼ੀਸਦੀ ਟੈਕਸ ਸਲੈਬ ਤੋਂ ਪੰਜ ਫ਼ੀਸਦੀ ਟੈਕਸ ਸਲੈਬ ਵਿੱਚ ਲਿਆਂਦਾ ਜਾ ਸਕਦਾ ਹੈ। ਆਮ ਤੌਰ ’ਤੇ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਜਿਵੇਂ ਕਿ ਪੈਨਸਿਲ, ਸਾਈਕਲ, ਛੱਤਰੀਆਂ ਅਤੇ ਵਾਲਾਂ ਦੇ ਪਿੰਨ ਨੂੰ ਵੀ ਪੰਜ ਫ਼ੀਸਦੀ ਸਲੈਬ ਵਿੱਚ ਲਿਆਂਦਾ ਜਾ ਸਕਦਾ ਹੈ। ਇਸ ਮੁਦੇ ਨੂੰ ਲੈ ਕੇ ਅਜੇਵਿਚਾਰ ਚਰਚਾ ਜਾਰੀ ਹੈ।

Scroll to Top