Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:06 am

+91 90915 01313 , +91 90916 01313

punjabbanni@gmail.com
punjabbani@yahoo.com

ਅਧਿਆਪਕਾਂ ਨੇ ਪੀਯੂ ਵਿਖੇ ਲਗਾਇਆ ਧਰਨਾ

ਅਧਿਆਪਕਾਂ ਨੇ ਪੀਯੂ ਵਿਖੇ ਲਗਾਇਆ ਧਰਨਾ

ਪਟਿਆਲਾ, 21 ਅਗਸਤ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਗੈਰ-ਅਧਿਆਪਕ ਕਰਮਚਾਰੀਆਂ, ਅਧਿਆਪਕਾਂ ਤੇ ਹੋਰ ਸਟਾਫ ਨੇ ਆਪਣੀਆਂ 20  ਦਿਨਾਂ ਤੋਂ ਲਟਕ ਰਹੀਆਂ ਤਨਖਾਹਾਂ ਨਾ ਮਿਲਣ ਅਤੇ ਨਾਨ-ਟੀਚਿੰਗ ਦੀਆਂ ਚੋਣਾਂ ਬਹਾਲ ਕੀਤੀਆਂ ਜਾਣ ‘ ਇਸ ਮਸਲੇ ਕਰਕੇ ਅੱਜ  ਯੂਨੀਵਰਸਿਟੀ ਦਾ ਮੇਨ ਗੇਟ ਤੇ ਧਰਨਾ ਦਿੱਤਾ ਗਿਆ। ਕਰਮਚਾਰੀਆਂ ਨੇ ਨਾਰੇਬਾਜ਼ੀ ਕਰਦੇ ਹੋਏ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਤੇ ਦੋਸ਼ ਲਗਾਇਆ ਕਿ ਸਰਕਾਰ ਪੰਜਾਬੀ ਯੂਨੀਵਰਸਿਟੀ ਵਰਗੇ ਮਾਂ ਬੋਲੀ ਦੇ ਸਭ ਤੋਂ ਵੱਡੇ ਸਿੱਖਿਆ ਕੇਂਦਰ ਨੂੰ ਬਰਬਾਦ ਕਰਨ ‘ਤੇ ਤੁੱਲੀ ਹੋਈ ਹੈ।ਪ੍ਰਦਰਸ਼ਨ ਦੀ ਅਗਵਾਈ ਕਰਦੇ ਹੋਏ

ਗੁਰਜੀਤ ਸਿੰਘ ਗੋਪਾਲਪੁਰੀ ਨੇ ਕਿਹਾ ਕਿ ਕਰਮਚਾਰੀ ਆਪਣੇ ਘਰਾਂ ਦੇ ਖਰਚ, ਬੱਚਿਆਂ ਦੀ ਫੀਸ ਤੇ ਰੋਜ਼ਮਰਰਾ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਘਰਸ਼ ਕਰ ਰਹੇ ਹਨ। ਪਰ ਸਰਕਾਰ ਨੂੰ ਕਰਮਚਾਰੀਆਂ ਦੇ ਦੁੱਖ ਦਰਦ ਨਾਲ ਕੋਈ ਲੈਣਾ ਦੇਣਾ ਨਹੀਂ।ਧਰਨਾ ਵਿੱਚ ਸ਼ਾਮਲ ਹੋਏ ਸਾਬਕਾ ਯੂਨੀਅਨ ਪ੍ਰਧਾਨ ਰਜਿੰਦਰ ਸਿੰਘ ਭਾਗੜੀਆ ਨੇ ਆਪਣੇ ਸਮੂਹ ਸਾਥੀਆਂ ਸਮੇਤ ਸਰਕਾਰ ਦੀਆਂ ਨੀਤੀਆਂ ‘ਤੇ ਸਵਾਲ ਖੜ੍ਹੇ ਕੀਤੇ ਤੇ ਕਿਹਾ ਕਿ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਵਿੱਚ ਧੱਕਣ ਦਾ ਸਾਜ਼ਿਸ਼ੀ ਖੇਡ ਖੇਡੀ ਜਾ ਰਹੀ ਹੈ|ਇਸ ਮੌਕੇ ਗੋਪਾਲਪੁਰੀ ਨੇ ਸਭ ਗੈਰ-ਅਧਿਆਪਕ ਕਰਮਚਾਰੀਆਂ, ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਮਾਂ ਬੋਲੀ ਦੇ ਹੱਕ ਵਿੱਚ ਚਲ ਰਹੇ ਇਸ ਸੰਘਰਸ਼ ਦਾ ਹਿੱਸਾ ਬਣਨ।

ਕਰਮਚਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਤਨਖਾਹਾਂ ਜਾਰੀ ਨਾ ਕੀਤੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।ਵੱਡੀ ਗਿਣਤੀ ਮੁਲਾਜ਼ਮਾਂ ਤੋ ਇਲਾਵਾ ਜਗਤਾਰ ਸਿੰਘ ਸੈਣੀ, ਅਮਰਜੀਤ ਪਾਲਾ, ਹਰਨੇਕ ਸਿੰਘ ਗੋਲਡੀ, ਸਜੀਵ ਕੁਮਾਰ, ਪਰਕਾਸ਼ ਧਾਲੀਵਾਲ, ਸ਼ਰਨਜੀਤ ਕੋਰ, ਅਮਰਜੀਤ ਕੋਰ , ਇੰਦਰਪਾਲ ਸੋਨੀ, ਅਨੂਪ ਸਿੰਘ ਧਾਲੀਵਾਲ,ਸ਼ਿਵ ਸਰਜਨ,  ਹਰਦਾਸ ਸਿੰਘ ਆਦਿ ਮੁਲਾਜ਼ਮ ਆਗੂ ਹਾਜ਼ਰ ਸਨ |

Advertisement
Advertisement
Advertisement
Advertisement
Scroll to Top