Breaking

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ
Sunday, 15 Nov 2026 | 2:01 am

+91 90915 01313 , +91 90916 01313

punjabbanni@gmail.com
punjabbani@yahoo.com

ਫਾਰਮ ਸਲਾਹਕਾਰ ਸੇਵਾ ਕੇਂਦਰ ਤੇ ਕੇ.ਵੀ.ਕੇ. ਦੀ ਸਾਂਝੀ ਟੀਮ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਫਾਰਮ ਸਲਾਹਕਾਰ ਸੇਵਾ ਕੇਂਦਰ ਤੇ ਕੇ.ਵੀ.ਕੇ. ਦੀ ਸਾਂਝੀ ਟੀਮ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਪਟਿਆਲਾ, 10 ਸਤੰਬਰ :  ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦੇ ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰ ਨੇ ਜ਼ਿਲ੍ਹੇ ਦੇ ਭੁਨਰਹੇੜੀ ਬਲਾਕ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਬ੍ਰਹਮਪੁਰਾ, ਚਪਰਾੜ੍ਹ, ਅਦਾਲਤੀਵਾਲਾ ਆਦਿ ਦਾ ਦੌਰਾ ਕੀਤਾ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਦੌਰੇ ਦੌਰਾਨ ਟੀਮ ਨੇ ਕਿਸਾਨਾਂ ਨੂੰ ਹੜ੍ਹ ਕਾਰਨ ਫ਼ਸਲਾਂ ਅਤੇ ਪਸ਼ੂਆਂ ਨੂੰ ਪੈਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਅਤੇ ਇਲਾਜ ਸੰਬੰਧੀ ਉਪਾਅ ਦੱਸੇ ਅਤੇ ਇਸ ਸੰਕਟ ਦੇ ਸਮੇਂ ਪਸ਼ੂਆਂ ਦੀ ਖ਼ੁਰਾਕ ਅਤੇ ਪ੍ਰਬੰਧਨ ਬਾਰੇ ਸਲਾਹ ਵੀ ਦਿੱਤੀ।

ਇਸ ਦੇ ਨਾਲ-ਨਾਲ, ਡੇਅਰੀ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੀ ਤੁਰੰਤ ਲੋੜਾਂ ਦਾ ਸਰਵੇਖਣ ਵੀ ਕੀਤਾ ਗਿਆ। ਇਸ ਪਹਿਲ ਦਾ ਉਦੇਸ਼ ਕਿਸਾਨਾਂ ਅਤੇ ਡੇਅਰੀ ਕਿਸਾਨਾਂ ਦੇ ਨੁਕਸਾਨ ਨੂੰ ਘੱਟ ਕਰਨਾ ਅਤੇ ਇਸ ਮੁਸ਼ਕਲ ਵੇਲੇ ਦੌਰਾਨ ਫ਼ਸਲਾਂ ਅਤੇ ਪਸ਼ੂਆਂ ਦੀ ਸਿਹਤ ਨੂੰ ਯਕੀਨੀ ਬਣਾਉਣਾ ਸੀ।

ਇਸ ਦੌਰੇ ਦੌਰਾਨ ਟੀਮ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਹੜ੍ਹਾਂ ਕਾਰਨ ਹੋਏ ਫ਼ਸਲੀ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਪ੍ਰਭਾਵਿਤ ਫ਼ਸਲਾਂ ਦੀ ਸਾਂਭ ਸੰਭਾਲ ਕਰਨ ਲਈ ਪੀ. ਏ. ਯੂ. ਲੁਧਿਆਣਾ ਵੱਲੋਂ ਸਿਫ਼ਾਰਿਸ਼ ਅਚਨਚੇਤੀ ਫ਼ਸਲ ਯੋਜਨਾ ਬੰਦੀ (ਕੌਂਟੀਜੇਂਸੀ ਪਲਾਨ) ਬਾਰੇ ਚਾਨਣਾ ਪਾਇਆ।
ਇਸ ਦੌਰੇ ਵਿੱਚ ਕੇ.ਵੀ.ਕੇ., ਪਟਿਆਲਾ ਦੇ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਹਰਦੀਪ ਸਿੰਘ ਸਭਿਖੀ, ਸਹਾਇਕ ਪ੍ਰੋਫੈਸਰ (ਪਸ਼ੂ ਪਾਲਣ) ਡਾ. ਗੁਰਅੰਸ਼ਪ੍ਰੀਤ ਸਿੰਘ ਸੇਠੀ ਅਤੇ ਸਹਾਇਕ ਪ੍ਰੋਫੈਸਰ (ਫਸਲ ਵਿਗਿਆਨ) ਡਾ. ਗੁਰਪ੍ਰੀਤ ਸਿੰਘ, ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰ, ਪਟਿਆਲਾ ਤੋਂ ਜ਼ਿਲ੍ਹਾ ਪਸਾਰ ਮਾਹਿਰ (ਸੀ.ਮੋ.) ਡਾ. ਗੁਰਪ੍ਰੀਤ ਕੌਰ ਅਤੇ ਜ਼ਿਲ੍ਹਾ ਪਸਾਰ ਮਾਹਿਰ (ਭੂਮੀ ਵਿਗਿਆਨ) ਡਾ. ਗੁਰਪ੍ਰੀਤ ਸਿੰਘ ਮੌਜੂਦ ਰਹੇ।

Advertisement
Advertisement
Advertisement
Advertisement
Scroll to Top