Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 11:35 pm

+91 90915 01313 , +91 90916 01313

punjabbanni@gmail.com
punjabbani@yahoo.com

ਦੇਸ ਦੀਆਂ 50 ਸਰਵੋਤਮ ਸਟੇਟ ਯੂਨੀਵਰਸਿਟੀਆਂ ਵਿੱਚ ਸ਼ੁਮਾਰ ਹੋਈ ਪੰਜਾਬੀ ਯੂਨੀਵਰਸਿਟੀ

ਦੇਸ ਦੀਆਂ 50 ਸਰਵੋਤਮ ਸਟੇਟ ਯੂਨੀਵਰਸਿਟੀਆਂ ਵਿੱਚ ਸ਼ੁਮਾਰ ਹੋਈ ਪੰਜਾਬੀ ਯੂਨੀਵਰਸਿਟੀ

ਪਟਿਆਲਾ, 15 ਅਗਸਤ – ਪੰਜਾਬੀ ਯੂਨੀਵਰਸਿਟੀ ਲਈ ਖੁਸ਼ੀ ਵਾਲ਼ੀ ਖ਼ਬਰ ਸਾਹਮਣੇ ਆਈ ਹੈ ਕਿ ‘ਆਊਟਲੁੱਕ-ਆਈ.ਸੀ.ਏ.ਆਰ.ਈ. ਰੈਂਕਿੰਗ 2025’ ਵਿੱਚ ਯੂਨੀਵਰਸਿਟੀ ਦੇਸ ਦੀਆਂ 75 ਸਰਵੋਤਮ ਸਟੇਟ ਯੂਨੀਵਰਸਿਟੀਆਂ ਵਾਲ਼ੀ ਸੂਚੀ ਵਿੱਚ  ਸ਼ੁਮਾਰ ਹੋ ਗਈ ਹੈ।
ਸੁਤੰਤਰਤਾ ਦਿਵਸ ਦੀ ਸਵੇਰ ਮੌਕੇ ਇਹ ਖੁਸ਼ ਖ਼ਬਰ ਸਾਂਝੀ ਕਰਦਿਆਂ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਨੂੰ ਇਸ ਸੂਚੀ ਵਿੱਚ 47ਵੇਂ ਦਰਜੇ ਨਾਲ਼ ਦੇਸ ਦੀਆਂ ਪਹਿਲੀਆਂ 50 ਯੂਨੀਵਰਸਿਟੀਆਂ ਵਿੱਚ ਸ਼ਾਮਿਲ ਹੋਣ ਦਾ ਮਾਣ ਹਾਸਿਲ ਹੋਇਆ ਹੈ। ਉਨ੍ਹਾਂ ਇਸ ਪ੍ਰਾਪਤੀ ਲਈ ਯੂਨੀਵਰਸਿਟੀ ਦੇ ਸਮੂਹ ਅਧਿਆਪਕਾਂ, ਗ਼ੈਰ-ਅਧਿਆਪਨ ਅਮਲੇ ਦੇ ਮੈਂਬਰਾਂ, ਸਮੂਹ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਨਾਲ਼ ਜੁੜੇ ਸ਼ੁਭਚਿੰਤਕਾਂ ਨੂੰ ਵਧਾਈ ਦਿੱਤੀ।
ਉਨ੍ਹਾਂ ਇਸ ਮੌਕੇ ਯੂਨੀਵਰਸਿਟੀ ਦੀ ਅਗਵਾਈ ਕਰਨ ਵਾਲ਼ੇ ਸਾਬਕਾ ਉਪ-ਕੁਲਪਤੀਆਂ ਅਤੇ ਹੋਰ ਅਧਿਕਾਰੀਆਂ ਨੂੰ ਵੀ ਵਿਸ਼ੇਸ਼ ਤੌਰ ਉੱਤੇ ਯਾਦ ਕੀਤਾ ਜਿਨ੍ਹਾਂ ਦੀ ਅਗਵਾਈ ਸਦਕਾ ਯੂਨੀਵਰਸਿਟੀ ਨੇ ਇਹ ਮੁਕਾਮ ਹਾਸਿਲ ਕੀਤਾ ਹੈ। ਉਨ੍ਹਾਂ ਇਸ  ਪ੍ਰਾਪਤੀ ਦੇ ਹਵਾਲੇ ਨਾਲ਼ ਸਭ ਨੂੰ ਇਹ ਅਹਿਦ ਕਰਨ ਦਾ ਸੱਦਾ ਦਿੱਤਾ ਕਿ ਭਵਿੱਖ ਵਿੱਚ ਪੰਜਾਬੀ ਯੂਨੀਵਰਸਿਟੀ ਨੂੰ ਹੋਰ ਬਿਹਤਰ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣ।
ਜਿ਼ਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਨੇ ਇਸ ਦਰਜਾਬੰਦੀ ਲਈ ਮਿੱਥੀਆਂ ਵੱਖ-ਵੱਖ ਸ਼ਰੇਣੀਆਂ ਵਿੱਚ ਚੰਗੇ ਅੰਕ ਹਾਸਿਲ ਕਰ ਕੇ ਇਹ ਦਰਜਾਬੰਦੀ ਪ੍ਰਾਪਤ ਕੀਤੀ ਹੈ। ਪੰਜਾਬੀ ਯੂਨੀਵਰਸਿਟੀ ਨੇ ਇਨ੍ਹਾਂ ਸ਼ਰੇਣੀਆਂ ਵਿੱਚ ਸ਼ਾਮਿਲ ‘ਅਕਡੈਮਿਕ ਐਂਡ ਰਿਸਰਚ ਐਕਸੀਲੈਂਸ’ ਸ਼ਰੇਣੀ ਵਿੱਚ 400 ਵਿੱਚੋਂ 365.96 ਅੰਕ, ‘ਇੰਡਸਟਰੀ ਇੰਟਰਫੇਸ ਐਂਡ ਪਲੇਸਮੈਂਟ’ ਸ਼ਰੇਣੀ ਵਿੱਚ 200 ਵਿੱਚੋਂ 169.93 ਅੰਕ, ‘ਇਨਫਰਾਸਟ੍ਰਕਚਰ ਐਂਡ ਫੈਸਿਲਟੀਜ਼’ ਸ਼ਰੇਣੀ ਵਿੱਚ 150 ਵਿੱਚੋਂ 116.21 ਅੰਕ, ਗਵਰਨੈਂਸ ਐਂਡ ਐਕਸਟੈਂਸ਼ਨ ਸ਼ਰੇਣੀ ਵਿੱਚ 150 ਵਿੱਚੋਂ 107.24 ਅੰਕ ਅਤੇ ਡਾਇਵਰਸਟੀ ਐਂਡ ਆਊਟਰੀਚ ਸ਼ਰੇਣੀ ਵਿੱਚ 100 ਵਿੱਚੋਂ 62.98 ਅੰਕ ਪ੍ਰਾਪਤ ਕਰਦਿਆਂ ਕੁੱਲ 1000 ਅੰਕਾਂ ਵਿੱਚੋਂ 822.32 ਅੰਕ ਹਾਸਿਲ ਕੀਤੇ ਹਨ।
ਡੀਨ ਅਕਾਦਮਿਕ ਮਾਮਲੇ ਪ੍ਰੋ. ਜਸਵਿੰਦਰ ਸਿੰਘ ਬਰਾੜ ਅਤੇ ਰਜਿਸਟਰਾਰ ਪ੍ਰੋ. ਦਵਿੰਦਰਪਾਲ ਸਿੱਧੂ ਵੱਲੋਂ ਵੀ ਇਸ ਪ੍ਰਾਪਤੀ ਉੱਤੇ ਖੁਸ਼ੀ ਪ੍ਰਗਟਾਉਂਦਿਆਂ ਸਭ ਨੂੰ ਵਧਾਈ ਦਿੱਤੀ ਗਈ।
Advertisement
Advertisement
Advertisement
Advertisement
Scroll to Top