Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 10:42 pm

+91 90915 01313 , +91 90916 01313

punjabbanni@gmail.com
punjabbani@yahoo.com

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਬੇਨਤੀ ਕੀਤੀ ਮੰਜੂਰ : ਬੈਸ

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਬੇਨਤੀ ਕੀਤੀ ਮੰਜੂਰ : ਬੈਸ

ਚੰਡੀਗੜ, 18 ਅਗਸਤ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸੋਸ਼ਲ ਮੀਡੀਆ ‘ਤੇ ਆਪਣੇ ਐਕਸ ਅਕਾਉੂਂਟ ਉਤੇ ਜਾਣਕਾਰੀ ਸਾਂਝੀ ਕਰਦਿਆਂ ਦਸਿਆ ਕਿ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਉਨਾ ਦਸਿਆ ਕਿ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬਰੇਰੀਅਨਾਂ ਦੀ ਨਿਯੁਕਤੀ ਮਾਮਲੇ ਵਿੱਚ ਵੱਡੀ ਰਾਹਤ ਦਿੱਤੀ ਹੈ। ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਸਹਾਇਕ ਪ੍ਰੋਫੈਸਰਾਂ ਤੇ ਲਾਇਬਰੇਰੀਅਨਾਂ ਦੀ ਨਵੀਂ ਭਰਤੀ ਹੋਣ ਤੱਕ ਇਨ੍ਹਾਂ ਪ੍ਰੋਫੈਸਰਾਂ ਅਤੇ ਲਾਇਬਰੇਰੀਅਨਾਂ ਦੀ ਨੌਕਰੀ ਨੂੰ ਜਾਰੀ ਰੱਖਣ ਦੀ ਬੇਨਤੀ ਕੀਤੀ ਸੀ, ਜਿਸਨੂੰ ਮੰਜੂਰ ਕਰ ਲਿਆ ਗਿਆ ਹੈ।

ਗ਼ੌਰਤਲਬ ਹੈ ਕਿ ਸੁਪਰੀਮ ਕੋਰਟ ਨੇ ਜੁਲਾਈ 2025 ਵਿੱਚ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੰਦਿਆਂ 1158 ਸਹਾਇਕ ਪ੍ਰੋਫੈਸਰਾਂ ਤੇ ਲਾਇਬਰੇਰੀਅਨਾਂ ਦੀ ਭਰਤੀ ਨੂੰ ਰੱਦ ਕਰ ਦਿੱਤਾ ਸੀ। ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਵੱਲੋਂ ਸਾਲ 2024 ਵਿੱਚ ਇਸ ਨਿਯੁਕਤੀ ਨੂੰ ਸਹੀ ਠਹਿਰਾਇਆ ਗਿਆ ਸੀ ਪਰ ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਫ਼ੈਸਲੇ ਨੂੰ ਉਲਟਾ ਦਿੱਤਾ ਸੀ।
ਹੁਣ ਸਿਖਰਲੀ ਅਦਾਲਤ ਨੇ ਨਵੀਂ ਭਰਤੀ ਤੱਕ ਇਨ੍ਹਾਂ ਪ੍ਰੋਫੈਸਰਾਂ ਤੇ ਲਾਇਬਰੇਰੀਅਨਾਂ ਅਹੁਦੇ ਉਤੇ ਕੰਮ ਕਰਦੇ ਰਹਿਣ ਦੀ ਇਜਾਜ਼ਤ ਦੇ ਦਿੱਤੀ ਹੈ।

Advertisement
Advertisement
Advertisement
Advertisement
Scroll to Top