Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 29 Sep 2026 | 11:57 am

+91 90915 01313 , +91 90916 01313

punjabbanni@gmail.com
punjabbani@yahoo.com

ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ

ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ

ਪਟਿਆਲਾ, 10 ਸਤੰਬਰ 2025 – ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਕੱਲ੍ਹ ਬੀਤੇ ਦਿਨ ਗੁਰਦਾਸਪੁਰ ਅਤੇ ਆਸ-ਪਾਸ ਦੇ ਖੇਤਰਾਂ ਦਾ ਹਵਾਈ ਸਰਵੇਖਣ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਨੇ ਕਿਸਾਨਾਂ ਅਤੇ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਦੁੱਖ ਵੰਡਾਇਆ। ਇਸ ਮੌਕੇ ‘ਤੇ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਪਠਾਨਕੋਟ ਵਿਖੇ ਪ੍ਰਧਾਨ ਮੰਤਰੀ ਦਾ ਨਿੱਘਾ ਸਵਾਗਤ ਕੀਤਾ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੈ ਇੰਦਰ ਕੌਰ ਨੇ ਪ੍ਰਧਾਨ ਮੰਤਰੀ ਦੇ ਇਸ ਕਦਮ ਦੀ ਸ਼ਲਾਘਾ ਕੀਤੀ ਅਤੇ ਕਿਹਾ, “ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਬਹੁਤ ਧੰਨਵਾਦੀ ਹਾਂ, ਜਿਨ੍ਹਾਂ ਨੇ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਦੀ ਸਾਰ ਲਈ ਹੈ।”

ਉਨ੍ਹਾਂ ਨੇ ਪ੍ਰਧਾਨ ਮੰਤਰੀ ਵੱਲੋਂ ਕੀਤੇ ਗਏ ਮੁੱਖ ਐਲਾਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਕਿਹਾ ਕਿ “₹1600 ਕਰੋੜ ਦਾ ਰਾਹਤ ਪੈਕੇਜ,ਇਹ ਰਕਮ ਪਹਿਲਾਂ ਰਾਜ ਨੂੰ ਦਿੱਤੇ ਗਏ ₹12,000 ਕਰੋੜ ਤੋਂ ਵੱਖਰੀ ਹੈ ਅਤੇ ਇਹ ਪੰਜਾਬ ਨੂੰ ਹੜ੍ਹਾਂ ਦੇ ਨੁਕਸਾਨ ਤੋਂ ਮੁੜ ਉਭਰਨ ਵਿੱਚ ਮਦਦ ਕਰੇਗੀ,ਹੜ੍ਹਾਂ ਕਾਰਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ₹2 ਲੱਖ ਅਤੇ ਗੰਭੀਰ ਜ਼ਖਮੀ ਹੋਏ ਲੋਕਾਂ ਲਈ ₹50,000 ਦੀ ਧਨ ਰਾਸ਼ੀ ਸਹਾਇਤਾ ਦਾ ਪ੍ਰਧਾਨ ਮੰਤਰੀ ਜੀ ਵੱਲੋਂ ਐਲਾਨ ਕੀਤਾ ਗਿਆ।”

ਇਸ ਤੋ ਇਲਾਵਾ ਘਰਾਂ ਦੀ ਮੁੜ ਉਸਾਰੀ ਲਈ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਦੁਬਾਰਾ ਬਣਾਉਣ ਲਈ ਵਿੱਤੀ ਸਹਾਇਤਾ ਅਤੇ ਅਨਾਥ ਹੋਏ ਬੱਚਿਆਂ ਨੂੰ ਪੀ.ਐਮ. ਕੇਅਰਜ਼ ਫਾਰ ਚਿਲਡਰਨ ਸਕੀਮ ਤਹਿਤ ਸਾਰੀ ਜ਼ਰੂਰੀ ਮਦਦ ਪ੍ਰਦਾਨ ਕੀਤੀ ਜਾਵੇਗੀ।

“ਨੈਸ਼ਨਲ ਹਾਈਵੇਜ਼, ਸਕੂਲਾਂ ਅਤੇ ਹੋਰ ਬੁਨਿਆਦੀ ਢਾਂਚੇ ਦੀ ਮੁਰੰਮਤ ਅਤੇ ਮੁੜ-ਉਸਾਰੀ,ਖਾਸ ਤੌਰ ‘ਤੇ ਖਰਾਬ ਹੋਏ ਸਰਕਾਰੀ ਸਕੂਲਾਂ ਦੀ ਮੁਰੰਮਤ ਸਮਗ੍ਰਾ ਸਿੱਖਿਆ ਅਭਿਆਨ ਤਹਿਤ ਕੀਤੀ ਜਾਵੇਗੀ। ਖੇਤੀਬਾੜੀ ਸਹਾਇਤਾ ਲਈ ਕਿਸਾਨਾਂ ਨੂੰ ਖਰਾਬ ਹੋਏ ਬੋਰਵੈੱਲਾਂ ਦੀ ਮੁਰੰਮਤ ਅਤੇ ਹੋਰ ਖੇਤੀਬਾੜੀ ਸਹਾਇਤਾ ਵੀ ਪ੍ਰਦਾਨ ਕੀਤੀ ਜਾਵੇਗੀ ਅਤੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਤੋਂ ਫੰਡ ਰਾਹਤ ਕਾਰਜਾਂ ਲਈ ਫੰਡ ਜਾਰੀ ਕੀਤੇ ਜਾਣਗੇ।

ਜੈ ਇੰਦਰ ਕੌਰ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਹਮੇਸ਼ਾ ਪੰਜਾਬ ਦੇ ਹਿੱਤਾਂ ਲਈ ਖੜ੍ਹੇ ਹਨ ਅਤੇ ਉਨ੍ਹਾਂ ਨੇ ਪੰਜਾਬ ਦੀ ਮੁੜ-ਉਸਾਰੀ ਲਈ ਕਈ ਮਹੱਤਵਪੂਰਨ ਯੋਜਨਾਵਾਂ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਪੰਜਾਬ ਭਾਜਪਾ ਸ਼ੁਰੂ ਤੋਂ ਹੀ ਪੰਜਾਬ ਦੇ ਲੋਕਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸੇਵਾ ਕਰਦੀ ਰਹੇਗੀ।

.
Advertisement
Advertisement
Advertisement
Advertisement
Scroll to Top