Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 8:52 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਨੂੰ ਕਬਜ਼ਾ ਮੁਕਤ ਬਣਾਉਣ ਲਈ ਮੇਅਰ ਦੀ ਅਗਵਾਈ ਵਿੱਚ ਮੁਹਿੰਮ ਜਾਰੀ

ਪਟਿਆਲਾ ਨੂੰ ਕਬਜ਼ਾ ਮੁਕਤ ਬਣਾਉਣ ਲਈ ਮੇਅਰ ਦੀ ਅਗਵਾਈ ਵਿੱਚ ਮੁਹਿੰਮ ਜਾਰੀ

ਪਟਿਆਲਾ, 18 ਅਗਸਤ  – ਪਟਿਆਲਾ ਨੂੰ ਕਬਜ਼ਾ ਮੁਕਤ ਬਣਾਉਣ ਲਈ ਨਗਰ ਨਿਗਮ ਵੱਲੋਂ ਲਗਾਤਾਰ ਤੀਵਰ ਕਾਰਵਾਈ ਕੀਤੀ ਜਾ ਰਹੀ ਹੈ। ਮੇਅਰ ਕੁੰਦਨ ਗੋਗੀਆ ਅਤੇ ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ ਦੀ ਅਗਵਾਈ ਹੇਠ ਨਿਗਮ ਦੀ ਟੀਮ ਨੇ ਅੱਜ ਕਈ ਇਲਾਕਿਆਂ ਵਿੱਚ ਵੱਡੇ ਪੱਧਰ ’ਤੇ ਸੜਕਾਂ ਉੱਪਰ ਲੱਗੀਆਂ ਰੇਹੜੀਆਂ ਅਤੇ ਦੁਕਾਨਦਾਰਾਂ ਵਲੋਂ ਸੜਕਾਂ ਨੂੰ ਕਾਬਜ ਕਰ ਕੇ ਰੱਖਿਆ ਸਮਾਨ ਪਿੱਛੇ ਹਟਵਾਇਆ। ਇਸ ਦੌਰਾਨ ਜਿੱਥੇ ਵਪਾਰੀਆਂ ਨੂੰ ਕਾਨੂੰਨੀ ਨਿਯਮਾਂ ਦੀ ਪਾਲਣਾ ਕਰਨ ਲਈ ਸਚੇਤ ਕੀਤਾ ਗਿਆ, ਉੱਥੇ ਹੀ ਸੜਕਾਂ ’ਤੇ ਪਿਆ ਸਮਾਨ ਜਬਤ ਵੀ ਕੀਤਾ ਗਿਆ।

ਕਾਰਵਾਈ ਕਰਨ ਪੁੱਜੇ ਇੰਸਪੈਕਟਰ ਵਿਸ਼ਾਲ ਵਰਮਾ ਅਤੇ ਨਿਗਮ ਟੀਮ ਨੇ ਸਭ ਤੋਂ ਪਹਿਲਾਂ ਤ੍ਰਿਪੜੀ ਇਲਾਕੇ ਵਿੱਚ ਕਾਰਵਾਈ ਕੀਤੀ। ਇੱਥੇ ਜਿਨ੍ਹਾਂ ਦੁਕਾਨਦਾਰਾਂ ਨੇ ਆਪਣਾ ਸਮਾਨ ਸੜਕਾਂ ’ਤੇ ਰੱਖਿਆ ਹੋਇਆ ਸੀ, ਉਨ੍ਹਾਂ ਦਾ ਸਮਾਨ ਤੁਰੰਤ ਜਬਤ ਕਰ ਲਿਆ ਗਿਆ, ਨਾਲ ਹੀ, ਜਿਨ੍ਹਾਂ ਦੁਕਾਨਦਾਰਾਂ ਦੇ ਟੇਬਲ, ਮੇਜ਼, ਕੁਰਸੀਆਂ ਤੇ ਮੰਜੇ ਬਾਹਰ ਪਏ ਸਨ, ਉਨ੍ਹਾਂ ਨੂੰ ਮੌਕੇ ’ਤੇ ਹੀ ਅੰਦਰ ਕਰਵਾਇਆ ਗਿਆ। ਅਧਿਕਾਰੀਆਂ ਨੇ ਸਪਸ਼ਟ ਕੀਤਾ ਕਿ ਸੜਕਾਂ ਅਤੇ ਫੁਟਪਾਥ ਲੋਕਾਂ ਲਈ ਹਨ, ਨਾ ਕਿ ਨਿੱਜੀ ਵਪਾਰਕ ਵਰਤੋਂ ਲਈ।

ਵਿਸ਼ਾਲ ਵਰਮਾ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਸਟਰੀਟ ਵੈਂਡਿੰਗ ਕਾਰਡ ਵੀ ਚੈੱਕ ਕੀਤੇ ਗਏ। ਜਿਨ੍ਹਾਂ ਵੈਂਡਰਾਂ ਕੋਲ ਵੈਧ ਕਾਰਡ ਸਨ, ਉਨ੍ਹਾਂ ਨੂੰ ਤਰਤੀਬ ਨਾਲ ਕੰਮ ਕਰਨ ਲਈ ਕਿਹਾ ਗਿਆ, ਜਦਕਿ ਬਿਨਾਂ ਕਾਰਡ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਥਾਪਰ ਕਾਲਜ ਦੇ ਬਾਹਰ ਵੀ ਰੇਹੜੀਆਂ ਦੀ ਚੈਕਿੰਗ ਕੀਤੀ ਗਈ। ਸਾਰੀ ਰੇਹੜੀਆਂ ਨੂੰ ਇੱਕ ਕਤਾਰ ਵਿੱਚ ਤਰਤੀਬ ਨਾਲ ਖੜ੍ਹਾਇਆ ਗਿਆ ਤਾਂ ਜੋ ਆਵਾਜਾਈ ਵਿੱਚ ਕੋਈ ਰੁਕਾਵਟ ਨਾ ਪੈ ਸਕੇ। ਅਧਿਕਾਰੀਆਂ ਨੇ ਦੱਸਿਆ ਕਿ ਕਾਲਜ ਖੇਤਰ ਦੇ ਬਾਹਰ ਵੱਡੀ ਗਿਣਤੀ ਵਿੱਚ ਵਿਦਿਆਰਥੀ ਆਉਂਦੇ-ਜਾਂਦੇ ਹਨ, ਇਸ ਕਰਕੇ ਇੱਥੇ ਟ੍ਰੈਫਿਕ ਪ੍ਰਬੰਧ ਸਭ ਤੋਂ ਵੱਡੀ ਚੁਣੌਤੀ ਹੈ। ਇਸ ਮੁਹਿੰਮ ਨਾਲ ਵਿਦਿਆਰਥੀਆਂ ਤੇ ਆਮ ਜਨਤਾ ਦੋਹਾਂ ਨੂੰ ਸੁਵਿਧਾ ਮਿਲੇਗੀ।

ਜਨਤਾ ਵੱਲੋਂ ਵੀ ਨਿਗਮ ਦੀ ਇਸ ਮੁਹਿੰਮ ਦੀ ਸਰਾਹਨਾ ਕੀਤੀ ਗਈ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਇਹ ਕਾਰਵਾਈ ਲਗਾਤਾਰ ਜਾਰੀ ਰਹੀ ਤਾਂ ਆਉਣ ਵਾਲੇ ਸਮੇਂ ਵਿੱਚ ਪਟਿਆਲਾ ਹੋਰ ਵੀ ਸਾਫ਼-ਸੁਥਰਾ ਅਤੇ ਸੁਵਿਧਾਜਨਕ ਸ਼ਹਿਰ ਬਣੇਗਾ।

Advertisement
Advertisement
Advertisement
Advertisement
Scroll to Top