Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 11:30 am

+91 90915 01313 , +91 90916 01313

punjabbanni@gmail.com
punjabbani@yahoo.com

ਸਕੂਲ ਲੱਗਣ ਤੇ ਛੁੱਟੀ ਸਮੇਂ ਭਾਰੀ ਵਾਹਨਾਂ 'ਤੇ ਪਾਬੰਦੀ ਸਬੰਧੀ ਹੁਕਮ ਜਾਰੀ

ਸਕੂਲ ਲੱਗਣ ਤੇ ਛੁੱਟੀ ਸਮੇਂ ਭਾਰੀ ਵਾਹਨਾਂ 'ਤੇ ਪਾਬੰਦੀ ਸਬੰਧੀ ਹੁਕਮ ਜਾਰੀ

ਸਮਾਣਾ/ਪਟਿਆਲਾ, 10 ਸਤੰਬਰ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਮਾਣਾ-ਪਟਿਆਲਾ ਸੜਕ (ਐਸ.ਐਚ-10) ਪਸਿਆਣਾ ਚੌਂਕੀ ਤੱਕ, ਸਮਾਣਾ-ਪਾਤੜਾਂ ਰੋਡ ਪਿੰਡ ਕਕਰਾਲਾ ਤੱਕ, ਸਮਾਣਾ-ਭਵਾਨੀਗੜ ਰੋਡ ਪਿੰਡ ਫਤਿਹਗੜ ਛੰਨਾਂ ਤੱਕ ਅਤੇ ਸਮਾਣਾ-ਚੀਕਾ ਰੋਡ ਸੇਂਟ ਲਾਰੇਂਸ ਸਕੂਲ ਤੱਕ ਸਵੇਰੇ 6 ਵਜੇ ਤੋਂ ਸਵੇਰੇ 9 ਵਜੇ ਤੱਕ ਅਤੇ ਦੁਪਹਿਰ 1 ਵਜੇ ਤੋਂ ਸ਼ਾਮ 4 ਵਜੇ ਤੱਕ ਭਾਰੀ ਵਾਹਨਾਂ (ਟਿੱਪਰ, ਟਰੱਕ ਆਦਿ) ਦੇ ਅੰਦਰ ਆਉਣ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 8 ਨਵੰਬਰ 2025 ਤੱਕ ਲਾਗੂ ਰਹਿਣਗੇ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਮਾਣਾ ਸ਼ਹਿਰ ਦੇ ਬੱਚੇ ਪੜਾਈ ਕਰਨ ਲਈ ਸਮਾਣਾ ਸ਼ਹਿਰ ਤੋਂ ਬਾਹਰ ਜਿਵੇਂ ਕਿ ਪਟਿਆਲਾ ਸ਼ਹਿਰ, ਪਾਤੜਾਂ ਰੋਡ ‘ਤੇ, ਪਟਿਆਲਾ ਰੋਡ ‘ਤੇ, ਭਵਾਨੀਗੜ ਰੋਡ ਅਤੇ ਚੀਕਾ ਰੋਡ ਤੇ ਬਣੇ ਵੱਖ ਵੱਖ ਸਕੂਲਾਂ ਵਿੱਚ ਸਕੂਲ ਬੱਸ ਜਾਂ ਵੈਨਾਂ ਰਾਹੀਂ ਜਾਂਦੇ ਹਨ। ਇਨ੍ਹਾਂ ਸੜਕਾਂ ਤੇ ਭਾਰੀ ਵਾਹਨ ਚੱਲਣ ਕਾਰਨ ਹਰ ਸਮੇਂ ਕੋਈ ਹਾਦਸਾ ਵਾਪਰਨ ਦਾ ਖਦਸ਼ਾ ਬਣਿਆ ਰਹਿੰਦਾ ਹੈ। ਅਜਿਹੇ ਹਲਾਤਾਂ ਨਾਲ ਅਮਨ ਕਾਨੂੰਨ ਦੀ ਸਥਿਤੀ ਦੇ ਖਰਾਬ ਹੋਣ ਦਾ ਖਦਸ਼ਾ ਵੀ ਬਣਿਆ ਰਹਿੰਦਾ ਹੈ।

Advertisement
Advertisement
Advertisement
Advertisement
Scroll to Top