Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:25 pm

+91 90915 01313 , +91 90916 01313

punjabbanni@gmail.com
punjabbani@yahoo.com

ਸਮਾਜ ਸੇਵੀ ਸੰਸਥਾਵਾਂ ਵੱਲੋਂ ਹੜ ਪੀੜਤਾਂ ਦੀ ਮਦਦ ਲਈ ਪਾਇਆ ਯੋਗਦਾਨ ਸ਼ਲਾਘਾਯੋਗ : ਮੇਅਰ

ਸਮਾਜ ਸੇਵੀ ਸੰਸਥਾਵਾਂ ਵੱਲੋਂ ਹੜ ਪੀੜਤਾਂ ਦੀ ਮਦਦ ਲਈ ਪਾਇਆ ਯੋਗਦਾਨ ਸ਼ਲਾਘਾਯੋਗ : ਮੇਅਰ

ਪਟਿਆਲਾ 10 ਸਤੰਬਰ – ਮੇਅਰ ਪਟਿਆਲਾ ਕੁੰਦਨ ਗੋਗੀਆ ਨੇ ਸ਼ਹਿਰ ਦੀਆ ਸਿਰਮੌਰ ਸਮਾਜ ਸੇਵੀ ਸੰਸਥਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਆਏ ਹੜਾਂ ਦੋਰਾਨ ਪੀੜਤਾਂ ਪਰਿਵਾਰਾਂ ਲਈ ਰਾਹਤ ਸਮੱਗਰੀ ਭੇਜਣ ਲਈ ਪਾਇਆ ਯੋਗਦਾਨ ਬੇਹੱਦ ਸ਼ਲਾਘਾਯੋਗ ਹੈ  ਜਿਸ ਵਿੱਚ ਸਮਾਜ ਸੇਵੀ ਸੰਸਥਾਵਾਂ ਗਿਆਨ ਜੋਤੀ ਐਜੂਕੇਸ਼ਨ ਸੁਸਾਇਟੀ, ਯੂਥ ਫੈਡਰੇਸ਼ਨ ਆਫ ਇੰਡੀਆ, ਪਾਵਰ ਹਾਊਸ ਯੂਥ ਕਲੱਬ, ਯੂਵਕ ਸੇਵਾਵਾਂ ਆਦਿ ਵਿਸ਼ੇਸ਼ ਤੌਰ ਤੇ ਮੋਹਰੀ ਹਨ ।

ਮੇਅਰ ਨੇ  ਇਨ੍ਹਾਂ ਸੰਸਥਾਵਾਂ ਦੇ ਸਾਂਝੇ ਉੱਦਮ ਨਾਲ ਹੜ ਪੀੜਤਾਂ ਲਈ ਔਰਤਾਂ ਅਤੇ ਲੜਕੀਆਂ ਲਈ ਸੈਨਟਰੀ ਪੈਡ, ਪੀਣ ਵਾਲਾ ਪਾਣੀ, ਸੁੱਕਾ ਰਾਸ਼ਨ, ਦਵਾਈਆਂ ਆਦਿ ਰਵਾਨਾ ਕਰਨ ਮਗਰੋਂ ਕਿਹਾ ਕਿ ਇਸ ਉੱਦਮ ਵਿੱਚ ਉਪਕਾਰ ਸਿੰਘ ਪ੍ਰਧਾਨ ਗਿਆਨ ਜੋਤੀ ਐਜੂਕੇਸ਼ਨ ਸੁਸਾਇਟੀ, ਮੈਡਮ ਰਵੀਇੰਦਰ ਰਾਣਾ ਸਿੱਧੂ, ਸਟੇਟ ਐਵਾਰਡੀ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ,

ਮੈਂਬਰ ਜ਼ਿਲ੍ਹਾ ਸਾਂਝ ਕੇਂਦਰ ਪਟਿਆਲਾ ਪੁਲਿਸ, ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਬੀਰਗੁਰਇੰਦਰ ਸਿੰਘ, ਨਵਰਤਨਬੀਰ ਸਿੰਘ, ਮੈਡਮ ਆਸਾ ਸ਼ਰਮਾ, ਕਿਰਨ ਸੰਧੂ, ਗੁਰਪ੍ਰੀਤ ਕੌਰ, ਆਰ ਕੇ ਸ਼ਰਮਾ, ਮੋਹਣ ਖੰਨਾ, ਬਲਜਿੰਦਰ ਠਾਕੁਰ, ਕਿਰਨਪਾਲ ਕੋਰ, ਬਲਜੀਤ ਕੌਰ ਸੈਟ ਪੀਟਰ ਸਕੂਲ, ਰੁਦਰਪ੍ਰਤਾਪ ਸਿੰਘ ਪ੍ਰਧਾਨ ਯੁਵਕ ਸੇਵਾਵਾਂ ਕਲੱਬ ਦੀਪ ਨਗਰ ਵੱਲੋਂ ਵੀ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ।

ਅੰਤ ਵਿੱਚ ਉਹਨਾਂ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਨੂੰ ਵੱਧ ਤੋਂ ਵੱਧ ਹੜ ਪੀੜਤਾਂ ਦੀ ਮਦਦ ਲਈ ਅੱਗੇ ਆਉਣ ਦੀ ਗੱਲ ਵੀ ਆਖੀ।

Advertisement
Advertisement
Advertisement
Advertisement
Scroll to Top