Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:05 am

+91 90915 01313 , +91 90916 01313

punjabbanni@gmail.com
punjabbani@yahoo.com

ਯੋਗਾ, ਟੇਬਲ ਟੈਨਿਸ, ਫੁੱਟਬਾਲ ਅਤੇ ਖੋ-ਖੋ ਦੇ ਕਰਵਾਏ ਗਏ ਜ਼ੋਨ ਪੱਧਰੀ ਮੁਕਾਬਲੇ

ਯੋਗਾ, ਟੇਬਲ ਟੈਨਿਸ, ਫੁੱਟਬਾਲ ਅਤੇ ਖੋ-ਖੋ ਦੇ ਕਰਵਾਏ ਗਏ ਜ਼ੋਨ ਪੱਧਰੀ ਮੁਕਾਬਲੇ

ਪਟਿਆਲਾ – ਜ਼ੋਨ ਪਟਿਆਲਾ-2 ਦਾ ਜ਼ੋਨਲ ਟੂਰਨਾਮੈਂਟ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) , ਸ੍ਰੀ ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸ੍ਰੀ ਬਲਕਾਰ ਸਿੰਘ (ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਦੀ ਅਗਵਾਈ ਵਿੱਚ ਕਰਵਾਇਆ ਜਾ ਰਿਹਾ ਹੈ।ਖੋ-ਖੋ , ਫੁੱਟਬਾਲ ਅਤੇ ਟੇਬਲ ਟੈਨਿਸ ਦਾ ਜ਼ੋਨਲ ਟੂਰਨਾਮੈਂਟ ਪੋਲੋ ਗਰਾਂਊਂਡ ਪਟਿਆਲਾ ਵਿਖੇ ਕਰਵਾਇਆ ਗਿਆ।

ਖੋ-ਖੋ ਅੰਡਰ-14 ਲੜਕੀਆਂ ਦੇ ਟੂਰਨਾਮੈਂਟ ਵਿੱਚ ਸਕੂਲ ਆਫ ਐਮੀਨੈਂਸ ਫੀਲਖਾਨਾ ਨੇ ਪਹਿਲਾ, ਸਰਕਾਰੀ ਹਾਈ ਸਕੂਲ ਧਬਲਾਨ ਦੇ ਦੂਜਾ ਅਤੇ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਨੇ ਤੀਜਾ ਸਥਾਨ ਹਾਸਲ ਕੀਤਾ। ਟੇਬਲ ਟੈਨਿਸ ਅੰਡਰ-14 ਲੜਕੀਆਂ ਦੇ ਟੂਰਨਾਮੈਂਟ ਵਿੱਚ ਆਰਮੀ ਪਬਲਿਕ ਸਕੂਲ ਨੇ ਪਹਿਲਾ ਅਤੇ  ਦਾ ਬ੍ਰਿਟਿਸ਼ ਕੋ ਐਡ ਸਕੂਲ ਨੇ ਦੂਜਾ ਸਥਾਨ ਹਾਸਲ ਕੀਤਾ।

ਫੁੱਟਬਾਲ ਅੰਡਰ-14 ਲੜਕੀਆਂ ਦੇ ਟੂਰਨਾਮੈਂਟ ਵਿੱਚ ਆਰਮੀ ਪਬਲਿਕ ਸਕੂਲ ਨੇ ਪਹਿਲਾ, ਦਾ ਬ੍ਰਿਟਿਸ਼ ਕੋ ਐਡ ਸਕੂਲ ਨੇ ਦੂਜਾ ਅਤੇ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਨੇ ਤੀਜਾ ਸਥਾਨ ਹਾਸਲ ਕੀਤਾ। ਯੋਗਾ ਲੜਕੀਆਂ ਦਾ ਟੂਰਨਾਮੈਂਟ ਸਕੂਲ ਆਫ਼ ਐਮੀਂਨੈਸ ਫੀਲਖਾਨਾ ਪਟਿਆਲਾ ਵਿਖੇ ਕਰਵਾਇਆ ਗਿਆ। ਯੋਗਾ ਅੰਡਰ-14 ਲੜਕੀਆਂ ਦੇ ਟੂਰਨਾਮੈਂਟ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਸਿਆਣਾ ਨੇ ਪਹਿਲਾ, ਸਰਕਾਰੀ ਹਾਈ ਸਕੂਲ ਲਲੋਛੀ ਦੇ ਦੂਜਾ ਅਤੇ ਸਰਕਾਰੀ ਮਿਡਲ ਸਕੂਲ ਝੰਡੀ ਨੇ ਤੀਜਾ ਸਥਾਨ ਹਾਸਲ ਕੀਤਾ।

ਯੋਗਾ ਅੰਡਰ-17 ਲੜਕੀਆਂ ਦੇ ਟੂਰਨਾਮੈਂਟ ਵਿੱਚ ਸਰਕਾਰੀ ਹਾਈ ਸਕੂਲ ਲਲੋਛੀ ਨੇ ਪਹਿਲਾ ਅਤੇ ਦਾ ਬ੍ਰਿਟਿਸ਼ ਕੋ ਐਡ ਸਕੂਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਯੋਗਾ ਰਿਧੀਮਿਕ ਅੰਡਰ-14 ਲੜਕੀਆਂ ਵਿੱਚ ਦਾ ਬ੍ਰਿਟਿਸ਼ ਕੋ ਐਡ ਸਕੂਲ ਨੇ ਪਹਿਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਸਿਆਣਾ ਨੇ ਦੂਜਾ ਸਥਾਨ ਹਾਸਲ ਕੀਤਾ। ਯੋਗਾ ਰਿਧੀਮਿਕ ਅੰਡਰ-17 ਲੜਕੀਆਂ ਵਿੱਚ ਸਰਕਾਰੀ ਹਾਈ ਸਕੂਲ ਲਲੋਛੀ ਨੇ ਪਹਿਲਾ ਅਤੇ ਦਾ ਬ੍ਰਿਟਿਸ਼ ਕੋ ਐਡ ਸਕੂਲ ਨੇ ਦੂਜਾ ਸਥਾਨ ਹਾਸਲ ਕੀਤਾ।

ਇਸ ਮੋਕੇ ਤੇ ਸ੍ਰੀਮਤੀ ਮਮਤਾ ਰਾਣੀ, ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਸਤਵਿੰਦਰ ਸਿੰਘ, ਸ੍ਰੀ ਜਸਦੇਵ ਸਿੰਘ, ਸ੍ਰੀ ਗੁਰਦੀਪ ਸਿੰਘ, ਸ੍ਰੀਮਤੀ ਰੁਪਿੰਦਰ ਕੌਰ, ਸ੍ਰੀਮਤੀ ਰਾਜਵਿੰਦਰ ਕੌਰ, ਸ੍ਰੀਮਤੀ ਯਾਦਵਿੰਦਰ ਕੌਰ, ਸ੍ਰੀਮਤੀ ਸਿਮਨਦੀਪ ਕੌਰ, ਸ੍ਰੀ ਭਗਵਤੀ, ਸ੍ਰੀ ਪਰਦੀਪ ਕੁਮਾਰ, ਸ੍ਰੀ ਗਗਨਦੀਪ ਸਿੰਘ, ਮਿਸ ਸਿਮਰਨ, ਸ੍ਰੀਮਤੀ ਰੁਪਿੰਦਰ ਕੌਰ, ਸ੍ਰੀਮਤੀ ਵਰਿੰਦਰ ਕੌਰ, ਸ੍ਰੀ ਮਨਦੀਪ ਕੁਮਾਰ, ਸ੍ਰੀ ਪਰਵੀਨ ਕੁਮਾਰ, ਸ੍ਰੀ ਅਨਿਲ ਕੁਮਾਰ, ਸ੍ਰੀ ਭਗਵਤੀ ਅਤੇ ਹੋਰ ਕੋਚ ਸਾਹਿਬਾਨ ਮੋਜੂਦ ਸਨ।

Advertisement
Advertisement
Advertisement
Advertisement
Scroll to Top