Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 2:04 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਜੋਨ ਪਟਿਆਲਾ-1 ਦੀਆਂ ਖੇਡਾਂ ਦਾ ਆਗਾਜ਼

ਦੁਆਰਾ: Punjab Bani ਪ੍ਰਕਾਸ਼ਿਤ :Tuesday, 19 August, 2025, 06:32 PM

ਪਟਿਆਲਾ – ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲਟੀਪਰਪਜ਼ ਪਟਿਆਲਾ ਵਿਖੇ ਮੰਗਲਵਾਰ ਨੂੰ ਜੋਨ ਪਟਿਆਲਾ-1 ਦੀਆਂ ਦੀਆਂ ਖੇਡਾਂ ਦਾ ਆਗਾਜ਼ ਜੋਨਲ ਪ੍ਰਧਾਨ-ਕਮ-ਪ੍ਰਿੰਸੀਪਲ ਵਿਜੇ ਕਪੂਰ ਅਤੇ ਜੋਨਲ ਸਕੱਤਰ ਅਮਨਿੰਦਰ ਸਿੰਘ ਬਾਬਾ ਦੀ ਰਹਿਨੁਮਾਈ ਹੇਠ ਕੀਤਾ ਗਿਆ।
ਇਸ ਮੌਕੇ ਜਾਣਕਾਰੀ ਦਿੰਦਿਆਂ ਜੋਨਲ ਪ੍ਰਧਾਨ-ਕਮ-ਪ੍ਰਿੰਸੀਪਲ ਵਿਜੇ ਕਪੂਰ ਅਤੇ  ਜੋਨਲ ਸਕੱਤਰ ਅਮਨਿੰਦਰ ਸਿੰਘ ਬਾਬਾ ਨੇ ਦੱਸਿਆ ਕਿ ਇਹ 69ਵਾਂ ਜੋਨਲ ਟੂਰਨਾਮੈਂਟ ਆਯੋਜਿਤ ਕੀਤਾ ਜਾ ਰਿਹਾ ਹੈ। ਜਿਸ ਵਿੱਚ ਪਟਿਆਲਾ-1 ਜੋਨ ਦੇ ਅਧੀਨ ਪੈਂਦੇ 80 ਤੋਂ 85 ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਦੇ ਲਗਭਗ 1500 ਤੋਂ ਵੱਧ ਖਿਡਾਰੀ ਅਤੇ ਖਿਡਾਰਨਾਂ ਹਿੱਸਾ ਲੈਣਗੀਆਂ। ਉਹਨਾਂ ਅੱਗੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ 18 ਤੋਂ 20 ਖੇਡਾਂ ਕਰਵਾਈਆਂ ਜਾਣਗੀਆਂ। ਜਿਸ ਵਿੱਚ ਬਾਸਕਟਬਾਲ, ਬਾਲੀਵਾਲ, ਕਬੱਡੀ ਨੈਸ਼ਨਲ ਸਟਾਈਲ, ਬੈਡਮਿੰਟਨ, ਸ਼ਤਰੰਜ, ਖੋ-ਖੋ, ਕ੍ਰਿਕਟ, ਫੁੱਟਬਾਲ, ਬਾਕਸਿੰਗ ਸਮੇਤ ਹੋਰ ਇਨਡੋਰ ਅਤੇ ਆਊਟਡੋਰ ਖੇਡਾਂ ਵੀ ਸ਼ਾਮਿਲ ਹਨ।
ਇਸ ਟੂਰਨਾਮੈਂਟ ਵਿੱਚ 19, 20 ਅਤੇ 21 ਅਗਸਤ ਨੂੰ (14, 17, 19 ਉਮਰ ਵਰਗ) ਲੜਕੀਆਂ ਦੇ ਮੈਚ ਅਤੇ 22, 23 ਤੇ 25 ਅਗਸਤ ਨੂੰ (14, 17, 19 ਉਮਰ ਵਰਗ) ਲੜਕਿਆਂ ਦੇ ਮੈਚ ਕਰਵਾਏ ਜਾਣਗੇ। ਖੇਡਾਂ ਦੇ ਉਦਘਾਟਨ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜੋਨਲ ਪ੍ਰਧਾਨ-ਕਮ-ਪ੍ਰਿੰਸੀਪਲ ਵਿਜੇ ਕਪੂਰ ਅਤੇ ਜੋਨਲ ਸਕੱਤਰ ਅਮਨਿੰਦਰ ਸਿੰਘ ਬਾਬਾ ਨੇ ਵਿਦਿਆਰਥੀਆਂ ਨੂੰ ਜਿੱਥੇ ਖੇਡ ਟੂਰਨਾਮੈਂਟ ਸ਼ੁਰੂ ਹੋਣ ‘ਤੇ ਵਧਾਈ ਦਿੱਤੀ ਉਥੇ ਨਾਲ ਹੀ ਮਿਲਵਰਤਨ ਅਤੇ ਸਹਿਣਸ਼ੀਲਤਾ ਦੀ ਭਾਵਨਾ ਨਾਲ ਖੇਡਣ ਲਈ ਪ੍ਰੇਰਿਆ।
ਇਸ ਦੇ ਨਾਲ ਹੀ ਸਮੂਹ ਸਰੀਰਕ ਸਿੱਖਿਆ ਅਧਿਆਪਕਾਂ ਨੂੰ ਵੀ ਆਪਣੀ ਡਿਊਟੀ ਤਨਦੇਹੀ ਅਤੇ ਇਮਾਨਦਾਰੀ ਨਾਲ ਬਿਨਾਂ ਕਿਸੇ ਪੱਖਪਾਤ ਤੋਂ ਕਰਨ ਲਈ ਪ੍ਰੇਰਿਆ। ਉਹਨਾਂ ਆਖਿਆ ਕਿ ਇਸ ਖੇਡ ਟੂਰਨਾਮੈਂਟ ਵਿੱਚ ਭਾਗ ਲੈ ਰਹੇ ਸਮੂਹ ਸਟਾਫ ਮੈਂਬਰ ਅਤੇ ਖਿਡਾਰੀ ਵਧਾਈ ਦੇ ਹੱਕਦਾਰ ਹਨ। ਉਨਾ ਅੱਗੇ ਬੋਲਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਬਰਾਬਰ ਭਾਗ ਲੈਣਾ ਚਾਹੀਦਾ ਹੈ। ਖੇਡਾਂ ਵਿੱਚ ਭਾਗ ਲੈਣ ਨਾਲ ਵਿਦਿਆਰਥੀ ਵਿੱਚ ਮਿਲਵਰਤਨ ਅਤੇ ਸਹਿਣਸ਼ੀਲਤਾ ਦੀ ਭਾਵਨਾ ਦੇ ਨਾਲ ਨਾਲ ਸਖਤ ਮਿਹਨਤ ਕਰਨ ਦੀ ਭਾਵਨਾ ਪੈਦਾ ਹੁੰਦੀ ਹੈ ਜੋ ਅੱਗੇ ਪੂਰੀ ਜ਼ਿੰਦਗੀ ਵਿੱਚ ਕੰਮ ਆਉਂਦੀ ਹੈ।
ਇਸ ਮੌਕੇ ਜੋਨ ਪਟਿਆਲਾ-1 ਦੇ ਸਰੀਰਕ ਸਿੱਖਿਆ ਵਿਸ਼ੇ ਦੇ ਸਮੂਹ ਅਧਿਆਪਕ ਹਾਜ਼ਰ ਸਨ।



Scroll to Top