Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 29 Sep 2026 | 12:41 pm

+91 90915 01313 , +91 90916 01313

punjabbanni@gmail.com
punjabbani@yahoo.com

ਹੜ੍ਹ ਪ੍ਰਭਾਵਿਤ ਪਿੰਡਾਂ ’ਚ ਸਿਹਤ ਵਿਭਾਗ ਨੇ ਸਿਹਤ ਸੇਵਾਵਾਂ ਯਕੀਨੀ ਬਣਾਈਆਂ : ਸਿਵਲ ਸਰਜਨ

ਹੜ੍ਹ ਪ੍ਰਭਾਵਿਤ ਪਿੰਡਾਂ ’ਚ ਸਿਹਤ ਵਿਭਾਗ ਨੇ ਸਿਹਤ ਸੇਵਾਵਾਂ ਯਕੀਨੀ ਬਣਾਈਆਂ : ਸਿਵਲ ਸਰਜਨ

ਪਟਿਆਲਾ, 6 ਸਤੰਬਰ :   ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 24 ਘੰਟੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੰਮ ਕਰ ਰਿਹਾ ਹੈ। ਪ੍ਰਭਾਵਿਤ ਪਿੰਡਾਂ ਵਿੱਚ ਮੋਬਾਈਲ ਹੈਲਥ ਯੂਨਿਟ ਅਤੇ ਮੈਡੀਕਲ ਕੈਂਪ ਲਗਾਏ ਗਏ ਹਨ ਅਤੇ ਸਾਰੀਆਂ ਲਾਜ਼ਮੀ ਦਵਾਈਆਂ ਉਪਲਬਧ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਉਹ 104 ਨੰਬਰ ‘ਤੇ ਸੰਪਰਕ  ਕਰ ਸਕਦੇ ਹਨ।

ਡਾ.  ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਨੇ ਰਾਜਪੁਰਾ ਨੇੜਲੇ ਘਨੌਰ ਖੇਤਰ ਵਿੱਚ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਮੋਬਾਈਲ ਹੈਲਥ ਯੂਨਿਟਾਂ ਰਾਹੀਂ ਸਿਹਤ ਸੇਵਾਵਾਂ ਦਿੱਤੀਆਂ  ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮੈਡੀਕਲ ਟੀਮਾਂ ਜੰਡੀ ਮੰਗੌਲੀ ਅਤੇ ਊਟਸਰ ਪਿੰਡਾਂ ਵਿੱਚ ਗਈਆਂ, ਜਿੱਥੇ ਕੁੱਲ 233 ਮਰੀਜ਼ਾਂ ਦਾ ਇਲਾਜ ਕੀਤਾ ਗਿਆ। ਇਨ੍ਹਾਂ ਵਿੱਚੋਂ 145 ਮਰੀਜ਼ ਜੰਡੀ ਮੰਗੌਲੀ ਅਤੇ 88 ਮਰੀਜ਼ ਊਟਸਰ ਵਿੱਚ ਚੈੱਕ ਕੀਤੇ ਗਏ। ਇਲਾਜ ਦੇ ਨਾਲ-ਨਾਲ ਮਰੀਜ਼ਾਂ ਨੂੰ ਲਾਜ਼ਮੀ ਦਵਾਈਆਂ ਵੀ ਦਿੱਤੀਆਂ ਗਈਆਂ ਤਾਂ ਜੋ ਉਹ ਸਿਹਤਯਾਬ ਹੋ ਸਕਣ ਅਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕੇ।
ਉਨ੍ਹਾਂ ਨੇ ਅੱਗੇ ਦੱਸਿਆ ਕਿ ਅੱਜ ਮੋਬਾਈਲ ਹੈਲਥ ਯੂਨਿਟਾਂ ਲਾਛੜੂ ਅਤੇ ਚਮਾਰੂ ਪਿੰਡਾਂ ਵਿੱਚ ਸੇਵਾਵਾਂ ਦੇ ਰਹੀਆਂ ਹਨ। ਸਿਵਲ ਸਰਜਨ ਨੇ ਦੁਹਰਾਇਆ ਕਿ ਸਿਹਤ ਵਿਭਾਗ ਹਰ ਪ੍ਰਭਾਵਿਤ ਪਿੰਡ ਵਿੱਚ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ  ਪ੍ਰਭਾਵਿਤ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Advertisement
Advertisement
Advertisement
Advertisement
Scroll to Top