Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 10:45 pm

+91 90915 01313 , +91 90916 01313

punjabbanni@gmail.com
punjabbani@yahoo.com

ਮਾਨਵ ਅਧਿਕਾਰ ਸੁਰੱਖਿਆ ਫੋਰਮ ਵੱਲੋਂ ਸੇਵਾਦਾਰਾਂ ਦਾ ਵਿਸ਼ੇਸ਼ ਸਨਮਾਨ

ਮਾਨਵ ਅਧਿਕਾਰ ਸੁਰੱਖਿਆ ਫੋਰਮ ਵੱਲੋਂ ਸੇਵਾਦਾਰਾਂ ਦਾ ਵਿਸ਼ੇਸ਼ ਸਨਮਾਨ

ਪਟਿਆਲਾ : ਸ਼ੇਰਾਂਵਾਲਾ ਗੇਟ ਸਥਿਤ ਗੁਰਦੁਆਰਾ ਟਿਕਾਣਾ ਭਾਈ ਰਾਮ ਕਿਸ਼ਨ ਦੇ ਮਹੰਤ ਸੁੰਦਰ ਸਿੰਘ ਦੀ ਅਗਵਾਈ ਵਿੱਚ ਮਾਤਾ ਕੁਸ਼ਲਿਆ ਹਸਪਤਾਲ ਦੇ ਮਰੀਜਾਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਰੋਜਾਨਾ ਲੰਗਰ ਵਰਤਾਉਣ ਦੀ ਸੇਵਾ ਨੂੰ ਮੁੱਖ ਰੱਖਦੇ ਹੋਏ ਮਾਨਵ ਅਧਿਕਾਰ ਸੁਰੱਖਿਆ ਫੋਰਮ ਵੱਲੋਂ ਪ੍ਰਧਾਨ ਹਰਪ੍ਰੀਤ ਸਿੰਘ ਸੋਢੀ ਐਡਵੋਕੇਟ ਦੀ ਅਗਵਾਈ ਵਿੱਚ ਸੰਸਥਾ ਦੇ ਮੀਤ ਪ੍ਰਧਾਨ ਬਲਬੀਰ ਸਿੰਘ ਰਾਜੂ, ਅਵਤਾਰ ਸਿੰਘ, ਸੰਯੁਕਤ ਸਕੱਤਰ ਅਸ਼ੋਕ ਲੋਹਾਨ, ਅਤੇ ਸਰਵਜੀਤ ਚੋਪੜਾ ਵਲੋਂ ਗੁਰੂਦੁਆਰਾ ਸਾਹਿਬ ਦੇ ਸੇਵਾਦਾਰਾਂ ਸੰਦੀਪ ਸਿੰਘ, ਰਵਿੰਦਰ ਸਿੰਘ ਬੇਦੀ, ਜਸਪਾਲ ਸਿੰਘ, ਕਾਲਾ ਸਿੰਘ, ਜੈ ਸਿੰਘ ਅਤੇ ਜਤਿੰਦਰਪਾਲ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਇਸ ਮੌਕੇ ਪ੍ਰਧਾਨ ਹਰਪ੍ਰੀਤ ਸਿੰਘ ਸੋਢੀ ਐਡਵੋਕੇਟ ਨੇ ਕਿਹਾ ਕਿ ਲੰਗਰ ਤਿਆਰ ਕਰਨਾ ਅਤੇ ਵੰਡਣਾ ਪੂਰੀ ਤਰ੍ਹਾਂ ਸਵੈ-ਇੱਛਤ ਅਤੇ ਨਿਰਸਵਾਰਥ ਕਾਰਜ ਹੈ, ਜਿਸ ਨੂੰ ਸੇਵਾ ਕਿਹਾ ਜਾਂਦਾ ਹੈ। ਲੰਗਰ ਵਿੱਚ ਸੇਵਾ ਕਰਨ ਨਾਲ ਨਿਮਰਤਾ ਦੀ ਭਾਵਨਾ ਪੈਦਾ ਹੁੰਦੀ ਹੈ। ਇਹ ਪ੍ਰਥਾ ਸਮਾਜ ਵਿੱਚ ਸਮਾਨਤਾ ਅਤੇ ਭਾਈਚਾਰੇ ਦੀ ਭਾਵਨਾ ਵਿੱਚ ਵਾਧਾ ਕਰਦੀ ਹੈ।

ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਸਮਾਜ ਹਿੱਤ ਸੇਵਾ ਕਾਰਜਾਂ ਵਿੱਚ ਬਹੁਤ  ਵੱਡਾ ਯੋਗਦਾਨ ਹੈ। ਸਿੱਖ ਭਾਈਚਾਰਾ ਦੇਸ਼ ਅਤੇ ਸਮਾਜ ਭਲਾਈ ਕਾਰਜਾਂ ਅਤੇ ਲੋੜਵੰਦਾਂ ਦੀ ਮਦਦ ਵਿੱਚ ਹਮੇਸ਼ਾ ਮੋਹਰੀ ਭੂਮਿਕਾ ਅਦਾ ਕਰਦਾ ਆ ਰਿਹਾ ਹੈ। ਇੱਥੋਂ ਤੱਕ ਕਿ ਕੁਦਰਤੀ ਆਫ਼ਤਾਂ ਦੌਰਾਨ ਵੀ ਰਾਹਤ ਕਾਰਜਾਂ ਵਿੱਚ ਅਹਿਮ ਯੋਗਦਾਨ ਪਾਉਣ ਵਿੱਚ ਵੀ ਸਿੱਖ ਭਾਈਚਾਰਾ ਕਦੇ ਪਿੱਛੇ ਨਹੀਂ ਰਿਹਾ।

ਗੁਰਦੁਆਰਾ ਟਿਕਾਣਾ ਭਾਈ ਰਾਮ ਕਿਸ਼ਨ ਦੇ ਸੇਵਾਦਾਰਾਂ ਵੱਲੋਂ ਮਰੀਜਾਂ ਅਤੇ ਉਨ੍ਹਾਂ ਵਾਰਸਾਂ ਨੂੰ ਰੋਜਾਨਾ ਲੰਗਰ ਵਰਤਾਉਣਾ ਇੱਕ ਉੱਤਮ ਸ਼ਲਾਘਾਯੋਗ ਅਤੇ ਸਨਮਾਨਯੋਗ ਕਾਰਜ ਹੈ। ਇਸ ਮੌਕੇ ਸੇਵਾਦਾਰ ਸੰਦੀਪ ਸਿੰਘ ਨੇ ਦੱਸਿਆ ਕਿ ਹਸਪਤਾਲ ਦੇ ਲੋੜਵੰਦ ਮਰੀਜਾਂ ਅਤੇ ਇਨ੍ਹਾਂ ਦੀ ਸੇਵਾ ਸੰਭਾਲ ਕਰਨ ਵਾਲੇ ਵਾਰਸਾਂ ਨੂੰ ਰੋਜਾਨਾ ਲੰਗਰ ਵਰਤਾਉਣ ਦੀ ਸੇਵਾ ਇਸੇ ਤਰ੍ਹਾਂ ਜਾਰੀ ਰੱਖੀ ਜਾਵੇਗੀ।

Advertisement
Advertisement
Advertisement
Advertisement
Scroll to Top