Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 12:47 pm

+91 90915 01313 , +91 90916 01313

punjabbanni@gmail.com
punjabbani@yahoo.com

ਮਿਲਾਵਟੀ ਪ੍ਰੋਡਕਟ ਵਰਤਨ ਤੋਂ ਕੀਤਾ ਜਾਵੇ ਗੁਰੇਜ-ਜਿਲ੍ਹਾ ਸਿਹਤ ਅਫਸਰ ਡਾ. ਗੁਰਪ੍ਰੀਤ ਕੌਰ

ਮਿਲਾਵਟੀ ਪ੍ਰੋਡਕਟ ਵਰਤਨ ਤੋਂ ਕੀਤਾ ਜਾਵੇ ਗੁਰੇਜ-ਜਿਲ੍ਹਾ ਸਿਹਤ ਅਫਸਰ ਡਾ. ਗੁਰਪ੍ਰੀਤ ਕੌਰ

ਪਟਿਆਲਾ 9 ਸਤੰਬਰ – ਸਿਹਤ ਮੰਤਰੀ ਡਾ.ਬਲਬੀਰ ਸਿੰਘ ਅਤੇ ਕਮਿਸ਼ਨਰ ਫੂਡ ਅਤੇ ਡਰੱਗ ਪੰਜਾਬ ਸ਼੍ਰੀ ਦਿਲਰਾਜ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ ਸਾਫ ਸੁਥਰੇ ਖਾਧ-ਪਦਾਰਥ ਮੁਹੱਈਆ ਕਰਵਾਉਣ ਅਤੇ ਖਾਧ-ਪਦਾਰਥਾਂ ਵਿੱਚ ਹੁੰਦੀ ਮਿਲਾਵਟ ਖੋਰੀ ਨੂੰ ਰੋਕਣ ਨੂੰ ਮੁਖ ਰੱਖਦੇ ਹੋਏ ਜਿਲ੍ਹਾ ਸਿਹਤ ਅਫਸਰ ਡਾ. ਗੁਰਪ੍ਰੀਤ ਕੌਰ ਵੱਲੋਂ ਜਿਲ੍ਹਾ ਪਟਿਆਲਾ ਦੀ ਹਲਵਾਈ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਜਾਗਰੂਕਤਾ ਮੀਟਿੰਗ ਕੀਤੀ ਗਈ।

ਜਿਸ ਵਿੱਚ ਉਹਨਾਂ ਨੇ ਅਪੀਲ ਕੀਤੀ ਕਿ ਫੂਡ ਸੈਫਟੀ ਅਤੇ ਸਟੈਂਡਰਡ ਐਕਟ 2006 ਦੀਆਂ ਵਿਵਸਥਾਵਾਂ ਸਬੰਧੀ ਸੁਰੱਖਿਆ, ਗੁਣਵੱਤਾ ਮਾਪਦੰਡ, ਵਿਅਕਤੀਗਤ ਸਵੱਛਤਾ ਅਤੇ ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ। ਉਹਨਾਂ ਕਿਹਾ ਕਿ ਮਨਜੂਰਸ਼ੁਦਾ ਰੰਗ ਅਤੇ ਫਲੇਵਰਜ਼ ਦੀ ਸਿਰਫ ਨਿਰਧਾਰਤ ਮਾਤਰਾ ਵਿੱਚ ਵਰਤੋਂ ਕੀਤੀ ਜਾਵੇ।

ਉਹਨਾਂ ਕਿਹਾ ਕਿ ਬਾਹਰੋਂ ਖਰੀਦਣ ਦੀ ਬਜਾਏ ਤਾਜਾ ਅਤੇ ਉੱਤਮ ਗੁਣਵੱਤਾ ਵਾਲਾ ਸਮਾਨ ਤਿਆਰ ਕੀਤਾ ਜਾਵੇ। ਉਹਨਾਂ ਮੈਂਬਰਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਖਾਧ ਪਦਾਰਥ ਬਨਾਉਣ ਅਤੇ ਵਿਕਰੀ ਸਮੇਂ ਨਿਜੀ ਸਾਫ ਸਫਾਈ, ਅਦਾਰੇ ਵਿੱਚ ਕੰਮ ਕਰਨ ਵਾਲੀਆਂ ਥਾਵਾਂ ਦੀ ਸਾਫ ਸਫਾਈ, ਖਾਧ ਪਦਾਰਥਾਂ ਦੇ ਮਿਆਰ ਤੇ ਗੁਣਵੱਤਾ ਕਾਇਮ ਰੱਖੀ ਜਾਵੇ।

ਉਹਨਾਂ ਕਿਹਾ ਕਿ ਫੂਡ ਸੈਫਟੀ ਐਂਡ ਸਟੈਂਡਰਡ ਐਕਟ ਤਹਿਤ ਸਬ-ਸਟੈਂਡਰਡ ਅਤੇ ਮਿਲਾਵਟੀ ਖਾਧ ਪਦਾਰਥ ਵੇਚਣ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਇਸ ਮੋਕੇ ਹਲਵਾਈਆਂ ਨੂੰ ਨਿਰਦੇਸ਼ ਦਿੱਤਾ ਗਿਆ ਕਿ ਕਿਸੇ ਵੀ ਤਰ੍ਹਾਂ ਦਾ ਮਿਲਾਵਟੀ ਪ੍ਰੋਡਕਟ ਨਾ ਵਰਤਿਆ ਜਾਵੇ ਅਤੇ ਕੁਆਲਿਟੀ ਤੇ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਗਿਆ। ਇਸ ਮੋਕੇ ਫੂਡ ਇਨਸਪੇਕਟਰ ਇਸ਼ਾਨ ਬਾਂਸਲ, ਤਰੁਨ ਬਾਂਸਲ ਅਤੇ ਜਸਵਿੰਦਰ ਸਿੰਘ ਮੋਜੂਦ ਸਨ।

Advertisement
Advertisement
Advertisement
Advertisement
Scroll to Top