Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 12:34 am

+91 90915 01313 , +91 90916 01313

punjabbanni@gmail.com
punjabbani@yahoo.com

 ਨੈਕ ਅਤੇ ਆਈ. ਕਿਊ.ਏ. ਸੀ. ਕੋਆਰਡੀਨੇਟਰਾਂ ਨਾਲ਼ ਸਬੰਧਤ ਸ਼ਾਰਟ-ਟਰਮ ਪ੍ਰੋਗਰਾਮ ਸੰਪੰਨ

 ਨੈਕ ਅਤੇ ਆਈ. ਕਿਊ.ਏ. ਸੀ. ਕੋਆਰਡੀਨੇਟਰਾਂ ਨਾਲ਼ ਸਬੰਧਤ ਸ਼ਾਰਟ-ਟਰਮ ਪ੍ਰੋਗਰਾਮ ਸੰਪੰਨ

ਪਟਿਆਲਾ, 13 ਅਗਸਤ : ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਯੂ.ਜੀ.ਸੀ.-ਮਲਵੀਆ ਮਿਸ਼ਨ ਅਧਿਆਪਕ ਸਿਖਲਾਈ ਕੇਂਦਰ ਵਿਖੇ ਚੱਲ ਰਿਹਾ ਨੈਕ ਅਤੇ ਆਈ. ਕਿਊ.ਏ. ਸੀ. ਕੋਆਰਡੀਨੇਟਰਾਂ ਨਾਲ਼ ਸਬੰਧਤ ਆਨਲਾਈਨ ਸ਼ਾਰਟ-ਟਰਮ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ ਹੋ ਗਿਆ ਹੈ।

ਵਾਈਸ-ਚਾਂਸਲਰ ਡਾ. ਜਗਦੀਪ ਸਿੰਘ ਨੇ ਸਮਾਪਤੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਹਾ ਕਿ ਗੁਣਵੱਤਾ ਪ੍ਰਾਪਤ ਕਰਨਾ ਇੱਕ ਨਿਰੰਤਰ ਚੱਲਣ ਵਾਲ਼ੀ ਪ੍ਰਕਿਰਿਆ ਹੈ ਅਤੇ ਇਸ ਦਿਸ਼ਾ ਵਿੱਚ ਅਜਿਹੇ ਯਤਨ ਬਹੁਤ ਸਾਰਥਕ ਸਿੱਧ ਹੁੰਦੇ ਹਨ। ਉਨ੍ਹਾਂ ਇਸ ਪ੍ਰੋਗਰਾਮ ਦੀ ਸ਼ਲਾਘਾ ਕੀਤੀ ਕਿ ਇਸ ਰਾਹੀਂ ਨੈਕ ਅਤੇ ਆਈ. ਕਿਊ.ਏ. ਸੀ. ਕੋਆਰਡੀਨੇਟਰਾਂ ਨੂੰ ਲੋੜੀਂਦਾ ਗਿਆਨ ਮੁਹਈਆ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਇਹ ਰਾਸ਼ਟਰੀ ਸਿੱਖਿਆ ਨੀਤੀ ਦੇ ਉਦੇਸ਼ਾਂ ਨਾਲ ਮੇਲ ਖਾਂਦਾ ਹੈ।

ਯੂਨੀਵਰਸਿਟੀ ਤੋਂ  ਆਈ. ਕਿਊ.ਏ. ਸੀ. ਦੇ ਡਾਇਰੈਕਟਰ ਪ੍ਰੋ. ਧਰਮਵੀਰ ਸ਼ਰਮਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਨੈਕ ਅਤੇ ਆਈ. ਕਿਊ.ਏ. ਸੀ. ਕੋਆਰਡੀਨੇਟਰਾਂ ਨਾਲ਼ ਜੁੜੇ ਬਹੁਤ ਸਾਰੇ ਵਿਹਾਰਕ ਕਿਸਮ ਦੇ ਮੁੱਦੇ ਵਿਚਾਰੇ।

ਯੂ.ਜੀ.ਸੀ.-ਮਲਵੀਆ ਮਿਸ਼ਨ ਅਧਿਆਪਕ ਸਿਖਲਾਈ ਕੇਂਦਰ ਦੇ ਡਾਇਰੈਕਟਰ ਪ੍ਰੋ. ਰਮਨ ਮੈਣੀ ਨੇ ਸਵਾਗਤੀ ਭਾਸ਼ਣ ਦੌਰਾਨ ਪ੍ਰੋਗਰਾਮ ਦੀ ਸਫਲਤਾ ਨੂੰ ਉਜਾਗਰ ਕਰਦਿਆਂ ਇਸ ਦੇ ਆਯੋਜਨ ਵਿੱਚ ਯੋਗਦਾਨ ਪਾਉਣ ਵਾਲਿਆਂ ਦਾ ਉਚੇਚਾ ਜ਼ਿਕਰ ਕੀਤਾ।

ਕੋਰਸ ਕੋਆਰਡੀਨੇਟਰ ਡਾ. ਰਾਕੇਸ਼ ਕੁਮਾਰ, ਪ੍ਰੋਫੈਸਰ ਗਣਿਤ, ਨੇ ਭਾਗੀਦਾਰਾਂ ਦੀ ਜੋਸ਼ੀਲੀ ਸ਼ਮੂਲੀਅਤ ਅਤੇ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਉਨ੍ਹਾਂ ਦੀ ਭੂਮਿਕਾ ਲਈ ਸ਼ਲਾਘਾ ਕੀਤੀ।

Advertisement
Advertisement
Advertisement
Advertisement
Scroll to Top