Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:04 am

+91 90915 01313 , +91 90916 01313

punjabbanni@gmail.com
punjabbani@yahoo.com

 ਅੰਡਰ-14 ਅਤੇ ਅੰਡਰ-17 ਵਿੱਚ ਬੁੱਢਾ ਦਲ ਸਕੂਲ ਨੇ ਹਾਸਲ ਕੀਤਾ ਪਹਿਲਾ ਸਥਾਨ

 ਅੰਡਰ-14 ਅਤੇ ਅੰਡਰ-17 ਵਿੱਚ ਬੁੱਢਾ ਦਲ ਸਕੂਲ ਨੇ ਹਾਸਲ ਕੀਤਾ ਪਹਿਲਾ ਸਥਾਨ

ਪਟਿਆਲਾ –  ਜ਼ੋਨ ਪਟਿਆਲਾ-2 ਦਾ ਜ਼ੋਨਲ ਕ੍ਰਿਕਟ ਟੂਰਨਾਮੈਂਟ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) , ਸ੍ਰੀ ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸ੍ਰੀ ਬਲਕਾਰ ਸਿੰਘ (ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਦੀ ਅਗਵਾਈ ਵਿੱਚ ਬੁੱਢਾ ਦਲ ਸਪੋਰਟਸ ਕੰਪਲੈਕਸ ਪਟਿਆਲਾ ਵਿਖੇ ਕਰਵਾਇਆ ਗਿਆ। ਜ਼ੋਨਲ ਕ੍ਰਿਕਟ ਟੂਰਨਾਮੈਂਟ ਅੰਡਰ-14 (ਮੁੰਡੇ) ਵਿੱਚ ਸਕੂਲ ਆਫ ਐਮੀਨੈਂਸ ਫੀਲਖਾਨਾ , ਦਾ ਬ੍ਰਿਟਿਸ਼ ਕੋ ਐਡ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਮਾਜਰਾ, ਗੁਰੂ ਨਾਨਕ ਫਾਉਂਡੇਸ਼ਨ ਪਬਲਿਕ ਸਕੂਲ, ਬੁੱਢਾ ਦਲ ਪਬਲਿਕ ਸਕੂਲ, ਆਰਮੀ ਪਬਲਿਕ ਸਕੂਲ ਅਤੇ ਪਲੇ ਵੇਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਟੀਮਾ ਨੇ ਭਾਗ ਲਿਆ।

ਜ਼ੋਨਲ ਕ੍ਰਿਕਟ ਟੂਰਨਾਮੈਂਟ ਅੰਡਰ-14 (ਮੁੰਡੇ) ਵਿੱਚ ਬੁੱਢਾ ਦਲ ਪਬਲਿਕ ਸਕੂਲ ਨੇ ਪਹਿਲਾ, ਗੁਰੂ ਨਾਨਕ ਫਾਉਂਡੇਸ਼ਨ ਪਬਲਿਕ ਸਕੂਲ ਨੇ ਦੂਜਾ ਅਤੇ ਦਾ ਬ੍ਰਿਟਿਸ਼ ਕੋ ਐਡ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ। ਕ੍ਰਿਕਟ ਟੂਰਨਾਮੈਂਟ ਅੰਡਰ-17 (ਮੁੰਡੇ) ਵਿੱਚ ਸਕੂਲ ਆਫ ਐਮੀਨੈਂਸ ਫੀਲਖਾਨਾ , ਦਾ ਬ੍ਰਿਟਿਸ਼ ਕੋ ਐਡ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਮਾਜਰਾ, ਗੁਰੂ ਨਾਨਕ ਫਾਉਂਡੇਸ਼ਨ ਪਬਲਿਕ ਸਕੂਲ, ਬੁੱਢਾ ਦਲ ਪਬਲਿਕ ਸਕੂਲ, ਯਾਦਵਿੰਦਰਾ ਪਬਲਿਕ ਸਕੂਲ ਸਕੂਲ ਅਤੇ ਪਲੇ ਵੇਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਟੀਮਾ ਨੇ ਭਾਗ ਲਿਆ। ਜ਼ੋਨਲ ਕ੍ਰਿਕਟ ਟੂਰਨਾਮੈਂਟ ਅੰਡਰ-17 (ਮੁੰਡੇ) ਵਿੱਚ ਬੁੱਢਾ ਦਲ ਪਬਲਿਕ ਸਕੂਲ ਨੇ ਪਹਿਲਾ,

ਪਲੇ ਵੇਜ਼ ਸੀਨੀਅਰ ਸੈਕੰਡਰੀ ਸਕੂਲ ਨੇ ਦੂਜਾ ਅਤੇ ਸਕੂਲ ਆਫ਼ ਐਮੀਂਨੈਸ ਫੀਲਖਾਨਾ ਨੇ ਤੀਜਾ ਸਥਾਨ ਹਾਸਲ ਕੀਤਾ। ਸਾਰੀਆਂ ਟੀਮਾਂ ਦਾ ਪ੍ਰਦਰਸ਼ਨ ਟੂਰਨਾਮੈਂਟ ਦੌਰਾਨ ਬਹੁਤ ਵਧੀਆ ਰਿਹਾ। ਸ੍ਰੀਮਤੀ ਮਮਤਾ ਰਾਣੀ ਨੇ ਸ੍ਰੀਮਤੀ ਰਵਿੰਦਰਪਾਲ ਕੌਰ ਜੀ (ਸਕੂਲ ਇੰਚਾਰਜ, ਸ.ਮਿ.ਸ. ਖੇੜੀ ਗੁੱਜਰਾਂ, ਪਟਿਆਲਾ) ਦਾ ਟੂਰਨਾਮੈਂਟ ਵਿੱਚ ਪਹੁੰਚਣ ਤੇ ਸਨਮਾਨ ਕੀਤਾ। ਸ੍ਰੀਮਤੀ ਰਵਿੰਦਰਪਾਲ ਕੌਰ ਜੀ ਨੇ ਬੱਚਿਆਂ ਨੂੰ ਖੇਡਾਂ ਦੇ ਜੀਵਨ ਵਿੱਚ ਮਹੱਤਤਾ ਬਾਰੇ ਦੱਸਿਆ। ਸ੍ਰੀਮਤੀ ਰਵਿੰਦਰਪਾਲ ਕੌਰ ਜੀ ਨੇ ਕਿਹਾ ਕਿ ਹਰੇਕ ਬੱਚੇ ਨੂੰ ਕਿਸੇ ਨਾ ਕਿਸੇ ਖੇਡ ਵਿੱਚ ਭਾਗ ਜ਼ਰੂਰ ਲੈਣਾ ਚਾਹੀਦਾ ਹੈ ਕਿਉਕਿ ਖੇਡਾਂ ਨਾਲ ਬੱਚਿਆਂ ਦਾ ਸਰੀਰਿਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ। ਇਸ ਮੋਕੇ ਤੇ ਸ੍ਰੀਮਤੀ ਮਮਤਾ ਰਾਣੀ, ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਪਰਵੀਨ ਕੁਮਾਰ, ਸ੍ਰੀ ਅਨਿਲ ਕੁਮਾਰ, ਸ੍ਰੀ ਭਗਵਤੀ ਅਤੇ ਹੋਰ ਕੋਚ ਸਾਹਿਬਾਨ ਮੋਜੂਦ ਸਨ।

Advertisement
Advertisement
Advertisement
Advertisement
Scroll to Top