Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 10:41 pm

+91 90915 01313 , +91 90916 01313

punjabbanni@gmail.com
punjabbani@yahoo.com

ਨਿਗਮ ਇੰਸਪੈਕਟਰ ਵਿਸ਼ਾਲ ਆਜ਼ਾਦੀ ਦਿਵਸ ਮੌਕੇ ਸਨਮਾਨਿਤ

ਨਿਗਮ ਇੰਸਪੈਕਟਰ ਵਿਸ਼ਾਲ ਆਜ਼ਾਦੀ ਦਿਵਸ ਮੌਕੇ ਸਨਮਾਨਿਤ

ਪਟਿਆਲਾ, 18 ਅਗਸਤ –  ਨਗਰ ਨਿਗਮ ਵਿਖੇ 79ਵੇਂ ਆਜ਼ਾਦੀ ਦਿਵਸ ਮੌਕੇ ਵੱਖ ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸ਼ਹਿਰ ਵਿੱਚ ਸਵੱਛਤਾ, ਨਾਜਾਇਜ਼ ਕਬਜ਼ੇ ਹਟਾਉਣ, ਦਫ਼ਤਰੀ ਕੰਮ ਕਾਜ ਦੌਰਾਨ ਚੰਗਾ ਪ੍ਰਦਰਸ਼ਨ ਅਤੇ ਕਾਨੂੰਨੀ ਕਾਰਵਾਈਆਂ ਨੂੰ ਇਮਾਨਦਾਰੀ ਅਤੇ ਨਿਡਰਤਾ ਨਾਲ ਅੰਜ਼ਾਮ ਦੇਣ ਲਈ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਨਗਰ ਨਿਗਮ ਇੰਸਪੈਕਟਰ ਵਿਸ਼ਾਲ ਵਰਮਾ ਨੂੰ ਲੈਂਡ ਐਂਡ ਐਡਵਰਟਾਈਜਮੈਂਟ ਵਿੱਚ ਉਨ੍ਹਾਂ ਦੀ ਵਿਸ਼ੇਸ਼ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ।

ਦੱਸਣਯੋਗ ਹੈ ਕਿ ਇੰਸਪੈਕਟਰ ਵਿਸ਼ਾਲ ਵਰਮਾ ਨੇ ਪਿਛਲੇ ਸਮੇਂ ਵਿੱਚ ਰਜਿੰਦਰਾ ਹਸਪਤਾਲ, ਸਰਹਿੰਦ ਰੋਡ, ਰਾਘੋ ਮਾਜਰਾ ਅਤੇ ਭੁਪਿੰਦਰਾ ਰੋਡ ਸਮੇਤ ਕਈ ਥਾਵਾਂ ‘ਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੀ ਕਾਰਵਾਈ ਦੀ ਅਗਵਾਈ ਕੀਤੀ ਸੀ। ਇਸ ਦੌਰਾਨ ਉਨ੍ਹਾਂ ਨੇ ਨਿਗਮ ਟੀਮ ਅਤੇ ਪੁਲਿਸ ਨਾਲ ਮਿਲ ਕੇ ਸ਼ਹਿਰ ਵਿੱਚ ਟ੍ਰੈਫਿਕ ਅਤੇ ਸਫਾਈ ਪ੍ਰਬੰਧ ਨੂੰ ਸੁਚਾਰੂ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ।

ਨਿਗਮ ਕਮਿਸ਼ਨਰ ਪਰਮਵੀਰ ਸਿੰਘ ਅਤੇ ਮੇਅਰ ਕੁੰਦਨ ਗੋਗੀਆ ਨੇ ਮੁਲਾਜਮਾਂ ਦੀ ਪਿੱਠ ਥਾਪੜਦਿਆਂ ਕਿਹਾ ਕਿ ਉਨ੍ਹਾਂ ਦੀ ਇਮਾਨਦਾਰ ਅਤੇ ਜ਼ਿੰਮੇਵਾਰ ਸੇਵਾ ਕਾਰਨ ਪਟਿਆਲਾ ਨਿਗਮ ਦੀ ਛਵੀ ਲੋਕਾਂ ਵਿੱਚ ਹੋਰ ਮਜ਼ਬੂਤ ਹੋਈ ਹੈ। ਉਹਨਾਂ ਕਿਹਾ ਕਿ ਅਜਿਹੇ ਅਧਿਕਾਰੀ ਹੀ ਸ਼ਹਿਰ ਦੇ ਵਿਕਾਸ ਅਤੇ ਸੁਚੱਜੇ ਪ੍ਰਬੰਧ ਲਈ ਪ੍ਰੇਰਣਾ ਸਰੂਪ ਹੁੰਦੇ ਹਨ।

ਇਸ ਮੌਕੇ ਵਿਸ਼ਾਲ ਵਰਮਾ ਨੇ ਕਿਹਾ ਕਿ ਇਹ ਸਨਮਾਨ ਸਿਰਫ਼ ਉਨ੍ਹਾਂ ਦਾ ਨਹੀਂ ਸਗੋਂ ਪੂਰੀ ਨਿਗਮ ਟੀਮ ਦਾ ਹੈ, ਜੋ ਹਮੇਸ਼ਾਂ ਲੋਕ-ਹਿਤ ਲਈ ਕੱਟੜ ਮਿਹਨਤ ਕਰਦੀ ਹੈ।

Advertisement
Advertisement
Advertisement
Advertisement
Scroll to Top