Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 29 Sep 2026 | 12:46 pm

+91 90915 01313 , +91 90916 01313

punjabbanni@gmail.com
punjabbani@yahoo.com

ਉਮੰਗ ਵੈਲਫੇਅਰ ਫਾਊਂਡੇਸ਼ਨ ਰਜਿ. ਵੱਲੋਂ 43ਵਾਂ ਸਾਈਬਰ ਸੁਰੱਖਿਆ ਸੈਮੀਨਾਰ

ਉਮੰਗ ਵੈਲਫੇਅਰ ਫਾਊਂਡੇਸ਼ਨ ਰਜਿ. ਵੱਲੋਂ 43ਵਾਂ ਸਾਈਬਰ ਸੁਰੱਖਿਆ ਸੈਮੀਨਾਰ

ਪਟਿਆਲਾ, 6 ਸਤੰਬਰ – ਉਮੰਗ ਵੈਲਫੇਅਰ ਫਾਊਂਡੇਸ਼ਨ ਰਜਿ. ਵੱਲੋਂ ਬੀਤੇ ਦਿਨੀਂ 43ਵਾਂ ਸਾਈਬਰ ਸੁਰੱਖਿਆ ਸੈਮੀਨਾਰ ਪੈਪਸੂ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਦੇ ਮੁੱਖ ਦਫ਼ਤਰ ਵਿਖੇ ਬਣੇ ਟਰੇਨਿੰਗ ਸਕੂਲ ਵਿੱਚ ਕਰਵਾਇਆ ਗਿਆ। ਸੈਮੀਨਾਰ ਦੀ ਅਗਵਾਈ ਫਾਊਂਡੇਸ਼ਨ ਦੇ ਪ੍ਰਧਾਨ ਅਰਵਿੰਦਰ ਸਿੰਘ ਨੇ ਕੀਤੀ, ਜਦਕਿ ਸੈਮੀਨਾਰ ਸਬੰਧੀ ਵਿਸਥਾਰਿਕ ਜਾਣਕਾਰੀ ਲੀਗਲ ਐਡਵਾਈਜ਼ਰ ਯੋਗੇਸ਼ ਪਾਠਕ ਵੱਲੋਂ ਸਾਂਝੀ ਕੀਤੀ ਗਈ। ਇਸ ਮੌਕੇ ਮਹਿਕਮੇ ਦੇ ਟ੍ਰੇਨਿਗ ਸਕੂਲ ਤੋਂ ਇੰਸਪੈਕਟਰ ਜਸਪਾਲ ਸਿੰਘ  ਅਤੇ ਉਮੰਗ ਟੀਮ ਦੇ ਹੋਰਨਾਂ ਮੈਂਬਰਾ ਤੋਂ ਇਲਾਵਾ ਰਿਟਾਇਰਡ ਲੈਕਚਰਾਰ ਤੀਰਥ ਤੱਕਰ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ.
ਸੈਮੀਨਾਰ ਵਿੱਚ ਸਾਈਬਰ ਅਪਰਾਧਾਂ ਦੇ ਵਧ ਰਹੇ ਮਾਮਲਿਆਂ ‘ਤੇ ਚਰਚਾ ਕੀਤੀ ਗਈ। ਪ੍ਰਧਾਨ ਅਰਵਿੰਦਰ ਸਿੰਘ ਨੇ ਸੈਮੀਨਾਰ ਦੌਰਾਨ ਬੈਠੇ ਮਹਿਕਮੇ ਦੇ ਵੱਖ ਵੱਖ ਜਿਲਿਆਂ ਵਿਚਲੇ ਡਿਪੂਆਂ ਦੇ 40 ਦੇ ਕਰੀਬ ਡਰਾਈਵਰ, ਕੰਡਕਟਰ ਅਤੇ ਹੋਰ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਡਿਜ਼ਿਟਲ ਯੁੱਗ ਵਿੱਚ ਲੋਕਾਂ ਦੀਆਂ ਬੈਂਕਿੰਗ ਜਾਣਕਾਰੀਆਂ, ਸੋਸ਼ਲ ਮੀਡੀਆ ਖਾਤੇ ਤੇ ਨਿੱਜੀ ਡਾਟਾ ਸਭ ਤੋਂ ਵੱਧ ਖ਼ਤਰੇ ‘ਚ ਹਨ। ਇਸ ਲਈ ਹਰ ਨਾਗਰਿਕ ਨੂੰ ਸੁਚੇਤ
ਰਹਿਣ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਪਾਸਵਰਡ ਸਾਂਝੇ ਨਾ ਕਰਨਾ, ਅਣਜਾਣ ਲਿੰਕਾਂ ‘ਤੇ ਕਲਿਕ ਨਾ ਕਰਨਾ ਤੇ ਸ਼ੱਕੀ ਕਾਲਾਂ ਤੋਂ ਬਚਣਾ ਸਾਈਬਰ ਸੁਰੱਖਿਆ ਦੇ ਮੁੱਖ ਨਿਯਮ ਹਨ।

ਲੀਗਲ ਐਡਵਾਈਜ਼ਰ ਯੋਗੇਸ਼ ਪਾਠਕ ਨੇ ਸਾਈਬਰ ਕਾਨੂੰਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨਾਲ ਔਨਲਾਈਨ ਧੋਖਾਧੜੀ ਹੁੰਦੀ ਹੈ ਤਾਂ ਤੁਰੰਤ 1930 ਹੈਲਪਲਾਈਨ ਨੰਬਰ ਜਾਂ ਸਥਾਨਕ ਸਾਈਬਰ ਸੈੱਲ ਨਾਲ ਸੰਪਰਕ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜਾਣਕਾਰੀ ਦੀ ਘਾਟ ਕਾਰਨ ਕਈ ਵਾਰ ਲੋਕ ਆਪਣੀ ਹੀ ਲਾਪਰਵਾਹੀ ਨਾਲ ਸਾਈਬਰ ਠੱਗਾਂ ਦਾ ਸ਼ਿਕਾਰ ਹੋ ਜਾਂਦੇ ਹਨ।

ਇਸ ਮੌਕੇ ਸੈਮੀਨਾਰ ਵਿੱਚ ਹਾਜ਼ਰ ਹੋਏ ਕਰਮਚਾਰੀਆਂ ਨੇ ਉਮੰਗ ਵੈਲਫੇਅਰ ਫਾਊਂਡੇਸ਼ਨ ਦੀ ਇਸ ਕੋਸ਼ਿਸ਼ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ ਇਸ ਤਰ੍ਹਾਂ ਦੇ ਸੈਮੀਨਾਰ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਬਹੁਤ ਜ਼ਰੂਰੀ ਹਨ।

Advertisement
Advertisement
Advertisement
Advertisement
Scroll to Top