Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 11:29 am

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤ ਵਿਭਾਗ ਵੱਲੋਂ ਐਚ.ਆਈ.ਵੀ ਮਰੀਜਾਂ ਦੀ ਸਮਾਜਿਕ ਸੁਰੱਖਿਆ ਵਿਸ਼ੇ ਤੇ ਕਰਵਾਈ ਵਰਕਸ਼ਾਪ

ਸਿਹਤ ਵਿਭਾਗ ਵੱਲੋਂ ਐਚ.ਆਈ.ਵੀ ਮਰੀਜਾਂ ਦੀ ਸਮਾਜਿਕ ਸੁਰੱਖਿਆ ਵਿਸ਼ੇ ਤੇ ਕਰਵਾਈ ਵਰਕਸ਼ਾਪ

ਪਟਿਆਲਾ 11 ਸਤੰਬਰ –  ਸਿਵਲ ਸਰਜਨ ਪਟਿਆਲਾ ਡਾ. ਜਗਪਾਲਇੰਦਰ ਸਿੰਘ ਦੀ ਅਗਵਾਈ ਵਿੱਚ ਅੱਜ ਸਿਹਤ ਵਿਭਾਗ ਪਟਿਆਲਾ ਅਤੇ ਪੰਜਾਬ ਸਟੇਟ ਕੰਟਰੋਲ ਏਡਸ ਸੋਸਾਇਟੀ ਦੀ ਜਿਲ੍ਹਾ ਦਿਸ਼ਾ ਕਲਸਟਰ ਪਟਿਆਲਾ ਵੱਲੋਂ “ਐਚ ਆਈਵੀ ਮਰੀਜ਼ਾਂ ਦੀ ਸਮਾਜਿਕ ਸੁਰੱਖਿਆ” ਵਿਸ਼ੇ ਤਹਿਤ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਬੋਲਦਿਆਂ ਸਿਵਲ ਸਰਜਨ ਪਟਿਆਲਾ ਨੇ ਦੱਸਿਆ ਕਿ ਨੈਸ਼ਨਲ ਏਡਸ ਕੰਟਰੋਲ ਪ੍ਰੋਗਰਾਮ ਤਹਿਤ ਐਚ.ਆਈ.ਵੀ ਪੀੜਿਤ ਲੋਕਾਂ ਨੂੰ ਮੁਫਤ ਅਤੇ ਜੀਵਨ ਭਰ ਲਈ ਐਂਟੀ ਰੈਟਰੋ ਵਾਇਰਲ ਦਵਾਈਆਂ ਮੁਹੱਈਆ ਕਰਾਈਆਂ ਜਾਂਦੀਆਂ ਹਨ। ਇਹਨਾਂ ਨੂੰ ਏ.ਆਰ.ਟੀ ਸੈਂਟਰ ਵਿੱਚ ਰਜਿਸਟਰਡ ਕੀਤਾ ਜਾਂਦਾ ਹੈ। ਇਹ ਸੈਂਟਰ ਸਾਰੇ ਮੈਡੀਕਲ ਕਾਲਜ ਅਤੇ ਜਿਲ੍ਹਾ ਹਸਪਤਾਲਾਂ ਵਿੱਚ ਸਥਾਪਿਤ ਕੀਤੇ ਗਏ ਹਨ। ਇਹਨਾਂ ਸੈਂਟਰਾਂ ਤੇ ਮਰੀਜ਼ਾਂ ਦੀ ਕੌਂਸਲਿੰਗ ਸਿਹਤ ਸੰਬੰਧੀ ਸਲਾਹ ਮਸ਼ਵਰਾ, ਇਲਾਜ਼ ਅਤੇ ਜ਼ਰੂਰੀ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ।

ਇਸ ਮੌਕੇ ਬੋਲਦਿਆਂ ਮੈਡੀਕਲ ਸੁਪਰਡੈਂਟ ਮਾਤਾ ਕੁਸ਼ੱਲਿਆ ਹਸਪਤਾਲ ਡਾ.ਐਸ.ਜੇ ਸਿੰਘ ਨੇ ਦੱਸਿਆ ਕਿ ਮਰੀਜ਼ਾਂ ਦੀ ਸਿਹਤ ਅਤੇ ਮਾਨਸਿਕ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਮਰੀਜ਼ਾਂ ਦੇ ਅਧਿਕਾਰਾਂ ਦੀ ਵੀ ਰਾਖੀ ਕੀਤੀ ਜਾਣੀ ਚਾਹੀਦੀ ਹੈ। ਐਚ.ਆਈ.ਵੀ ਪੀੜਤਾਂ ਪ੍ਰਤੀ ਸਮਾਜ ਦੇ ਨਾਕਾਰਾਤਮਕ ਦ੍ਰਿਸ਼ਟੀਕੋਨ ਨੂੰ ਬਦਲਣ ਦੀ ਜਰੂਰਤ ਹੈ। ਇਸ ਲਈ ਸਾਰਿਆਂ ਨੂੰ ਹੀ ਜਾਗਰੂਕ ਕਰਨ ਦੀ ਲੋੜ ਹੈ।

ਪੀੜਿਤ ਐਚ.ਆਈ.ਵੀ ਮਰੀਜ਼ ਨੂੰ ਸਿੱਖਿਆ, ਰੁਜ਼ਗਾਰ ,ਪਹਿਚਾਣ ਗੁਪਤ ਰੱਖਣ, ਹੈਲਥ ਕੇਅਰ ਸਰਵਿਸ ਤੇ ਸਰਕਾਰ ਤੋਂ ਵਿੱਤੀ ਮਦਦ ਲੈਣ ਦਾ ਪੂਰਨ ਅਧਿਕਾਰ ਹੈ ਅਤੇ ਜੇਕਰ ਕਿਤੇ ਉਹਨਾਂ ਦੇ ਅਧਿਕਾਰਾਂ ਦੀ ਉਲੰਘਣਾ ਹੋ ਰਹੀ ਹੋਵੇ ਤਾਂ ਕਾਨੂੰਨੀ ਮਦਦ ਲੈਣ ਦਾ ਵੀ ਅਧਿਕਾਰ ਹੈ। ਇਸ ਮੌਕੇ ਵੱਖ ਵੱਖ ਵਿਭਾਗਾਂ ਤੋਂ ਆਏ ਹੋਏ ਪ੍ਰਤੀਨਿਧਾਂ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ।

ਇਸ ਮੌਕੇ ਵੱਖ ਵੱਖ ਵਿਭਾਗਾਂ ਜਿਸ ਤਰ੍ਹਾਂ ਫੂਡ ਤੇ ਸਪਲਾਈ ਵਿਭਾਗ ,ਸਮਾਜਿਕ ਸੁਰੱਖਿਆ ਔਰਤਾਂ ਤੇ ਬੱਚਿਆਂ ਦਾ ਭਲਾਈ ਵਿਭਾਗ, ਰੂਰਲ ਡਿਪਾਰਟਮੈਂਟ , ਸਥਾਨਿਕ ਸਰਕਾਰਾਂ ਵਿਭਾਗ, ਲੇਬਰ ਵਿਭਾਗ, ਰੋਜ਼ਗਾਰ ਵਿਭਾਗ ਅਤੇ ਕਾਮਨ ਸਰਵਿਸ ਸੈਂਟਰਾਂ ਦੇ ਨੁਮਾਇੰਦਿਆਂ ਵੱਲੋਂ ਐਚ.ਆਈ.ਵੀ ਮਰੀਜ਼ਾਂ ਨੂੰ ਪ੍ਰਦਾਨ ਕੀਤੀਆਂ ਸੁਵਿਧਾਵਾਂ ਬਾਰੇ ਜਾਣਕਾਰੀ ਦਿੱਤੀ।

ਇਸ ਮੌਕੇ ਦਿਸ਼ਾ ਕਲਸਟਰ ਟੀਮ ਦੇ ਇੰਚਾਰਜ ਡਾ. ਗੁਰਪ੍ਰੀਤ ਨਾਗਰਾ, ਏਡਸ ਕੰਟਰੋਲ ਪ੍ਰੋਗਰਾਮ ਅਫਸਰ ਸ੍ਰੀ ਯਾਦਵਿੰਦਰ ਸਿੰਘ, ਨਿਤਿਨ ਸੀ.ਐਸ.ਓ, ਜਸਪ੍ਰੀਤ ਸਿੰਘ ਸੀ.ਪੀ.ਓ, ਡਾਕਟਰ ਅਮਨਦੀਪ ਕੌਰ ਡੀ.ਐਮ.ਡੀ.ਓ ਅਤੇ ਮਾਸ ਮੀਡੀਆ ਵਿੰਗ ਦਫਤਰ ਸਿਵਲ ਸਰਜਨ ਪਟਿਆਲਾ ਦੀ ਟੀਮ ਮੌਕੇ ਤੇ ਮੌਜੂਦ ਰਹੀ। ਇਸ ਮੌਕੇ ਏਆਰਟੀ ਆਈਸੀਟੀਸੀ ਐਸਐਸ ਕੇ ਟੀ ਆਈ ਪ੍ਰੋਜੈਕਟ ਕੋਆਰਡੀਨੇਟਰ ਤੇ ਵੱਖ ਵੱਖ ਕੌਂਸਲਰ ਨੇ ਭਾਗ ਲਿਆ।

Advertisement
Advertisement
Advertisement
Advertisement
Scroll to Top