Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Wednesday, 29 Jul 2026 | 6:49 pm

+91 90915 01313 , +91 90916 01313

punjabbanni@gmail.com
punjabbani@yahoo.com

 ਮੰਤਰੀ ਦੇ ਹੁਕਮ 'ਤੇ ਨਗਰ ਨਿਗਮ ਦੀ ਕਾਰਵਾਈ

 ਮੰਤਰੀ ਦੇ ਹੁਕਮ 'ਤੇ ਨਗਰ ਨਿਗਮ ਦੀ ਕਾਰਵਾਈ

ਪਟਿਆਲਾ, 29 ਅਗਸਤ – ਪਟਿਆਲਾ ਸ਼ਹਿਰ ਨੂੰ ਸਵੱਛ ਤੇ ਸਾਫ ਬਣਾਉਣ ਲਈ ਨਗਰ ਨਿਗਮ ਪਟਿਆਲਾ ਵੱਲੋਂ ਵੱਡਾ ਫੈਸਲਾ ਕੀਤਾ ਗਿਆ ਹੈ। ਮੇਅਰ ਕੁੰਦਨ ਗੋਗੀਆ ਨੇ ਦੱਸਿਆ ਕਿ ਬੀਤੇ ਦਿਨੀਂ ਸਥਾਨਕ ਸਰਕਾਰ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਨਾਲ ਹੋਈ ਮੀਟਿੰਗ ਦੌਰਾਨ ਉਨ੍ਹਾਂ ਨੇ ਇਹ ਸਪਸ਼ਟ ਹਦਾਇਤਾਂ ਜਾਰੀ ਕੀਤੀਆਂ ਕਿ ਸਫਾਈ ਸੇਵਕ ਤੇ ਸੀਵਰਮੈਨ ਸਿਰਫ ਆਪਣੇ ਮੂਲ ਕੰਮ ਸਫਾਈ ਅਤੇ ਸੀਵਰ ਸੰਬੰਧੀ ਕਾਰਜਾਂ ਲਈ ਹੀ ਤੈਨਾਤ ਕੀਤੇ ਜਾਣ, ਤਾਂ ਜੋ ਸਫਾਈ ਜਾ ਸੀਵਰ ਸਬੰਧੀ ਕਿਸੇ ਵੀ ਤਰ੍ਹਾਂ ਦੀਆ ਮੁਸ਼ਕਲਾਂ ਆਉਣ ਤੋਂ ਪਹਿਲਾ ਹੀ ਬਚਾਅ ਰੱਖਿਆ ਜਾ ਸਕੇ।

ਮੇਅਰ ਨੇ ਕਿਹਾ ਕਿ ਮੀਟਿੰਗ ਵਿੱਚ ਡਾ. ਰਵਜੋਤ ਵੱਲੋਂ ਸਾਫ਼ ਸ਼ਬਦਾਂ ਵਿੱਚ ਕਿਹਾ ਗਿਆ ਕਿ ਜਿਹੜੇ ਕਰਮਚਾਰੀ ਡਿਊਟੀ ਤੋਂ ਹੱਟ ਕੇ ਦਫ਼ਤਰਾਂ ਜਾਂ ਅਧਿਕਾਰੀਆਂ ਦੀਆਂ ਕੋਠੀਆਂ ਵਿੱਚ ਕੰਮ ਕਰ ਰਹੇ ਹਨ, ਉਨ੍ਹਾਂ ਨੂੰ ਤੁਰੰਤ ਵਾਪਸ ਨਗਰ ਨਿਗਮ ਦੀ ਮੈਦਾਨੀ ਡਿਊਟੀ ਤੇ ਭੇਜਿਆ ਜਾਵੇ। ਇਸ ਕਦਮ ਦਾ ਉਦੇਸ਼ ਸ਼ਹਿਰ ਵਿੱਚ ਜੰਗੀ ਪੱਧਰ ‘ਤੇ ਸਫਾਈ ਮੁਹਿੰਮ ਸ਼ੁਰੂ ਕਰਨਾ ਅਤੇ ਪਟਿਆਲਾ ਨੂੰ ਸਾਫ਼-ਸੁਥਰਾ ਬਣਾਉਣਾ ਹੈ।

ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਵੀਰ ਸਿੰਘ ਨੇ ਸਾਂਝੇ ਤੌਰ ਤੇ ਜਾਣਕਾਰੀ ਦਿੰਦਿਆਂ ਕਿਹਾ ਕਿ ਮਹਿਕਮੇਂ ਨੂੰ ਸਰਕਾਰੀ ਹੁਕਮਾਂ ਦੀ ਪਾਲਨਾ ਕਰਨ ਲਈ ਸਖ਼ਤ ਨਿਰਦੇਸ਼ ਦਿੱਤੇ ਗਏ ਹਨ ਕਿ ਹਰ ਸਫਾਈ ਸੇਵਕ ਤੇ ਸੀਵਰਮੈਨ ਨੂੰ ਉਸਦੀ ਜ਼ਿੰਮੇਵਾਰੀ ਅਨੁਸਾਰ ਹੀ ਕੰਮ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਅਕਸਰ ਸ਼ਿਕਾਇਤ ਆ ਰਹੀ ਸੀ ਕਿ ਕੁਝ ਕਰਮਚਾਰੀ ਦਫ਼ਤਰਾਂ ਜਾਂ ਨਿੱਜੀ ਥਾਵਾਂ ਤੇ ਕੰਮ ਕਰ ਰਹੇ ਹਨ, ਜਿਸ ਕਾਰਨ ਸ਼ਹਿਰ ਦੀ ਸਫਾਈ ਪ੍ਰਭਾਵਿਤ ਹੋ ਰਹੀ ਸੀ। ਹੁਣ ਇਸ ਪ੍ਰਥਾ ਨੂੰ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਜਾਵੇਗਾ।

ਅਖੀਰ ਵਿੱਚ, ਨਗਰ ਨਿਗਮ ਨੇ ਸਬੰਧਤ ਸਾਰੇ ਕਰਮਚਾਰੀਆਂ ਨੂੰ ਵੀ ਖਾਸ ਤੌਰ ਤੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਜੇਕਰ ਕੋਈ ਵੀ ਸਫਾਈ ਸੇਵਕ ਜਾਂ ਸੀਵਰਮੈਨ ਆਪਣੀ ਡਿਊਟੀ ਤੋਂ ਹੱਟ ਕੇ ਹੋਰ ਥਾਂ ਕੰਮ ਕਰਦਾ ਪਾਇਆ ਗਿਆ, ਤਾਂ ਉਸ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

Scroll to Top