Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Wednesday, 29 Jul 2026 | 8:46 pm

+91 90915 01313 , +91 90916 01313

punjabbanni@gmail.com
punjabbani@yahoo.com

ਬਰਸਾਤ ਤੋ ਬਾਅਦ ਚਾਰ ਧਾਮ ਯਾਤਰਾ ਮੁੜ ਸ਼ੁਰੂ ਹੋਈ

ਬਰਸਾਤ ਤੋ ਬਾਅਦ ਚਾਰ ਧਾਮ ਯਾਤਰਾ ਮੁੜ ਸ਼ੁਰੂ ਹੋਈ

ਚੰਡੀਗੜ, 6 ਸਤੰਬਰ : ਦੇਸ਼ ਭਰ ਵਿਚ ਹੋ ਰਹੀ ਭਾਰੀ ਬਰਸਾਤ ਤੋ ਬਾਅਦ ਹੁਣ ਕਈ ਦਿਨਾਂ ਤੋ ਰੁਕੀ ਕੇਦਾਰਨਾਥ ਯਾਤਰਾ ਨੂੰ ਮੁੜ ਸੁਰੂ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਚਾਰ ਧਾਮ ਯਾਤਰਾ ਲਈ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ ਅਤੇ ਸੰਚਾਲਨ ਸ਼ਨਿਚਰਵਾਰ ਤੋਂ ਮੁੜ ਸ਼ੁਰੂ ਹੋ ਗਿਆ ਹੈ। ਚਾਰ ਧਾਮ ਯਾਤਰਾ ਚਾਰ ਪਵਿੱਤਰ ਸਥਾਨਾਂ – ਯਮੁਨੋਤਰੀ, ਗੰਗੋਤਰੀ, ਕੇਦਾਰਨਾਥ ਅਤੇ ਬਦਰੀਨਾਥ – ਦੀ ਇੱਕ ਤੀਰਥ ਯਾਤਰਾ ਹੈ, ਜੋ ਹਿਮਾਲਿਆ ਵਿੱਚ ਉੱਚੇ ਪਹਾੜਾਂ ਵਿੱਚ ਸਥਿਤ ਹਨ।

ਇਸ ਦੌਰਾਨ ਉੱਤਰਾਖੰਡ ਸਰਕਾਰ ਦੇ ਆਫ਼ਤ ਪ੍ਰਬੰਧਨ ਵਿਭਾਗ ਨੇ ਕੇਂਦਰ ਨੂੰ ਇਸ ਸਾਲ ਦੇ ਮਾਨਸੂਨ ਦੌਰਾਨ ਹੋਏ ਨੁਕਸਾਨ ਦੀ ਭਰਪਾਈ ਕਰਨ ਅਤੇ ਭਵਿੱਖ ਵਿੱਚ ਬੁਨਿਆਦੀ ਢਾਂਚੇ ਨੂੰ ਹੋਣ ਵਾਲੇ ਸੰਭਾਵੀ ਨੁਕਸਾਨ ਨੂੰ ਰੋਕਣ ਲਈ 5,702.15 ਕਰੋੜ ਰੁਪਏ ਦੀ ਵਿਸ਼ੇਸ਼ ਸਹਾਇਤਾ ਪ੍ਰਦਾਨ ਕਰਨ ਦੀ ਬੇਨਤੀ ਕੀਤੀ ਹੈ।

ਆਫ਼ਤ ਪ੍ਰਬੰਧਨ ਅਤੇ ਮੁੜ ਵਸੇਬਾ ਸਕੱਤਰ ਵਿਨੋਦ ਕੁਮਾਰ ਸੁਮਨ ਨੇ ਦੱਸਿਆ ਕਿ ਇਸ ਸਾਲ ਕੁਦਰਤੀ ਆਫ਼ਤ ਕਾਰਨ ਲੋਕ ਨਿਰਮਾਣ ਵਿਭਾਗ (PWD) ਅਤੇ ਜਨਤਕ ਸੜਕਾਂ ਨੂੰ ਲਗਭਗ 1,163.84 ਕਰੋੜ ਰੁਪਏ ਦਾ ਸਿੱਧਾ ਨੁਕਸਾਨ ਹੋਇਆ ਹੈ। ਉਨਾ ਕਿਹਾ ਕਿ ਰਾਹਤ ਕਾਰਜ ਜਾਰੀ ਹਨ।

Scroll to Top