Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 9:42 pm

+91 90915 01313 , +91 90916 01313

punjabbanni@gmail.com
punjabbani@yahoo.com

ਇੰਡੀਆ ਗਠਜੋੜ ਨੇ ਬੀ ਸੁਦਰਸ਼ਨ ਰੈਡੀ ਦਾ ਨਾਮ ਐਲਾਣਿਆ

ਇੰਡੀਆ ਗਠਜੋੜ ਨੇ ਬੀ ਸੁਦਰਸ਼ਨ ਰੈਡੀ ਦਾ ਨਾਮ ਐਲਾਣਿਆ

ਦਿਲੀ, 19 ਅਗਸਤ : ਆਂਧਰਾ ਪ੍ਰਦੇਸ਼ ਦੇ ਰਹਿਣ ਵਾਲੇ ਸਾਬਕਾ ਜਜ ਬੀ ਸੁਦਰਸ਼ਨ ਰੈਡੀ ਦੇ ਨਾਮ ਨੂੰ ਮੰਗਲਵਾਰ ਸਵੇਰੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਰਿਹਾਇਸ਼ ‘ਤੇ ਹੋਈ ਵਿਰੋਧੀ ਪਾਰਟੀਆਂ ਦੀ ਮੀਟਿੰਗ ਵਿੱਚ ਉਪ ਰਾਸ਼ਟਰਪਤੀ ਉਮੀਦਵਾਰ ਵਜੋਂ ਅੰਤਿਮ ਰੂਪ ਦਿੱਤਾ ਗਿਆ।

ਜਿਕਰਯੋਗ ਹੈ ਕਿ ਵਿਰੋਧੀ ਪਾਰਟੀਆਂ ਦੇ ‘ਇੰਡੀਆ’ ਗੱਠਜੋੜ ਨੇ ਮੰਗਲਵਾਰ ਨੂੰ ਸੁਪਰੀਮ ਕੋਰਟ ਦੇ ਸਾਬਕਾ ਜੱਜ ਬੀ ਸੁਦਰਸ਼ਨ ਰੈਡੀ ਨੂੰ ਉਪ ਰਾਸ਼ਟਰਪਤੀ ਦੀ ਚੋਣ ਲਈ ਆਪਣਾ ਉਮੀਦਵਾਰ ਐਲਾਨਿਆ ਹੈ।

ਦਸ ਦਈਏ ਕਿ ਕਾਂਗਰਸ ਪ੍ਰਧਾਨ ਖੜਗੇ ਨੇ ਰੈਡੀ ਦੇ ਨਾਮ ਦਾ ਐਲਾਨ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਸੰਵਿਧਾਨਕ ਕਦਰਾਂ-ਕੀਮਤਾਂ ਲਈ ਖੜ੍ਹੇ ਰਹੇ ਹਨ। ਵਿਰੋਧੀ ਧਿਰ ਦੇ ਸਾਰੇ ਸੰਸਦ ਮੈਂਬਰ ਬੁੱਧਵਾਰ ਨੂੰ ਬਾਅਦ ਦੁਪਹਿਰ 1 ਵਜੇ ਪੁਰਾਣੇ ਸੰਸਦ ਭਵਨ ਦੇ ਸੈਂਟਰਲ ਹਾਲ ਵਿੱਚ ਮਿਲਣਗੇ ਤਾਂ ਜੋ ਨਾਮਜ਼ਦ ਉਮੀਦਵਾਰ ਨੂੰ ਰਸਮੀ ਤੌਰ ‘ਤੇ ਪੇਸ਼ ਕੀਤਾ ਜਾ ਸਕੇ। ਜਸਟਿਸ ਰੈਡੀ ਦੇਸ਼ ਦੇ ਇਸ ਅਹਿਮ ਸੰਵਿਧਾਨਿਕ ਅਹੁਦੇ ਲਈ 9 ਸਤੰਬਰ ਨੂੰ ਹੋਣ ਵਾਲੀ ਚੋਣ ਵਾਸਤੇ ਹਾਕਮ ਗੱਠਜੋੜ ਐਨਡੀਏ ਦੇ ਉਮੀਦਵਾਰ ਤੇ ਮਹਾਰਾਸ਼ਟਰ ਦੇ ਰਾਜਪਾਲ ਸੀਪੀ ਰਾਧਾਕ੍ਰਿਸ਼ਨਨ (CP Radhakrishnan) ਨੂੰ ਟੱਕਰ ਦੇਣਗੇ।

Advertisement
Advertisement
Advertisement
Advertisement
Scroll to Top