Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 29 Sep 2026 | 12:25 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਤੋਂ ਹੜ੍ਹ ਪੀੜਤ ਸਰਹੱਦੀ ਜ਼ਿਲ੍ਹਿਆਂ ਲਈ 16 ਟਰੱਕ ਰਾਹਤ ਸਮੱਗਰੀ ਰਵਾਨਾ

ਪਟਿਆਲਾ ਤੋਂ ਹੜ੍ਹ ਪੀੜਤ ਸਰਹੱਦੀ ਜ਼ਿਲ੍ਹਿਆਂ ਲਈ 16 ਟਰੱਕ ਰਾਹਤ ਸਮੱਗਰੀ ਰਵਾਨਾ

ਪਟਿਆਲਾ, 8 ਸਤੰਬਰ :   ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤ ਪਰਿਵਾਰਾਂ ਨੂੰ ਸਮੇਂ ਸਿਰ ਸਹਾਇਤਾ ਪਹੁੰਚਾਉਣ ਦੇ ਲਗਾਤਾਰ ਯਤਨਾਂ ਨੂੰ ਅੱਗੇ ਵਧਾਉਂਦੇ ਹੋਏ, ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਤਰਫ਼ੋਂ ਪਟਿਆਲਾ ਤੋਂ 16 ਟਰੱਕਾਂ ਵਿਚ ਭੇਜੀ ਗਈ ਰਾਹਤ ਸਮੱਗਰੀ ਨੂੰ ਰਵਾਨਾ ਕੀਤਾ।

ਇਹ ਰਾਹਤ ਸਮੱਗਰੀ, ਜੋ ਕਿ ਪੰਜਾਬ ਰਾਈਸ ਮਿਲਰਜ਼ ਐਸੋਸੀਏਸ਼ਨ ਵੱਲੋਂ ਇਕੱਠੀ ਕੀਤੀ ਗਈ ਹੈ, ਵਿੱਚ ਪਸ਼ੂਆਂ ਲਈ ਸਾਇਲੇਜ, 5 ਹਜ਼ਾਰ ਰਾਸ਼ਨ ਕਿੱਟਾਂ (ਜਿਨ੍ਹਾਂ ਵਿੱਚ ਜ਼ਰੂਰੀ ਖਾਣ-ਪੀਣ ਦੀਆਂ ਚੀਜ਼ਾਂ ਸ਼ਾਮਲ ਹਨ), ਮੈਡੀਕਲ ਕਿੱਟਾਂ, ਓ.ਆਰ.ਐਸ., ਪੀਣ ਵਾਲੇ ਪਾਣੀ ਦੀਆਂ ਬੋਤਲਾਂ, ਓਡੋਮੋਸ ਅਤੇ ਰੋਜ਼ਾਨਾ ਵਰਤੋਂ ਵਾਲੀਆਂ ਹੋਰ ਜ਼ਰੂਰੀ ਚੀਜ਼ਾਂ ਸ਼ਾਮਲ ਹਨ। ਇਹ ਟਰੱਕ ਖ਼ਾਸ ਤੌਰ ’ਤੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਹੋਰ ਸਰਹੱਦੀ ਜ਼ਿਲ੍ਹਿਆਂ ਵੱਲ ਭੇਜੇ ਜਾ ਰਹੇ ਹਨ, ਜੋ ਹੜ੍ਹ ਕਾਰਨ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ।

ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਪਹਿਲ ਪੰਜਾਬੀਆਂ ਦੀ ਚੜ੍ਹਦੀਕਲਾ ਨੂੰ ਦਰਸਾਉਂਦੀ ਹੈ, ਜਿੱਥੇ ਲੋਕ ਆਪਣੀਆਂ ਮੁਸ਼ਕਲਾਂ ਤੋਂ ਉੱਪਰ ਉੱਠ ਕੇ ਹੋਰ ਪੀੜਤਾਂ ਦੀ ਸਹਾਇਤਾ ਲਈ ਅੱਗੇ ਆਉਂਦੇ ਹਨ। ਉਨ੍ਹਾਂ ਨੇ ਕਿਹਾ ਕਿ ਹਾਲਾਂਕਿ ਪਟਿਆਲਾ ਜ਼ਿਲ੍ਹਾ ਵੀ ਹੜ੍ਹ ਨਾਲ ਪ੍ਰਭਾਵਿਤ ਹੈ, ਪਰ ਇੱਥੋਂ ਦੇ ਲੋਕਾਂ ਅਤੇ ਸੰਸਥਾਵਾਂ ਨੇ ਸਭ ਤੋਂ ਜ਼ਿਆਦਾ ਪ੍ਰਭਾਵਿਤ ਜ਼ਿਲ੍ਹਿਆਂ ਦੀ ਮਦਦ ਕਰ ਕੇ ਮਨੁੱਖਤਾ ਦੀ ਮਿਸਾਲ ਪੇਸ਼ ਕੀਤੀ ਹੈ।

ਸਿਹਤ ਮੰਤਰੀ ਨੇ ਖ਼ਾਸ ਤੌਰ ’ਤੇ ਪੰਜਾਬ ਰਾਈਸ ਮਿਲਰਜ਼ ਐਸੋਸੀਏਸ਼ਨ ਦੀ ਸਹਾਇਤਾ ਦੀ ਸਰਾਹਨਾ ਕੀਤੀ ਜਿਨ੍ਹਾਂ ਨੇ 16 ਟਰੱਕਾਂ ਦੀ ਇਹ ਰਾਹਤ ਸਮੱਗਰੀ ਇਕੱਠੀ ਕਰਨ ਲਈ ਅਹਿਮ ਭੂਮਿਕਾ ਨਿਭਾਈ। ਇਸੇ ਤਰ੍ਹਾਂ ਉਨ੍ਹਾਂ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ, ਡਾਇਰੈਕਟਰ ਖ਼ੁਰਾਕ ਤੇ ਸਿਵਲ ਸਪਲਾਈਜ਼ ਅਤੇ ਖਪਤਕਾਰ ਸੁਰੱਖਿਆ ਮਾਮਲੇ ਵਰਿੰਦਰ ਕੁਮਾਰ, ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਅਤੇ ਆਲ ਇੰਡੀਆ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਸੈਣੀ ਦੀ ਵੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ, ਜਿਨ੍ਹਾਂ ਨੇ ਮਿਲ ਕੇ ਪੀੜਤ ਲੋਕਾਂ ਤੱਕ ਸਮੇਂ ਸਿਰ ਮਦਦ ਪਹੁੰਚਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਤੁਰੰਤ ਰਾਹਤ ਕੰਮਾਂ ਤੋਂ ਲੈ ਕੇ ਲੰਬੇ ਸਮੇਂ ਦੀ ਬਹਾਲੀ ਯੋਜਨਾਵਾਂ ਤੱਕ ਪੂਰੇ ਜ਼ੋਰ ਨਾਲ ਕੰਮ ਕਰ ਰਹੀ ਹੈ। ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੋਬਾਈਲ ਹੈਲਥ ਕੈਂਪ, ਪਸ਼ੂ ਇਲਾਜ ਸੇਵਾਵਾਂ, ਖ਼ੁਰਾਕ ਵੰਡ ਅਤੇ ਪੁਨਰਵਾਸ ਉਪਰਾਲਿਆਂ ਰਾਹੀਂ ਲੋਕਾਂ ਦੀਆ ਸਮੱਸਿਆਵਾਂ ਘਟਾਉਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਲੋਕਾਂ ਦੇ ਜੀਵਨ ਨੂੰ ਦੁਬਾਰਾ ਪਟੜੀ ’ਤੇ ਲਿਆਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਇਸ ਮੌਕੇ ਐਸ.ਡੀ.ਐਮ. ਪਟਿਆਲਾ ਹਰਜੋਤ ਕੌਰ, ਸੂਬਾ ਪ੍ਰਧਾਨ ਗੁਰਦੀਪ ਸਿੰਘ ਚੀਮਾ, ਸ਼ਾਮ ਲਾਲ ਢੇਲਵਾਂ, ਭੋਲਾ ਸਿੰਘ, ਨਰੇਸ਼ ਕੁਮਾਰ, ਸੁਰਜੀਤ ਢਿੱਲੋਂ, ਗੁਰਜੰਟ ਸਿੰਘ, ਦਿਲਬਾਗ ਸਿੰਘ, ਅਮਰਜੀਤ ਸਿੰਘ ਬਖਸ਼ੀਵਾਲਾ, ਚਮਨ ਲਾਲ, ਰੋਸ਼ਨ ਲਾਲ, ਸੰਜੀਵ ਸ਼ੈਲੀ, ਇੰਦਰਜੀਤ ਸਿੰਘ ਸੰਧੂ, ਰਾਕੇਸ਼ ਕੁਮਾਰ, ਅਜੈਬ ਸਿੰਘ ਜਵੰਧਾ, ਇਕਬਾਲ ਸਿੰਘ ਸਰਾਂ, ਗੌਰਵ ਗੋਇਲ, ਵਿੱਕੀ, ਨਰਿੰਦਰ ਗਰਗ, ਕੁਲਦੀਪ ਸੋਹਰੀਆ, ਜਸਕਰਨ ਸਿੰਘ, ਰਾਕੇਸ਼ ਕੁਮਾਰ, ਗੁਰਦੀਪ ਸਿੰਘ ਕਕਰਾਲਾ, ਪਰਮਜੀਤ ਸਿੰਘ, ਸ਼ਿਵ ਕੁਮਾਰ, ਲਖਵੀਰ ਸਿੰਘ ਥਾਬਲਾਂ, ਅਨੀਸ਼ ਜਿੰਦਲ, ਸੁਰਜੀਤ ਸਿੰਘ ਸ਼ਾਹੀ, ਤਰਸੇਮ ਬਾਂਸਲ, ਸੰਜੀਵ ਟਾਂਡਾ, ਸਤਿੰਦਰ ਸਿੰਘ, ਨਰੇਸ਼ ਕੁਮਾਰ ਮਿੱਤਲ, ਦਰਬਾਰਾ ਸਿੰਘ, ਸੁਰੇਸ਼ ਡਕਾਲਾ, ਵਿਕਰਮਜੀਤ ਸਿੰਘ ਤੇ ਸਰਜੀਵਨ ਕੁਮਾਰ ਅਤੇ ਕਈ ਹੋਰ ਵਿਅਕਤੀ ਵੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top