Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 10:45 pm

+91 90915 01313 , +91 90916 01313

punjabbanni@gmail.com
punjabbani@yahoo.com

ਸਿੱਖਿਆ ਪ੍ਰੋਵਾਈਡਰ, ਆਈ. ਈ. ਈ.ਜੀ.ਐਸ/ ਐਸ. ਟੀ. ਆਰ/ ਏ.ਆਈ. ਈ. ਅਤੇ ਸਪੈਸ਼ਲ ਇਨਕਲੂਸਿਵ ਟੀਚਰਾਂ ਵੀ ਕਰ ਸਕਣਗੇ ਰਾਜ ਪੱਧਰੀ ਐਵਾਰਡ ਲਈ   ਅਪਲਾਈ: ਹਰਜੋਤ ਸਿੰਘ ਬੈਂਸ

ਸਿੱਖਿਆ ਪ੍ਰੋਵਾਈਡਰ, ਆਈ. ਈ. ਈ.ਜੀ.ਐਸ/ ਐਸ. ਟੀ. ਆਰ/ ਏ.ਆਈ. ਈ. ਅਤੇ ਸਪੈਸ਼ਲ ਇਨਕਲੂਸਿਵ ਟੀਚਰਾਂ ਵੀ ਕਰ ਸਕਣਗੇ ਰਾਜ ਪੱਧਰੀ ਐਵਾਰਡ ਲਈ ਅਪਲਾਈ: ਹਰਜੋਤ ਸਿੰਘ ਬੈਂਸ

ਸਿੱਖਿਆ ਪ੍ਰੋਵਾਈਡਰ, ਆਈ. ਈ. ਈ.ਜੀ.ਐਸ/ ਐਸ. ਟੀ. ਆਰ/ ਏ.ਆਈ. ਈ. ਅਤੇ ਸਪੈਸ਼ਲ ਇਨਕਲੂਸਿਵ ਟੀਚਰਾਂ ਵੀ ਕਰ ਸਕਣਗੇ ਰਾਜ ਪੱਧਰੀ ਐਵਾਰਡ ਲਈ ਅਪਲਾਈ: ਹਰਜੋਤ ਸਿੰਘ ਬੈਂਸ

ਅਪਲਾਈ ਕਰਨ ਦੀ ਆਖਰੀ ਤਰੀਕ 18 ਅਗਸਤ 2023

ਸਿੱਖਿਆ ਮੰਤਰੀ ਵਲੋਂ ਪੋਰਟਲ ਖੋਲ੍ਹਣ ਦੇ ਆਦੇਸ਼ ਜਾਰੀ

ਚੰਡੀਗੜ੍ਹ,13 ਅਗਸਤ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਿੱਖਿਆ ਪ੍ਰੋਵਾਈਡਰ / ਆਈ. ਈ./ ਈ.ਜੀ.ਐਸ/ ਐਸ. ਟੀ. ਆਰ/ ਏ.ਆਈ. ਈ. ਅਤੇ ਸਪੈਸ਼ਲ ਇਨਕਲੂਸਿਵ ਟੀਚਰਾਂ ਨੂੰ ਵੀ ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਵਲੋਂ ਦਿੱਤੇ ਜਾਂਦੇ ਰਾਜ ਪੱਧਰੀ ਐਵਾਰਡ ਲਈ ਅਪਲਾਈ ਕਰਨ ਦਾ ਮੌਕਾ ਦੇਣ ਦਾ ਫ਼ੈਸਲਾ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ
ਸਕੂਲ ਸਿੱਖਿਆ ਵਿਭਾਗ ਅੰਦਰ ਪਿਛਲੇ ਲੰਬੇ ਸਮੇਂ ਤੋਂ ਕੰਮ ਕਰ ਰਹੇ ਸਿੱਖਿਆ ਪ੍ਰੋਵਾਈਡਰ, ਆਈ. ਈ. ਈ.ਜੀ.ਐਸ. ਐਸ. ਟੀ. ਆਰ, ਏ.ਆਈ. ਈ. ਅਤੇ ਸਪੈਸ਼ਲ ਇਨਕਲੂਸਿਵ ਟੀਚਰਾਂ ਦੀਆਂ ਸੇਵਾਵਾਂ ਬਹੁਤ ਹੀ ਸ਼ਲਾਘਾਯੋਗ ਹਨ। ਪਿਛਲੇ ਸਮੇਂ ਦੌਰਾਨ ‘ਕੱਚੇ ਅਧਿਆਪਕ ਕਹਿ ਕੇ ਇਹਨਾਂ ਅਧਿਆਪਕਾਂ ਦੇ ਮਾਨ- ਸਨਮਾਨ ਨੂੰ ਠੇਸ ਪਹੁੰਚਾਈ ਅਤੇ ਨਿਗੂਣੀਆਂ ਤਨਖਾਹਾਂ ਦੇ ਕੇ ਆਰਥਿਕ ਸ਼ੋਸਣ ਵੀ ਕੀਤਾ ਪ੍ਰੰਤੂ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 12710 ਅਧਿਆਪਕਾਂ ਨੂੰ ਰੈਗੂਲਰਰਾਈਜ ਕਰਨ ਸਬੰਧੀ ਲੈਟਰ ਦਿੱਤਾ ਗਿਆ।

ਉਨ੍ਹਾਂ ਕਿਹਾ ਕਿ ਇਹ ਅਧਿਆਪਕ ਵੀ ਬਾਕੀ ਅਧਿਆਪਕਾਂ ਵਾਂਗ ਰਾਜ ਪੁਰਸਕਾਰ ਲੈਣ ‘ ਅਤੇ ਇਹਨਾਂ ਨੂੰ ਵੀ ਅਪਲਾਈ ਕਰਨ ਦਾ ਹੱਕ ਹੋਣਾ ਚਾਹੀਦਾ ਹੈ। ਹੁਣ ਤੱਕ ‘ਰਾਜ ਪੁਰਸਕਾਰ ਤੋਂ ਵਾਂਝੇ ਰੱਖੇ ਜਾਣਾ ਗਲਤ ਸੀ ।

ਇਸ ਲਈ ਇਸ ਵਾਰ ਰਾਜ ਪੁਰਸਕਾਰਾਂ ਵਿੱਚ ਦਿੱਤੇ ਜਾਣ ਵਾਲੇ ਪੁਰਸਕਾਰਾਂ ਤੋਂ ਇਲਾਵਾ 5 ਵਿਸ਼ੇਸ਼ ਪੁਰਸਕਾਰ ਇਸ ਵਰਗ ਦੇ ਅਧਿਆਪਕਾਂ ਲਈ ਰਾਖਵੇਂ ਰੱਖੇ ਗਏ ਹਨ ਅਤੇ ਅਗਾਮੀ ਸਾਲ ਤੋਂ ਇਹਨਾਂ ਅਧਿਆਪਕਾਂ ਨੂੰ ਦੂਜੇ ਅਧਿਆਪਕਾਂ ਦੇ ਨਾਲ ਹੀ ਪੁਰਸਕਾਰ ਲੈਣ ਵਾਸਤੇ ਅਪਲਾਈ ਕਰਨ ਦਾ ਮੌਕਾ ਦਿੱਤਾ ਜਾਵੇ | ਇਸ ਸੈਸ਼ਨ ਦੌਰਾਨ ਇਹਨਾਂ ਅਧਿਆਪਕਾਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਦੇ ਹੋਏ ‘ਰਾਜ ਪੁਰਸਕਾਰ’ ਲੈਣ ਸਬੰਧੀ ਆਪਣੀਆਂ ਪ੍ਰਾਪਤੀਆਂ ਅਤੇ ਹੋਰ ਰਸਮੀ ਕਾਰਵਾਈਆਂ ਅਪਲਾਈ ਕਰਨ ਲਈ ਸਿੱਖਿਆ ਮੰਤਰੀ ਵਲੋਂ ਪੋਰਟਲ ਖੋਲ੍ਹਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਜ਼ੋ 18 ਅਗਸਤ 2023 ਤੱਕ ਖੁਲ੍ਹਾ ਰਹੇਗਾ ।

Advertisement
Advertisement
Advertisement
Advertisement
Scroll to Top