Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 29 Sep 2026 | 12:11 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਸ਼ਾ ਵਿਭਾਗ ਵੱਲੋਂ ਸਾਲ 2025 ਦੇ ਸਰਵੋਤਮ ਹਿੰਦੀ ਤੇ ਉਰਦੂ ਪੁਸਤਕ ਪੁਰਸਕਾਰਾਂ ਦਾ ਐਲਾਨ

ਭਾਸ਼ਾ ਵਿਭਾਗ ਵੱਲੋਂ ਸਾਲ 2025 ਦੇ ਸਰਵੋਤਮ ਹਿੰਦੀ ਤੇ ਉਰਦੂ ਪੁਸਤਕ ਪੁਰਸਕਾਰਾਂ ਦਾ ਐਲਾਨ

 ਪਟਿਆਲਾ, 09 ਸਤੰਬਰ-  ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ, ਪੰਜਾਬ ਰਾਹੀਂ ਹਰ ਸਾਲ ਪੰਜਾਬੀ, ਹਿੰਦੀ ਅਤੇ ਉਰਦੂ ਭਾਸ਼ਾ ਦੀਆਂ ਪੁਸਤਕਾਂ ਨੂੰ ਪ੍ਰਦਾਨ ਕੀਤੇ ਜਾਣ ਵਾਲੇ ਸਰਵੋਤਮ ਪੁਸਤਕ ਪੁਰਸਕਾਰਾਂ ਤਹਿਤ ਵਿਭਾਗ ਵੱਲੋਂ ਹਿੰਦੀ ਤੇ ਉਰਦੂ ਭਾਸ਼ਾਵਾਂ ਦੇ ਸਰਵੋਤਮ ਪੁਸਤਕ ਪੁਰਸਕਾਰਾਂ (2025) ਦਾ ਐਲਾਨ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ, ਨੇ ਦੱਸਿਆ ਕਿ ਇਹ ਪੁਰਸਕਾਰ ਨਵੰਬਰ 2025 ਦੇ ਪੰਜਾਬੀ ਮਾਹ ਦੇ ਰਾਜ ਪੱਧਰੀ ਸਮਾਪਨ ਸਮਾਰੋਹ ਦੌਰਾਨ ਭਾਸ਼ਾ ਭਵਨ, ਪਟਿਆਲਾ ਵਿਖੇ ਪ੍ਰਦਾਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪੁਰਸਕਾਰਾਂ ਲਈ ਪਿਛਲੇ ਸਾਲ-2024 ਦੌਰਾਨ ਛਪੀਆਂ ਪੁਸਤਕਾਂ ਦੀ ਸਰਵੋਤਮ ਹਿੰਦੀ ਅਤੇ ਉਰਦੂ ਪੁਸਤਕ ਪੁਰਸਕਾਰਾਂ ਲਈ ਮੰਗ ਕੀਤੀ ਗਈ ਸੀ ਅਤੇ ਵੱਖ-ਵੱਖ ਖੇਤਰਾਂ ਦੇ ਵਿਦਵਾਨ ਵਿਸ਼ਾ ਮਾਹਿਰਾਂ ਤੋਂ ਇਨ੍ਹਾਂ ਪੁਸਤਕਾਂ ਦਾ ਮੁਲਾਂਕਣ ਕਰਵਾਇਆ ਗਿਆ ਅਤੇ ਸਰਵੋਤਮ ਪੁਸਤਕਾਂ ਦੀ ਚੋਣ ਕੀਤੀ ਗਈ।

ਇਸ ਪੁਰਸਕਾਰ ’ਚ ਇਨਾਮੀ ਰਾਸ਼ੀ 31,000/- ਦੇ ਨਾਲ-ਨਾਲ ਇਕ ਦੋਸ਼ਾਲਾ ਅਤੇ ਸਨਮਾਨ ਚਿੰਨ੍ਹ ਭੇਂਟ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਇਹ ਪੁਰਸਕਾਰ ਸਾਲ 2024 ‘ਚ ਛਪੀਆਂ ਹਿੰਦੀ ਭਾਸ਼ਾ ਦੀਆਂ ਵੱਖ-ਵੱਖ ਵੰਨਗੀਆਂ ਨਾਲ ਸਬੰਧਤ 04 ਸਰਵੋਤਮ ਪੁਸਤਕਾਂ ਨੂੰ ਦਿੱਤੇ ਜਾਣਗੇ। ਇਨ੍ਹਾਂ ਪੁਰਸਕਾਰਾਂ ਲਈ ਵੱਖ-ਵੱਖ ਵਿਧਾਵਾਂ ਦੀਆਂ 26 ਕਿਤਾਬਾਂ ਪ੍ਰਾਪਤ ਹੋਈਆਂ ਸਨ।

ਉਰਦੂ ਦੇ 01 ਪੁਰਸਕਾਰ ਲਈ 03 ਕਿਤਾਬਾਂ ਪ੍ਰਾਪਤ ਹੋਈਆਂ ਸਨ। ਐਲਾਨੇ ਗਏ ਸਰਵੋਤਮ ਹਿੰਦੀ ਪੁਸਤਕ ਪੁਰਸਕਾਰਾਂ ਤਹਿਤ ਗਿਆਨੀ ਸੰਤ ਸਿੰਘ (ਕਵਿਤਾ) ਪੁਰਸਕਾਰ, ਕਮਲ ਪੁਰੀ ਦੀ ਪੁਸਤਕ ‘ਚਾਕ ਪਰ ਚੜ੍ਹੇ ਸ਼ਬਦ ’ ਨੂੰ ਸੁਦਰਸ਼ਨ ਗਲਪ (ਨਾਵਲ/ਕਹਾਣੀ) ਪੁਰਸਕਾਰ, ਅਨੰਤ ਸ਼ਰਮਾ ਅਨੰਤ ਦੀ ਪੁਸਤਕ ‘ਘਰ-ਘਰ ਕੀ ਕਹਾਣੀ’ ਨੂੰ ਇੰਦਰਨਾਥ ਮਦਾਨ (ਆਲੋਚਨਾ/ਸੰਪਾਦਨ/ਗਿਆਨ/ਖੋਜ) ਪੁਰਸਕਾਰ

ਡਾ. ਨੀਤੂ ਰਾਣੀ ਦੀ ਪੁਸਤਕ ‘ਸ਼੍ਰੀ ਲਾਲ ਸ਼ੁਕਲ ਕੇ ਸਾਹਿਤਯ ਮੇਂ ਰਾਜਨੀਤਿਕ ਚੇਤਨਾ ਕੇ ਸਵਰ’ ਨੂੰ, ਬਾਬਾ ਫ਼ਤਹਿ ਸਿੰਘ (ਬਾਲ ਸਾਹਿਤ) ਪੁਰਸਕਾਰ ਸੁਸ਼ੀਲ ਕੁਮਾਰ ਫੁੱਲ ਦੀ ਪੁਸਤਕ ‘ਲਲਕਾਰ’ ਨੂੰ ਪ੍ਰਦਾਨ ਕੀਤੇ ਜਾਣਗੇ।

ਸਰਵੋਤਮ ਉਰਦੂ ਪੁਸਤਕ ਪੁਰਸਕਾਰ ਤਹਿਤ ਹਾਫ਼ਿਜ਼ ਮਹਿਮੂਦ ਸ਼ੀਰਾਨੀ (ਤਨਕੀਦ)-2025, ਡਾ. ਕਹਿਕਸ਼ਾਂ ਫ਼ਲਕ ਦੀ ਪੁਸਤਕ ‘ਉਰਦੂ ਅਫ਼ਸਾਨਾ ਔਰ ਪੰਜਾਬ’ ਨੂੰ ਪ੍ਰਦਾਨ ਕੀਤਾ ਜਾਵੇਗਾ।
ਸ. ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਵਿਭਾਗ ਵੱਲੋਂ ਹਰ ਸਾਲ ਦਿੱਤੇ ਜਾਣ ਵਾਲੇ ਵੱਖ-ਵੱਖ ਭਾਸ਼ਾਵਾਂ ਦੇ ਸਰਵੋਤਮ ਪੁਸਤਕ ਪੁਰਸਕਾਰ ਪੰਜਾਬੀ ਮਾਹ ਦੇ ਸਮਾਗਮਾਂ ਦੌਰਾਨ ਪ੍ਰਦਾਨ ਕਰ ਦਿੱਤੇ ਜਾਣਗੇ।

ਦੱਸਣਯੋਗ ਹੈ ਕਿ ਪੰਜਾਬੀ, ਹਿੰਦੀ ਅਤੇ ਉਰਦੂ ਦੇ ਸਾਰੇ ਸਰਵੋਤਮ ਪੁਸਤਕ ਪੁਰਸਕਾਰਾਂ ਦਾ ਐਲਾਨ ਵਿਭਾਗ ਵੱਲੋਂ ਕਰ ਦਿੱਤਾ ਗਿਆ ਹੈ। ਉਨ੍ਹਾਂ ਸਾਰੇ ਪੁਰਸਕਾਰ ਜੇਤੂਆਂ ਨੂੰ ਵਧਾਈਆਂ ਦਿੱਤੀਆਂ ਅਤੇ ਵੱਖ-ਵੱਖ ਭਾਸ਼ਾਵਾਂ ਦੇ ਪ੍ਰਚਾਰ ਪ੍ਰਸਾਰ ਲਈ ਇਸੇ ਤਰ੍ਹਾਂ ਨਿਰੰਤਰ ਯਤਨਸ਼ੀਲ ਰਹਿਣ ਦੀ ਅਪੀਲ ਕੀਤੀ।

Advertisement
Advertisement
Advertisement
Advertisement
Scroll to Top