Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 10:54 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਸ਼ਵ ਚਿੰਤਕ ਅਵਾਰਡੀ ਡਾਕਟਰ ਸਵਰਾਜ ਸਿੰਘ ਸਨਮਾਨਿਤ

ਵਿਸ਼ਵ ਚਿੰਤਕ ਅਵਾਰਡੀ ਡਾਕਟਰ ਸਵਰਾਜ ਸਿੰਘ ਸਨਮਾਨਿਤ

ਪਟਿਆਲਾ -21 ਅਗਸਤ- ਦੇਸ਼ ਵਿਦੇਸ਼ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਨਾਏ ਜਾ ਰਹੇ 350 ਵੇ ਸ਼ਹੀਦੀ ਸਮਾਗਮ ਦੌਰਾਨ ਭਾਸ਼ਾ ਵਿਭਾਗ ਪੰਜਾਬ ਅਤੇ ਇਸਦੇ  ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਦੀ ਸੁਯੋਗ ਅਗਵਾਈ ਹੇਠ, ਪੰਜਾਬ ਬ੍ਰਾਹਮਣ ਸਭਾ ਅਤੇ ਪੰਚਾਇਤ ਪਿਲਖਣੀ ਦੇ ਸਹਿਯੋਗ ਨਾਲ “ਹਿੰਦ  ਦੀ ਚਾਦਰ”ਨਾਟਕ ਰੂਪੀ ਰੋਸ਼ਨੀ ਅਤੇ ਆਵਾਜ਼ ਦਾ ਪ੍ਰੋਗਰਾਮ  ਪਿਲਖਾਨੀ ਵਿਖੇ ਆਯੋਜਤ ਕੀਤਾ ਗਿਆ। ਜਿਸ ਦੇ ਲੇਖਕ ਰਵਿੰਦਰ ਸਿੰਘ ਸੋਢੀ ਅਤੇ ਨਿਰਦੇਸ਼ਕ ਜੋਗਾ ਸਿੰਘ ਖੀਵਾ ਸਨ।

ਇਸ ਮੌਕੇ ਤੇ ਵਿਸ਼ਵ ਚਿੰਤਕ ਅਵਾਰਡੀ ਡਾਕਟਰ ਸਵਰਾਜ ਸਿੰਘ ਤੇ ਉਹਨਾਂ ਦੀ ਧਰਮ ਪਤਨੀ ਗੁਰਿੰਦਰਜੀਤ ਕੌਰ ਖਹਿਰਾ ਨੂੰ ਪੰਚਾਇਤ ਪੀਲਖਣੀ ਅਤੇ ਪੰਜਾਬ ਬ੍ਰਾਹਮਣ ਸਮਾਜ ਦੁਆਰਾ ਵਿਸ਼ੇਸ਼ ਰੂਪ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਸ਼ਵ ਚਿੰਤਕ ਅਵਾਰਡੀ ਡਾਕਟਰ ਸਵਰਾਜ ਸਿੰਘ ਨੇ “ਹਿੰਦ ਦੀ ਚਾਦਰ” ਰੋਸ਼ਨੀ ਅਤੇ ਆਵਾਜ਼ ਪ੍ਰੋਗਰਾਮ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅਜਿਹੇ ਪ੍ਰੋਗ੍ਰਾਮ ਲੋਕਾਂ ਵਿੱਚ ਆਪਣੀ ਸੰਸਕ੍ਰਿਤੀ ਸਵਾਮੀ ਮਾਨ ਅਤੇ ਬਲਿਦਾਨ ਦੀ ਭਾਵਨਾ ਪੈਦਾ ਕਰਦੇ ਹਨ ਅਤੇ ਇਸ ਦੇ ਨਾਲ ਹੀ ਸਾਨੂੰ ਆਪਣੇ ਵਿਰਸੇ ਤੇ ਇਤਿਹਾਸ ਨੂੰ ਵੀ ਯਾਦ ਕਰਾਉਂਦੇ ਹਨ।

ਉਹਨਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀ ਦੇ ਬਲਿਦਾਨ ਨੂੰ ਇੱਕ ਅਜਿਹਾ ਬਲਿਦਾਨ ਦੱਸਿਆ ਜਿਸ ਦੇ ਵਿੱਚ  ਗੁਰੂ ਜੀ ਨੇ ਦੂਜੇ ਧਰਮ ਦੇ ਲੋਕਾਂ ਦੀ ਰੱਖਿਆ ਲਈ  ਆਪਣੀ  ਸ਼ਹਾਦਤ ਦੇ ਦੇਤੀ ਅਤੇ ਅਜਿਹੀ ਲਸਾਨੀ ਸ਼ਹਾਦਤ ਨੂੰ ਲੋਕ ਅੱਜ ਵੀ ਕੋਟੀ ਕੋਟੀ ਪ੍ਰਣਾਮ ਕਰਦੇ ਹੋਏ ਉਹਨਾਂ ਦੁਆਰਾ ਧਰਮ ਦੀ ਰੱਖਿਆ ਲਈ ਦਿਖਾਏ ਗਏ ਰਸਤੇ ਤੇ ਚੱਲਣ ਦਾ ਪ੍ਰਣ ਲੈਂਦੇ ਹਨ। ਇਸ ਮੌਕੇ ਮੇਘਰਾਜ, ਦੇਵੀ ਦਿਆਲ ਪਰਾਸਰ, ਮੁਖਤਿਆਰ ਸਿੰਘ,ਬਹਾਦਰ ਸਿੰਘ,  ਸਰਪੰਚ ਗੁਰਬਾਜ ਸਿੰਘ, ਗੁਰਨਾਮ ਸਿੰਘ, ਗਿਆਨੀ ਹਰਵਿੰਦਰ ਸਿੰਘ ਗੁਰਵਿੰਦਰ ਸਿੰਘ, ਹਰਜੀਤ ਸਿੰਘ ਜਸਪਾਲ ਸਿੰਘ ਅਤੇ ਸੁਰਜੀਤ ਸਿੰਘ ਲਾਡੀ ਸ਼ਾਮਿਲ ਸਨ।

Advertisement
Advertisement
Advertisement
Advertisement
Scroll to Top