Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:05 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ੋਨ ਪਟਿਆਲਾ-2 ਦੇ ਜ਼ੋਨਲ ਟੂਰਨਾਮੈਂਟ ਵਿੱਚ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਜ਼ੋਨ ਪਟਿਆਲਾ-2 ਦੇ ਜ਼ੋਨਲ ਟੂਰਨਾਮੈਂਟ ਵਿੱਚ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਪਟਿਆਲਾ – ਜ਼ੋਨ ਪਟਿਆਲਾ-2 ਦਾ ਜ਼ੋਨਲ ਟੂਰਨਾਮੈਂਟ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) , ਸ੍ਰੀ ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸ੍ਰੀ ਬਲਕਾਰ ਸਿੰਘ (ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਦੀ ਅਗਵਾਈ ਵਿੱਚ ਕਰਵਾਇਆ ਜਾ ਰਿਹਾ ਹੈ।

ਜ਼ੋਨਲ ਅੰਡਰ-14 (ਲੜਕੇ) ਲਾਅਨ ਟੈਨਿਸ ਟੂਰਨਾਮੈਂਟ ਵਿੱਚ ਦਾ ਬ੍ਰਿਟਿਸ਼ ਕੋ ਐਡ ਸਕੂਲ ਨੇ ਪਹਿਲਾ, ਯਾਦਵਿੰਦਰਾ ਪਬਲਿਕ ਸਕੂਲ ਨੇ ਦੂਜਾ ਅਤੇ ਗੁਰੁ ਨਾਨਕ ਫਾਊਂਡੇਸ਼ਨ ਪਬਲਿਕ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ। ਜ਼ੋਨਲ ਅੰਡਰ-17 (ਲੜਕੇ) ਲਾਅਨ ਟੈਨਿਸ ਟੂਰਨਾਮੈਂਟ ਵਿੱਚ ਗੁਰੁ ਨਾਨਕ ਫਾਊਂਡੇਸ਼ਨ ਪਬਲਿਕ ਸਕੂਲ ਨੇ ਪਹਿਲਾ, ਯਾਦਵਿੰਦਰਾ ਪਬਲਿਕ ਸਕੂਲ ਨੇ ਦੂਜਾ ਅਤੇ ਦਾ ਬ੍ਰਿਟਿਸ਼ ਕੋ ਐਡ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ। ਜੂਡੋ ਅਤੇ ਕੁਰਾਂਸ਼ ਅੰਡਰ-14/17/19 ਲੜਕੇ ਅਤੇ ਲੜਕੀਆਂ ਦੇ ਟ੍ਰਾਇਲਜ਼ ਸ੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ., ਸ.ਮਿ.ਸ.ਖੇੜੀ ਗੁੱਜਰਾਂ, ਪਟਿਆਲਾ) ਅਤੇ ਸ੍ਰੀ ਮਨਦੀਪ ਸਿੰਘ (ਡੀ.ਪੀ.ਈ., ਸਕੂਲ ਆਫ਼ ਐਮੀਨੈਂਸ ਫੀਲਖਾਨਾ, ਪਟਿਆਲਾ) ਦੁਆਰਾ ਲਏ ਗਏ।

ਟ੍ਰਾਇਲ ਦੌਰਾਨ ਸਕੂਲ ਆਫ਼ ਐਮੀਨੈਂਸ ਫੀਲਖਾਨਾ ਦੇ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਹੈਂਡਬਾਲ ਅੰਡਰ-14/17/19 ਲੜਕੇ ਅਤੇ ਲੜਕੀਆਂ ਦੇ ਟ੍ਰਾਇਲ ਸ੍ਰੀਮਤੀ ਰੁਪਿੰਦਰ ਕੌਰ (ਲੈਕਚਰਾਰ ਫਿਜ਼ੀਕਲ ਐਜ਼ੂ, ਸਕੂਲ ਆਫ਼ ਐਮੀਨੈਂਸ ਫੀਲਖਾਨਾ, ਪਟਿਆਲਾ) ਅਤੇ ਸ੍ਰੀਮਤੀ ਜ਼ਾਹੀਦਾ ਕੁਰੈਸ਼ੀ (ਡੀ.ਪੀ.ਈ., ਸਰਕਾਰੀ ਹਾਈ ਸਕੂਲ ਗਾਂਧੀ ਨਗਰ, ਪਟਿਆਲਾ) ਦੁਆਰਾ ਲਏ ਗਏ। ਖਿਡਾਰੀਆਂ ਦਾ ਇਹਨਾਂ ਟ੍ਰਾਇਲਜ਼ ਪ੍ਰਤੀ ਬਹੁਤ ਉਤਸ਼ਾਹ ਸੀ। ਜ਼ੋਨਲ ਕੁਸ਼ਤੀਆਂ ਅੰਡਰ-14/17/19 ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਸ੍ਰੀ ਗੁਰਦੀਪ ਸਿੰਘ (ਡੀ.ਪੀ.ਈ., ਬੁੱਢਾ ਦਲ ਪਬਲਿਕ ਸਕੂਲ, ਪਟਿਆਲਾ) ਦੀ ਅਗਵਾਈ ਵਿੱਚ ਕੇਸਰ ਦੇ ਅਖਾੜੇ ਵਿਖੇ ਕਰਵਾਏ ਗਏ। ਕੁਸ਼ਤੀਆਂ ਦੇ ਮੁਕਾਬਲਿਆਂ ਵਿੱਚ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਇਸ ਮੋਕੇ ਤੇ ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਸਤਵਿੰਦਰ ਸਿੰਘ, ਸ੍ਰੀ ਜਸਦੇਵ ਸਿੰਘ, ਸ੍ਰੀ ਗੁਰਦੀਪ ਸਿੰਘ, ਸ੍ਰੀਮਤੀ ਰੁਪਿੰਦਰ ਕੌਰ, ਸ੍ਰੀਮਤੀ ਰਾਜਵਿੰਦਰ ਕੌਰ, ਸ੍ਰੀਮਤੀ ਯਾਦਵਿੰਦਰ ਕੌਰ, ਸ੍ਰੀਮਤੀ ਸਿਮਨਦੀਪ ਕੌਰ, ਸ੍ਰੀ ਭਗਵਤੀ, ਸ੍ਰੀ ਪਰਦੀਪ ਕੁਮਾਰ, ਸ੍ਰੀ ਗਗਨਦੀਪ ਸਿੰਘ, ਮਿਸ ਸਿਮਰਨ, ਸ੍ਰੀਮਤੀ ਰੁਪਿੰਦਰ ਕੌਰ, ਸ੍ਰੀਮਤੀ ਵਰਿੰਦਰ ਕੌਰ, ਸ੍ਰੀ ਮਨਦੀਪ ਕੁਮਾਰ, ਸ੍ਰੀ ਪਰਵੀਨ ਕੁਮਾਰ, ਸ੍ਰੀ ਅਨਿਲ ਕੁਮਾਰ, ਸ੍ਰੀ ਭਗਵਤੀ, ਸ੍ਰੀਮਤੀ ਸਰਬਜੀਤ ਕੌਰ, ਸ੍ਰੀ ਯਸ਼ਦੀਪ ਸਿੰਘ, ਸ੍ਰੀ ਸੁਰਿੰਦਰਪਾਲ ਸਿੰਘ ਅਤੇ ਹੋਰ ਕੋਚ ਸਾਹਿਬਾਨ ਮੋਜੂਦ ਸਨ।

Advertisement
Advertisement
Advertisement
Advertisement
Scroll to Top