Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 9:34 pm

+91 90915 01313 , +91 90916 01313

punjabbanni@gmail.com
punjabbani@yahoo.com

ਸੀਐਮ ਭਗਵੰਤ ਮਾਨ ਹਸਪਤਾਲ ਤੋ ਹੀ ਹੋਏ ਬੈਠਕ ਵਿਚ ਸ਼ਾਮਲ

ਸੀਐਮ ਭਗਵੰਤ ਮਾਨ ਹਸਪਤਾਲ ਤੋ ਹੀ ਹੋਏ ਬੈਠਕ ਵਿਚ ਸ਼ਾਮਲ

ਚੰਡੀਗੜ, 8 ਸਤੰਬਰ : ਪੰਜਾਬ ਸਰਕਾਰ ਵਲੋ ਅੱਜ ਆਯੋਜਿਤ ਕੀਤੀ ਗਈ ਕੈ‌ਬਨਿਟ ਦੀਮੀਟਿੰਗ ਵਿਚ ਸਮੁਚੇ ਅਧਿਕਾਰੀ ਤੇ ਮੰਤਰੀ ਸਾਹਿਬਾਨ ਸ਼ਾਮਲ ਹੋਏ, ਉਥੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਫੋਰਟਿਸ ਹਸਪਤਾਲ ਦੇ ਕਮਰੇ ’ਚੋਂ ਪੰਜਾਬ ਕੈਬਨਿਟ ਦੀ ਬੈਠਕ ਵਿੱਚ ਵਰਚੁਅਲੀ ਸ਼ਾਮਲ ਹੋਏ। ਮੁੱਖ ਮੰਤਰੀ ਨੂੰ ਤੇਜ਼ ਬੁਖਾਰ ਕਰਕੇ 5 ਸਤੰਬਰ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ।

ਮੁਹਾਲੀ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਵੀਡੀਓ ਕਾਨਫਰੰਸਿੰਗ ਜ਼ਰੀਏ ਕੈਬਨਿਟ ਮੀਟਿੰਗ ’ਚ ਸ਼ਮੂਲੀਅਤ ਯਕੀਨੀ ਬਣਾਉਣ ਲਈ ਵਿਸ਼ੇਸ਼ ਤਿਆਰੀ ਕੀਤੀ ਗਈ ਸੀ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਹਸਪਤਾਲ ਪਹੁੰਚ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਡੀਆਈਜੀ ਰੂਪਨਗਰ ਰੇਂਜ ਹਰਚਰਨ ਸਿੰਘ ਭੁੱਲਰ ਵੀ ਹਸਪਤਾਲ ਵਿੱਚ ਆ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈ‌ ਕੇ ਗਏ ਸਨ। ਪੁਲੀਸ ਤੇ ਪ੍ਰਸ਼ਾਸਨ ਦੀਆਂ ਇਨ੍ਹਾਂ ਤਿਆਰੀਆਂ ਨਾਲ ਇਹ ਤਾਂ ਯਕੀਨੀ ਹੋ ਗਿਆ ਹੈ ਕਿ ਮੁੱਖ ਮੰਤਰੀ ਨੂੰ ਅਜੇ ਕੁਝ ਹੋਰ ਸਮਾਂ ਹਸਪਤਾਲ ਵਿੱਚ ਰਹਿਣਾ ਪਏਗਾ।

ਇਸ ਦੌਰਾਨ ਰਾਜ ਸਭਾ ਮੈਂਬਰ ਤੇ ‘ਆਪ’ ਆਗੂ ਸੰਜੈ ਸਿੰਘ ਵੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਦਾ ਹਾਲਚਾਲ ਜਾਣਨ ਲਈ ਫੋਰਟਿਸ ਹਸਪਤਾਲ ਪਹੁੰਚੇ। ਮੁਲਾਕਾਤ ਉਪਰੰਤ ਸੰਜੈ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮੁੱਖ ਮੰਤਰੀ ਜਲਦੀ ਹੀ ਹਸਪਤਾਲ ’ਚੋਂ ਛੁੱਟੀ ਮਿਲਣ ਮਗਰੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਜਾਣਗੇ। ਉਨਾ ਕਿਹਾ ਕਿ ਸਰਕਾਰ ਪੁਰੀ ਤਰਾਂ ਲੋਕਾਂ ਦੇ ਨਾਲ ਖੜੀ ਹੈ।

Advertisement
Advertisement
Advertisement
Advertisement
Scroll to Top