Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 11:30 pm

+91 90915 01313 , +91 90916 01313

punjabbanni@gmail.com
punjabbani@yahoo.com

ਧਰਮ ਪ੍ਰਚਾਰ ਲਹਿਰ ਮਹਾਰਾਸਟਰ ਵਿਖੇ ਤੀਸਰੇ ਪੜਾ ਵਿੱਚ ਪੁਜੀ

ਧਰਮ ਪ੍ਰਚਾਰ ਲਹਿਰ ਮਹਾਰਾਸਟਰ ਵਿਖੇ ਤੀਸਰੇ ਪੜਾ ਵਿੱਚ ਪੁਜੀ

ਪੂਣਾ/ਅੰਮ੍ਰਿਤਸਰ:- 18 ਅਗਸਤ – ਗੁਰਮਤਿ ਸਮਾਗਮ ਅਤੇ ਨਗਰ ਕੀਰਤਨਾਂ ਕੌਮ ਅੰਦਰ ਨਵੀਂ ਸ਼ਕਤੀ ਅਤੇ ਊਰਜਾ ਪੈਦਾ ਕਰਦੇ ਹਨ। ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ 350 ਸਾਲਾ ਦਿਵਸ ਅਤੇ ਗੁਰੂ ਗੋਬਿੰਦ ਜੀ ਦਾ ਗੁਰਤਾਗੱਦੀ ਦਾ 350 ਸਾਲਾ ਦਿਵਸ ਦੀਆਂ ਸ਼ਤਾਬਦੀਆਂ ਨੂੰ ਸਮਰਪਿਤ ਵਿਸ਼ੇਸ਼ ਧਰਮ ਪ੍ਰਚਾਰ ਲਹਿਰ ਮਹਾਰਾਸਟਰਾ ਵਿਖੇ ਅਯੋਜਿਤ ਕੀਤੀ ਗਈ ਹੈ ਅਤੇ ਪੂਣੇ ਸ਼ਹਿਰ ਤੇ ਇਸ ਦੇ ਆਸਪਾਸ ਦੇ ਇਲਾਕਿਆ ਵਿੱਚ ਵਿਸ਼ੇਸ ਗੁਰਮਤਿ ਸਮਾਗਮ ਤੇ ਨਗਰ ਕੀਰਤਨ ਅਰੰਭ ਕੀਤੇ ਗਏ ਹਨ।

ਉਨ੍ਹਾਂ ਦਸਿਆ ਕਿ ਪਹਿਲੇ ਦਿਨ ਗੁ: ਸਿੰਘ ਸਭਾ ਦੇਹੁਰੋਡ, ਗੁਰਮਤਿ ਸਮਾਗਮ ਹੋਇਆ ਗੁਰਦੁਆਰਾ ਨਾਨਕ ਦਰਬਾਰ ਪੂਣੇ ਤੋਂ ਨਗਰ ਕੀਰਤਨ ਅਰੰਭ ਹੋ ਕੇ ਗੁ: ਭਾਈ ਦਯਾ ਸਿੰਘ, ਭਾਈ ਸਾਹਿਬ ਸਿੰਘ, ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਲੰਗਰ ਸਾਹਿਬ ਅਤੇ ਅਖੀਰ ਗੁ: ਸਿੰਘ ਸਭਾ ਸਸ਼ਬਾਜੀ ਨਗਰ ਪੁਜਣ ਤੇ ਨਗਰ ਕੀਰਤਨ ਸੰਪੂਰਨ ਹੋਇਆ ਉਪਰੰਤ ਰਾਤ ਦੇ ਗੁਰਮਤਿ ਸਮਾਗਮ ਹੋਏ।

ਸਮਾਗਮਾਂ ਬਾਰੇ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਗੁਰਮਤਿ ਸਮਾਗਮ ਵਿੱਚ ਹਰੇਕ ਬੁਲਾਰੇ ਨੇ ਗੁਰੂ ਸ਼ਬਦ ਦਾ ਹੋਕਾ ਦੇਂਦਿਆ ਗੁਰੂ ਤੇਗ਼ ਬਹਾਦਰ ਜੀ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਸੰਘਰਸ਼, ਉਪਦੇਸ਼ ਦੇ ਸੰਦੇਸ਼ ਬਾਰੇ ਬਹੁਤ ਕੀਮਤੀ ਵਿਖਿਆਨ ਪੇਸ਼ ਕੀਤੇ। ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਧਰਮ ਪ੍ਰਚਾਰ ਲਹਿਰ ਦਾ ਮਨੋਰਥ ਦਸਦਿਆਂ ਕਿਹਾ ਕਿ ਬੁੱਢਾ ਦਲ ਦਾ ਮੁਖ ਮਨੋਰਥ ਧਰਮ ਪ੍ਰਚਾਰ ਤੇ ਧਰਮ ਦੀ ਪ੍ਰਫੁਲਤਾ ਲਈ ਕਾਰਜ ਕਰਨਾ ਹੈ। ਇਹ ਦਾਤ ਬੁੱਢਾ ਦਲ ਨੂੰ ਗੁਰੂ ਸਾਹਿਬਾਨ ਵੱਲੋਂ ਅਸ਼ੀਸ ਤੇ ਵਿਸ਼ੇਸ਼ ਬਖਸ਼ਿਸ਼ ਵਜੋਂ ਪ੍ਰਾਪਤ ਹੋਈ ਹੈ।

ਉਨ੍ਹਾਂ ਕਿਹਾ ਮਹਾਰਾਸਟਰ ਦੀ ਸੰਗਤਾਂ ਨੇ ਨਗਰ ਕੀਰਤਨ ਅਤੇ ਗੁਰਮਤਿ ਸਮਾਗਮਾਂ ਵਿਚ ਵਿਸ਼ਾਲ ਪੱਧਰ ਤੇ ਹਾਜ਼ਰੀ ਭਰ ਕੇ ਗੁਰੂ ਸਾਹਿਬ ਨਾਲ ਆਪਣੀ ਵਚਨਬੱਧਤਾ ਨਿਭਾਈ ਹੈ। ਉਨ੍ਹਾਂ ਦਸਿਆ ਕਿ ਵੱਖ-ਵੱਖ ਗੁਰੂ ਸਾਹਿਬਾਨ ਅਤੇ ਮਹਾਨ ਸਿੱਖ ਜਰਨੈਲਾਂ ਦੇ ਸ਼ਸਤਰ ਜੋ ਬੁੱਢਾ ਦਲ ਨੂੰ ਵਿਰਾਸਤ ਵਿਚ ਪ੍ਰਾਪਤ ਹੋਏ ਹਨ ਦੇ ਬੁੱਢਾ ਦਲ ਦੇ ਮੁਖੀ ਵੱਲੋਂ ਸਮੁੱਚੀ ਸੰਗਤ ਨੂੰ ਦਰਸ਼ਨ ਕਰਵਾਏ ਅਤੇ ਬੁੱਢਾ ਦਲ ਦੇ ਇਤਿਹਾਸ ਬਾਰੇ ਸੰਗਤਾਂ ਨਾਲ ਪ੍ਰੀਤ ਸਾਂਝੀ ਕੀਤੀ।

ਨਗਰ ਕੀਰਤਨ ਵਿੱਚ ਮੱਧ ਪ੍ਰਦੇਸ਼ ਦੇ ਮੈਂਬਰ ਪਾਰਲੀਮੈਂਟ ਸ੍ਰੀ ਨੀਲੇਸ਼ ਲੰਕੇ, ਮੱਧ ਪ੍ਰਦੇਸ਼ ਦੇ ਐਮ.ਐਲ.ਏ ਸ੍ਰੀ ਸੰਗਰਾਮ ਜਗਤਾਪ, ਸ੍ਰੀ ਸੋਮਨਾਥ ਘੜਗੇ ਐਸ.ਪੀ, ਅਤੇ ਜ਼ਿਲ੍ਹਾ ਕਲੈਕਟਰ ਨੇ ਵੀ ਵਿਸ਼ੇਸ਼ ਤੌਰ ਤੇ ਸਮੂਲੀਅਤ ਕੀਤੀ। ਨਗਰ ਕੀਰਤਨ ਵਿੱਚ ਹਜ਼ਾਰਾ ਸੰਗਤਾਂ ਨੇ ਹਾਜ਼ਰੀ ਭਰ ਕੇ ਅਸੀਸ ਪ੍ਰਾਪਤ ਕੀਤੀ। ਇਸ ਸਮੇਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਕਥਾਵਾਚਕ ਭਾਈ ਸਾਹਿਬ ਭਾਈ ਤਨਵੀਰ ਸਿੰਘ, ਸ. ਜੈਮਲ ਸਿੰਘ ਐਸਿ: ਸੁਪਰੀਡੈਂਟ, ਸ. ਇੰਦਰਪਾਲ ਸਿੰਘ ਫੌਜੀ, ਚਰਨਜੀਤ ਸਿੰਘ ਸਾਹਣੀ,

ਸ. ਬਲਦੇਵ ਸਿੰਘ ਵਾਹੀ, ਸ. ਅਮਰਜੀਤ ਸਿੰਘ, ਸ.ਮਹਿੰਦਰ ਸਿੰਘ, ਸ.  ਬਾਬਾ ਗੁਰਮੀਤ ਸਿੰਘ, ਬਾਬਾ ਗੁਰਮੁਖ ਸਿੰਘ, ਬਾਬਾ ਦਲੇਰ ਸਿੰਘ, ਬਾਬਾ ਪਰਮਜੀਤ ਸਿੰਘ, ਬਾਬਾ ਸ਼ਿੰਦਾ ਸਿੰਘ, ਬਾਬਾ ਲਛਮਣ ਸਿੰਘ, ਬਾਬਾ ਕਰਮ ਸਿੰਘ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਲਖਵੀਰ ਸਿੰਘ, ਬਾਬਾ ਗੁਰਸ਼ੇਰ ਸਿੰਘ, ਬਾਬਾ ਗੁਰਪਾਲ ਸਿੰਘ, ਬਾਬਾ ਸੁਖਵਿੰਦਰ ਸਿੰਘ ਮੌਰ, ਬਾਬਾ ਸਤਨਾਮ ਸਿੰਘ, ਬਾਬਾ ਜਸਬੀਰ ਸਿੰਘ, ਦਲਜੀਤ ਸਿੰਘ, ਬਾਬਾ ਗਗਨਦੀਪ ਸਿੰਘ ਨੇ ਸਮੂਲੀਅਤ ਕੀਤੀ।

Advertisement
Advertisement
Advertisement
Advertisement
Scroll to Top