Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 6:12 pm

+91 90915 01313 , +91 90916 01313

punjabbanni@gmail.com
punjabbani@yahoo.com

ਕਿਸਾਨ ਕੇਵਲ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ-ਡੀ.ਐਫ.ਐਸ.ਸੀ. ਦੀ ਕਿਸਾਨਾਂ ਨੂੰ ਅਪੀਲ

ਕਿਸਾਨ ਕੇਵਲ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ-ਡੀ.ਐਫ.ਐਸ.ਸੀ. ਦੀ ਕਿਸਾਨਾਂ ਨੂੰ ਅਪੀਲ

ਪਟਿਆਲਾ , 29 ਅਗਸਤ : ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਰੂਪਪ੍ਰੀਤ ਕੌਰ ਵੱਲੋਂ ਅੱਜ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕਰਕੇ ਝੋਨੇ ਦੇ ਆਉਣ ਵਾਲੇ ਖ਼ਰੀਦ ਸੀਜ਼ਨ ਦੀਆਂ ਤਿਆਰੀਆਂ ਦਾ ਜਾਇਜਾ ਲਿਆ। ਇਸ ਮੀਟਿੰਗ ਦੌਰਾਨ ਉਹਨਾਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਲਈ ਕੀਤੇ ਜਾ ਰਹੇ ਪ੍ਰਬੰਧਾਂ ‘ ਤੇ ਵਿਚਾਰ ਚਰਚਾ ਕੀਤੀ। ਉਹਨਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਨਾਉਣ ਲਈ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ ।

ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿਣਸ ਦੀ ਸੁਚਾਰੂ ਤੇ ਤੁਰੰਤ ਖ਼ਰੀਦ ਲਈ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ । ਉਹਨਾਂ ਸੁੱਕਾ ਝੋਨਾ ਲਿਆਉਣ ਦੇ ਫਾਇਦੇ ਦਰਸਾਂਉਂਦੇ ਹੋਏ ਵਿਸ਼ੇਸ਼ ਤੌਰ ‘ ਤੇ ਕਿਹਾ ਕਿ ਸੁੱਕਾ ਝੋਨਾ ਮੰਡੀਆਂ ਵਿੱਚ ਲਿਆਉਣ ਨਾਲ ਕਿਸਾਨਾਂ ਦੀ ਫ਼ਸਲ ਦੀ ਖਰੀਦ ਜਲਦੀ ਹੋ ਜਾਂਦੀ ਹੈ ਅਤੇ ਇਸ ਉਪਰੰਤ ਅਦਾਇਗੀ ਵੀ ਤੁਰੰਤ ਹੋ ਜਾਂਦੀ ਹੈ। ਉਹਨਾਂ ਕਿਸਾਨ ਵੀਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੁੱਕਾ ਝੋਨਾ ਲਿਆਉਣ ਨਾਲ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਅਤੇ ਲਿਫਟਿੰਗ ਨਿਰਵਿਘਨ ਹੁੰਦੀ ਹੈ ਜਿਸ ਕਾਰਨ ਬਾਕੀ ਰਹਿੰਦੇ ਕਿਸਾਨ ਵੀਰਾਂ ਨੂੰ ਮੰਡੀ ਵਿੱਚ ਜਿਣਸ ਵੇਚਣ ਲਈ ਮਸ਼ਕਿਲਾਂ ਦਾ ਸਾਹਮਣਾ ਨਹੀ ਕਰਨਾ ਪੈਂਦਾ।

ਡੀ.ਐਫ.ਐਸ.ਸੀ. ਨੇ ਇਹ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਝੋਨੇ ਦੀ ਖ਼ਰੀਦ ਲਈ ਸਾਰੇ ਲੋੜੀਂਦੇ ਪ੍ਰਬੰਧ ਪਹਿਲੇ ਹੀ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ਦੀ ਜਿਣਸ ਦਾ ਇਕ ਇਕ ਦਾਣਾ ਸਮੇਂ ਸਿਰ ਖ਼ਰੀਦਿਆ ਜਾਵੇਗਾ। ਇਸ ਲਈ ਉਹਨਾਂ ਕਿਸਾਨ ਭਰਾਵਾਂ ਨੂੰ ਬੇਨਤੀ ਕੀਤੀ ਕਿ ਉਹ ਪ੍ਰਸ਼ਾਸ਼ਨ ਨਾਲ ਸਹਿਯੋਗ ਕਰਦੇ ਹੋਏ ਕੇਵਲ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ, ਤਾਂ ਜੋ ਖ਼ਰੀਦ ਦੀ ਪ੍ਰਕ੍ਰਿਆ ਸੁਚਾਰੂ ਢੰਗ ਨਾਲ ਚੱਲ ਸਕੇ ।

Advertisement
Advertisement
Advertisement
Advertisement
Scroll to Top