Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 11:34 pm

+91 90915 01313 , +91 90916 01313

punjabbanni@gmail.com
punjabbani@yahoo.com

ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ

ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ

 ਪਟਿਆਲਾ 13 ਅਗਸਤ  : ਪੰਜਾਬ ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਜ਼ਿਲ੍ਹਾ ਪੁਨਰਵਾਸ ਕੇਂਦਰ, ਪੰਜਾਬ  ਸਾਕੇਤ ਹਸਪਤਾਲ ਪਟਿਆਲਾ ਵਲੋਂ ਇੰਡੀਅਨ ਰੈਡ ਕਰਾਸ ਸੁਸਾਇਟੀ ਪੰਜਾਬ ਸਟੇਟ ਬ੍ਰਾਂਚ ਚੰਡੀਗੜ੍ਹ ਦੇ ਸਕੱਤਰ ਸ਼ਿਵਦੁਲਾਰ ਸਿੰਘ ਢਿੱਲੋਂ ਸਾਬਕਾ ਆਈ ਏ ਐਸ ਅਧਿਕਾਰੀ ਦੀ ਸਰਪ੍ਰਸਤੀ ਹੇਠ  ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ ਇੰਡੀਆ ,
ਪਾਵਰ ਹਾਊਸ ਯੂਥ ਕਲੱਬ ਦੇ ਸਹਿਯੋਗ ਨਾਲ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਪੰਜਾਬ ਰੈਡ ਕਰਾਸ ਜ਼ਿਲ੍ਹਾ ਪੁਨਰਵਾਸ ਕੇਂਦਰ ਪੰਜਾਬ ਸਾਕੇਤ ਹਸਪਤਾਲ ਪਟਿਆਲਾ ਦੇ ਪ੍ਰੋਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਵੱਲੋਂ ਸਾਰੇ ਆਏਂ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਗਿਆ।
ਵਿਸ਼ੇਸ਼ ਤੌਰ ਤੇ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਡਾਕਟਰ ਚਾਰੂ ਗੋਤਮ, ਡਾਕਟਰ ਸੰਦੀਪ ਸਿੰਘ,ਏ ਐਸ ਆਈ ਦਰਬਾਰਾ ਸਿੰਘ,ਕੋਸਲਰ ਅਮਰਜੀਤ ਕੌਰ,ਕੋਸਲਰ ਪਰਮਿੰਦਰ ਕੌਰ ਵਰਮਾ, ਰਣਜੀਤ ਕੌਰ ਕੋਸਲਰ, ਮਨਦੀਪ ਸਿੰਘ, ਜਸਪ੍ਰੀਤ ਸਿੰਘ, ਰੁਦਰਪ੍ਰਤਾਪ ਸਿੰਘ ਗੁਰਜੀਤ ਸਿੰਘ ਲੱਕੀ ਹਰਦਾਸਪੁਰ, ਭਿੰਦਰ ਜਲਵੇੜਾ ਨੇ ਸ਼ਿਰਕਤ ਕੀਤੀ।
ਇਸ ਮੌਕੇ ਨੋਜਵਾਨਾਂ ਨੂੰ ਸੰਬੋਧਨ ਕਰਦਿਆਂ ਪ੍ਰੋਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਅਤੇ ਸਟੇਟ ਐਵਾਰਡੀ ਪਰਮਿੰਦਰ ਭਲਵਾਨ  ਨੇ ਕਿਹਾ ਕਿ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਲੜੀਵਾਰ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ ਤਾ ਜੋਂ ਨੋਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ।ਉਹਨਾਂ ਕਿਹਾ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਵਿੱਚ ਪਬਲਿਕ ਅਤੇ ਨੋਜਵਾਨਾਂ ਨੂੰ ਅੱਗੇ ਆ ਕੇ ਸਹਿਯੋਗ ਕਰਨਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਨਸ਼ਾ ਤਸਕਰਾਂ ਦੀ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਪੁਲਿਸ ਵੱਲੋਂ ਗੁਪਤ ਰੱਖਿਆ ਜਾਂਦਾ ਹੈ ਇਸ ਲਈ ਬਗੈਰ ਕਿਸੇ ਡਰ ਭੈ ਤੋਂ ਨਸ਼ਾ ਤਸਕਰਾਂ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ ਤਾਂ ਹੀ ਅਸੀਂ ਸਾਰੇ ਇੱਕਜੁੱਟ ਹੋ ਕੇ ਨਸ਼ਿਆਂ ਨੂੰ ਜੜ੍ਹੋਂ ਖਤਮ ਕਰ ਸਕਦੇ ਹਾ । ਇਸ ਮੌਕੇ  ਪਰਮਿੰਦਰ ਭਲਵਾਨ ਅਤੇ ਜਤਵਿੰਦਰ ਗਰੇਵਾਲ ਨੇ ਨੋਜਵਾਨਾਂ ਨੂੰ ਨਸ਼ਿਆਂ ਵਿਰੁੱਧ ਸੌਂਹ ਚੁਕਾਈ ਗਈ ।
Advertisement
Advertisement
Advertisement
Advertisement
Scroll to Top