Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 5:19 pm

+91 90915 01313 , +91 90916 01313

punjabbanni@gmail.com
punjabbani@yahoo.com

ਡੀਸੀ ਪਟਿਆਲਾ ਵਲੋਂ ਮੀਂਹ ਅਤੇ ਮੌਸਮ ਵਿਭਾਗ ਦੀ ਭਵਿੱਖਬਾਣੀ ਦੇ ਮੱਦੇਨਜ਼ਰ ਸਲਾਹਕਾਰੀ ਜਾਰੀ

ਡੀਸੀ ਪਟਿਆਲਾ ਵਲੋਂ ਮੀਂਹ ਅਤੇ ਮੌਸਮ ਵਿਭਾਗ ਦੀ ਭਵਿੱਖਬਾਣੀ ਦੇ ਮੱਦੇਨਜ਼ਰ ਸਲਾਹਕਾਰੀ ਜਾਰੀ

ਪਟਿਆਲਾ, 2 ਸਤੰਬਰ : ਮੌਜੂਦਾ ਬਾਰਿਸ਼ ਅਤੇ ਮੌਸਮ ਵਿਭਾਗ ਦੀ ਭਵਿੱਖਬਾਣੀ ਦੇ ਮੱਦੇਨਜ਼ਰ, ਡਿਪਟੀ ਕਮਿਸ਼ਨਰ ਪਟਿਆਲਾ, ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਵਸਨੀਕਾਂ ਲਈ ਇੱਕ ਸਲਾਹਕਾਰੀ ਜਾਰੀ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਨਦੀਆਂ, ਖ਼ਾਸ ਕਰਕੇ ਘੱਗਰ, ਟਾਂਗਰੀ ਤੇ ਮਾਰਕੰਡਾ ਸਮੇਤ ਕੁਝ ਬਰਸਾਤੀ ਨਾਲੇ ਵਾਧੂ ਪਾਣੀ ਆਉਣ ਕਾਰਨ ਉਛਲ ਰਹੇ ਹਨ, ਜਿਸ ਕਾਰਨ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕੱਚੇ ਰਸਤੇ ਜਾਂ ਅਸਥਾਈ ਸੜਕਾਂ, ਖਾਸ ਕਰਕੇ ਨਦੀਆਂ ਤੇ ਹੋਰ ਜਲ ਸਰੋਤਾਂ ਦੇ ਨੇੜੇ, ਜਾਣ ਤੇ ਇਨ੍ਹਾਂ ਨੇੜਲੇ ਰਸਤਿਆਂ ਦੀ ਵਰਤੋਂ ਕਰਨ ਤੋਂ ਬਚਣ ਅਤੇ ਬੇਲੋੜੀ ਆਵਾਜਾਈ ਤੋਂ ਪਰਹੇਜ਼ ਕਰਨ।

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਫੋਟੋਆਂ ਤੇ ਸੈਲਫੀ ਲੈਣ ਜਾਂ ਮਨੋਰੰਜਨ ਲਈ ਸੈਰ ਕਰਨ ਲਈ ਪੁਲਾਂ ਅਤੇ ਵੱਧ ਪਾਣੀ ਵਾਲੇ ਜਲ ਸਰੋਤਾਂ ‘ਤੇ ਜਾਂ ਨੇੜੇ ਨਾ ਖੜ੍ਹੇ ਹੋਣ ਦੀ ਅਪੀਲ ਵੀ ਕੀਤੀ, ਅਤੇ ਨਦੀ ਦੇ ਕਿਨਾਰਿਆਂ ਦੇ ਨੇੜੇ ਪਸ਼ੂਆਂ ਤੇ ਮਵੇਸ਼ੀਆਂ ਨੂੰ ਲੈ ਕੇ ਜਾਣ ਤੋਂ ਵੀ ਬਚਣ ਦੀ ਸਲਾਹ ਦਿੱਤੀ ਹੈ।

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਅਗਲੇ ਤਿੰਨ ਦਿਨਾਂ ਲਈ ਇੱਕ ਚੇਤਾਵਨੀ ਜਾਰੀ ਕੀਤੀ ਗਈ ਹੈ, ਜਿਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ 24 ਘੰਟੇ ਨਿਰੰਤਰ ਸਥਿਤੀ ਉਪਰ ਨਿਗਰਾਨੀ ਕਰ ਰਿਹਾ ਹੈ ਅਤੇ ਜਿੱਥੇ ਵੀ ਲੋੜ ਹੋਵੇ ਸਮੇਂ ਸਿਰ ਚੇਤਾਵਨੀ ਤੇ ਸਲਾਹਕਾਰੀ ਵੀ ਜਾਰੀ ਕੀਤੀ ਜਾ ਰਹੀ ਹੈ।
ਉਨ੍ਹਾਂ ਅੱਗੇ ਕਿਹਾ ਕਿ “ਸਾਡੀਆਂ ਟੀਮਾਂ ਜ਼ਿਲ੍ਹੇ ਭਰ ਦੇ ਨਦੀਆਂ ਤੇ ਨਾਲਿਆਂ ਦੀ ਨਿਗਰਾਨੀ ਸਮੇਤ ਇਨ੍ਹਾਂ ਦੇ ਕਮਜ਼ੋਰ ਕੰਢਿਆਂ ਤੇ ਬੰਨ੍ਹਾਂ ‘ਤੇ ਤਾਇਨਾਤ ਹਨ। ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਪਰ ਸਾਵਧਾਨੀ ਦੇ ਉਪਾਅ ਜ਼ਰੂਰੀ ਹਨ।”

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੇਂ ਸਿਰ ਅਲਰਟ ਅਤੇ ਅਪਡੇਟ ਜਾਰੀ ਕੀਤੇ ਜਾਂਦੇ ਰਹਿਣਗੇ। ਐਮਰਜੈਂਸੀ ਲਈ ਜਾਂ ਜਾਣਕਾਰੀ ਸਾਂਝੀ ਕਰਨ ਲਈ, ਜਿਲ੍ਹਾ ਨਿਵਾਸੀ ਕੰਟਰੋਲ ਰੂਮ ਨੰਬਰਾਂ: 0175-2350550 ਅਤੇ 2358550 ‘ਤੇ ਸੰਪਰਕ ਕਰ ਸਕਦੇ ਹਨ।

 

 

Advertisement
Advertisement
Advertisement
Advertisement
Scroll to Top