Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 15 Oct 2026 | 2:07 am

+91 90915 01313 , +91 90916 01313

punjabbanni@gmail.com
punjabbani@yahoo.com

ਵੋਟ ਚੋਰੀ ਤੋਂ ਬਾਅਦ ਭਾਜਪਾ ਹੁਣ ਰਾਸ਼ਨ ਚੋਰੀ ਕਰਨ ਵੱਲ ਤੁਰੀ – ਹਰਚੰਦ ਸਿੰਘ ਬਰਸਟ

ਵੋਟ ਚੋਰੀ ਤੋਂ ਬਾਅਦ ਭਾਜਪਾ ਹੁਣ ਰਾਸ਼ਨ ਚੋਰੀ ਕਰਨ ਵੱਲ ਤੁਰੀ – ਹਰਚੰਦ ਸਿੰਘ ਬਰਸਟ

ਪਟਿਆਲਾ, 29 ਅਗਸਤ 2025  – ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਲਗਾਤਾਰ ਪੰਜਾਬ ਅਤੇ ਪੰਜਾਬੀਆਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ, ਜਿਸਦੇ ਖਿਲਾਫ਼ ਆਮ ਆਦਮੀ ਪਾਰਟੀ ਦੀ ਸਰਕਾਰ ਡਟ ਕੇ ਖੜੀ ਹੈ ਅਤੇ ਕਿਸੇ ਨਾਲ ਵੀ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ। ਵੋਟ ਚੋਰੀ ਤੋਂ ਬਾਅਦ ਭਾਜਪਾ ਹੁਣ ਰਾਸ਼ਨ ਚੋਰੀ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਇਹਨਾਂ ਵਿਚਾਰਾ ਦਾ ਪ੍ਰਗਵਾਟਾ ਸ. ਹਰਚੰਦ ਸਿੰਘ ਬਰਸਟ ਸੂਬਾ ਜਨਰਲ ਸਕੱਤਰ ਆਮ ਆਦਮੀ ਪਾਰਟੀ, ਪੰਜਾਬ ਅਤੇ ਚੇਅਰਮੈਨ ਪੰਜਾਬ ਮੰਡੀ ਬੋਰਡ ਵੱਲੋਂ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਜਾਗਰੂਕ ਕਰਦਿਆਂ ਹੋਇਆ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਪੰਜਾਬ ਦੇ ਲੋਕ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਅਤੇ ਦੂਜੇ ਪਾਸੇ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਦੇ ਲੋਕਾਂ ਦੇ ਰਾਸ਼ਨ ਕਾਰਡ ਕੱਟਣ ਲੱਗੀ ਹੋਈ ਹੈ।

ਸ. ਹਰਚੰਦ ਸਿੰਘ ਬਰਸਟ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਵਿੱਚ ਮੁਫ਼ਤ ਰਾਸ਼ਨ ਦੀ ਸਹੂਲਤ ਪ੍ਰਾਪਤ ਕਰਨ ਵਾਲੇ 1.53 ਕਰੋੜ ਲੋਕਾਂ ਵਿੱਚੋਂ 55 ਲੱਖ ਲੋਕਾਂ ਦੇ ਰਾਸ਼ਨ ਦੀ ਸਹੂਲਤ ਨੂੰ ਖਤਮ ਕਰਨ ਦੇ ਖਿਲਾਫ਼ ਅੱਜ ਹੱਲਕਾ ਸਮਾਣਾ ਦੇ ਪਿੰਡ ਬਰਸਟ, ਰਾਜਗੜ੍ਹ, ਭੇਡਪੁਰਾਂ ਅਤੇ ਚਾਹਦਾਨਪੁਰ ਦੇ ਲੋਕਾਂ ਨੂੰ ਜਾਗਰੂਕ ਕੀਤਾ ਅਤੇ ਕੇਂਦਰ ਸਰਕਾਰ ਦੀ ਇਸ ਧੱਕੇਸ਼ਾਹੀ ਵਿਰੁੱਧ ਇੱਕ-ਜੁੱਟ ਹੋ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ।

ਇਸ ਮੌਕੇ ਸ. ਬਰਸਟ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਈਕੇਵਾਈਸੀ ਨਾ ਹੋਣ ਦਾ ਬਹਾਨਾ ਬਣਾ ਕੇ ਪਹਿਲਾਂ 23 ਲੱਖ ਲੋਕਾਂ ਦਾ ਮੁਫ਼ਤ ਰਾਸ਼ਨ ਬੰਦ ਕਰ ਦਿੱਤਾ ਗਿਆ ਅਤੇ 32 ਲੱਖ ਹੋਰ ਲੋਕਾਂ ਦਾ ਮੁਫ਼ਤ ਰਾਸ਼ਨ ਬੰਦ ਕਰਨ ਲੱਗੀ ਹੋਈ ਹੈ, ਜਦਕਿ 1.29 ਕਰੋੜ ਲਾਭਪਾਤਰੀਆਂ ਦੀ ਤਸਦੀਕ ਪਹਿਲਾ ਹੀ ਕੀਤੀ ਜਾ ਚੁੱਕੀ ਹੈ ਤੇ ਬਾਕੀ ਕੰਮ ਵੀ ਛੇ ਮਹੀਨਿਆਂ ਵਿੱਚ ਪੂਰਾ ਕਰ ਲਿਆ ਜਾਵੇਗਾ, ਜਿਸਦੇ ਲਈ ਕੇਂਦਰ ਸਰਕਾਰ ਤੋਂ ਸਮਾਂ ਮੰਗਿਆ ਗਿਆ ਹੈ। ਉਨ੍ਹਾਂ ਕਿਹਾ ਕਿ ਰਾਸ਼ਨ ਦੀ ਸੁਵਿਧਾ ਗਰੀਬ ਲੋਕਾਂ ਦਾ ਹੱਕ ਹੈ, ਜਿਸ ਨਾਲ ਲੱਖਾਂ ਲੋਕਾਂ ਦੇ ਘਰ ਵਿੱਚ ਰੋਟੀ ਪੱਕਦੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਆਮ ਲੋਕਾਂ ਨਾਲ ਖੜੇ ਹਨ ਅਤੇ ਇਹ ਪੰਜਾਬ ਦੇ ਹੱਕਾ ਤੇ ਮਾਣ-ਸਨਮਾਨ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਹਮੇਸ਼ਾ ਕੇਂਦਰੀ ਅੰਨ ਭੰਡਾਰ ਵਿੱਚ ਵੱਡਾ ਯੋਗਦਾਨ ਪਾਇਆ ਹੈ, ਪਰ ਫਿਰ ਵੀ ਪੰਜਾਬ ਦੇ ਲੋਕਾਂ ਦਾ ਰਾਸ਼ਨ ਬੰਦ ਕਰਨ ਦੀਆਂ ਚਾਲਾਂ ਚੱਲੀਆ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋੜਵੰਦ ਲੋਕਾਂ ਦੇ ਮੁਫ਼ਤ ਰਾਸ਼ਨ ਨੂੰ ਬੰਦ ਕਰਨ ਦੀਆਂ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਚਾਲਾਂ ਨੂੰ ਸਫ਼ਲ ਨਹੀਂ ਹੋਣ ਦੇਵੇਗੀ ਅਤੇ ਕਿਸੇ ਵੀ ਨਾਗਰਿਕ ਦਾ ਕਾਰਡ ਕੱਟਣ ਨਹੀਂ ਦਿੱਤਾ ਜਾਵੇਗਾ।

ਇਸ ਮੌਕੇ ਨਵੀ ਖਰੋੜ ਬਲਾਕ ਪ੍ਰਧਾਨ, ਬਲਕਾਰ ਸਿੰਘ ਬਲਾਕ ਪ੍ਰਧਾਨ, ਸੁਖਚੈਨ ਕੁਟੀ ਛੰਨਾ ਬਲਾਕ ਪ੍ਰਧਾਨ, ਭੁਪਿੰਦਰ ਸਿੰਘ ਬਲਾਕ ਪ੍ਰਧਾਨ, ਹਰਿੰਦਰ ਸਿੰਘ ਧਬਲਾਨ, ਪਿੰਡ ਬਰਸਟ ਦੇ ਨਰਿੰਦਰ ਸਿੰਘ ਸਰਪੰਚ, ਜਗਮਾਲ ਸਿੰਘ ਪੰਚ, ਮੰਗੂ ਸਿੰਘ ਪੰਚ, ਰਾਮ ਸਿੰਘ ਪੰਚ, ਰੂਪ ਸਿੰਘ ਪੰਚ, ਕੁਲਵੰਤ ਸਿੰਘ ਪੰਚ, ਮਨਿੰਦਰ ਸਿੰਘ ਪੰਚ, ਰਣਧੀਰ ਸਿੰਘ ਪੰਚ, ਪਿੰਡ ਰਾਜਗੜ੍ਹ ਦੀ ਰਾਜ ਕੌਰ ਸਰਪੰਚ, ਕੁਲਦੀਪ ਕੌਰ ਪੰਚ, ਪਿੰਡ ਭੇਡਪੁਰਾਂ ਦੀ ਸੁਖਵਿੰਦਰ ਕੌਰ ਸਰਪੰਚ, ਅਮਰਜੀਤ ਸਿੰਘ, ਲਖਵਿੰਦਰ ਕੌਰ ਪੰਚ, ਜਗਤਾਰ ਸਿੰਘ ਪੰਚ, ਭੁਪਿੰਦਰ ਸਿੰਘ ਪੰਚ, ਜਗਤਾਰ ਸਿੰਘ ਪੰਚ, ਉੱਦਮ ਸਿੰਘ ਪੰਚ, ਗੱਜਣ ਸਿੰਘ ਪੰਚ, ਮਨਦੀਪ ਸਿੰਘ, ਲਖਬੀਰ ਸਿੰਘ ਸਮੇਤ ਸਮੂਹ ਇਲਾਕਾ ਨਿਵਾਸੀ ਮੌਜੂਦ ਰਹੇ।

Advertisement
Advertisement
Advertisement
Advertisement
Scroll to Top