Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਵਿਧਾਇਕ ਦੇਵ ਮਾਨ ਤੇ ਰਣੀਕੇ

ਦੁਆਰਾ: Punjab Bani ਪ੍ਰਕਾਸ਼ਿਤ :Thursday, 10 August, 2023, 07:22 PM

ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਵਿਧਾਇਕ ਦੇਵ ਮਾਨ ਤੇ ਰਣੀਕੇ
ਹਰਸਿਮਰਤ ਕੌਰ ਬਾਦਲ ਸਮੇਤ ਸਿੱਖ ਸਭਾਵਾਂ, ਧਾਰਮਕ ਨੁਮਾਇੰਦਿਆਂ ਨੇ ਵੀ ਪ੍ਰਗਟਾਈ ਹਮਦਰਦੀ
ਪਟਿਆਲਾ 10 ਅਗਸਤ ()
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਧਰਮਪਤਨੀ ਬੀਬੀ ਨਿਰਮਲ ਕੌਰ ਦੇ ਸਦੀਵੀ ਵਿਛੋੜੇ ’ਤੇ ਆਮ ਆਦਮੀ ਪਾਰਟੀ ਦੇ ਨਾਭਾ ਤੋਂ ਵਿਧਾਇਕ ਦੇਵ ਮਾਨ ਅਤੇ ਸਾਬਕਾ ਮੰਤਰੀ ਅਤੇ ਐਸ.ਸੀ. ਵਿੰਗ ਦੇ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਸਾਬਕਾ ਪ੍ਰਧਾਨ ਦੇ ਗ੍ਰਹਿ ਵਿਖੇ ਦੁੱਖ ਸਾਂਝਾ ਕਰਨ ਪੁੱਜੇ। ਇਸ ਮੌਕੇ ਪ੍ਰੋ. ਬਡੂੰਗਰ ਨਾਲ ਦੁੱਖ ਕਰਨ ਵਾਲਿਆਂ ’ਚ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਟੈਲੀਫੋਨ ਕਰਕੇ ਹਮਦਰਦੀ ਪ੍ਰਗਟਾਈ ਅਤੇ ਸ਼ਹਿਰ ਦੀਆਂ ਸਿੱਖ ਸਭਾਵਾਂ, ਸੁਸਾਇਟੀਆਂ ਅਤੇ ਧਾਰਮਕ ਜਥੇਬੰਦੀਆਂ ਦੇ ਨੁਮਾਇੰਦਿਆਂ ਤੋਂ ਜ਼ਿਲ੍ਹਾ ਪ੍ਰਸ਼ਾਸ਼ਨਿਕ ਅਧਿਕਾਰੀਆਂ ਵੱਲੋਂ ਪਰਿਵਾਰ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਜਿਥੇ ਧਾਰਮਕ ਅਤੇ ਰਾਜਨੀਤਕ ਰੁਝੇਵਿਆਂ ਵਿਚ ਰਹੇ, ਉਥੇ ਹੀ ਬੀਬੀ ਨਿਰਮਲ ਕੌਰ ਨੇ ਪਰਿਵਾਰਕ ਜ਼ਿੰਮੇਵਾਰੀਆਂ ਨੂੰ ਬਾਖੂਬੀ ਨਿਭਾਇਆ ਉਨ੍ਹਾਂ ਦਾ ਸਦੀਵੀ ਵਿਛੋੜਾ ਨਾ ਪੂਰਾ ਹੋਣ ਵਾਲਾ ਘਾਟਾ ਹੈ। ਇਸ ਦੌਰਾਨ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਬੀਬੀ ਨਿਰਮਲ ਕੌਰ ਧਾਰਮਕ ਬਿਰਤੀ ਵਾਲੇ ਅਤੇ ਬਹੁਪੱਖੀ ਸਖ਼ਸ਼ੀਅਤ ਵਾਲੇ ਸਨ, ਜਿਨ੍ਹਾਂ ਨੇ ਪਰਿਵਾਰਕ ਜ਼ਿੰਮੇਵਾਰੀਆਂ ਦੇ ਨਾਲ ਨਾਲ ਆਪਣੇ ਬੱਚਿਆਂ ਨੂੰ ਚੰਗੀ ਤਾਲੀਮ ਦਿੱਤੀ, ਜੋ ਵੱਖ ਵੱਖ ਵਿਭਾਗਾਂ ਵਿਚ ਕਾਰਜਸ਼ੀਲ ਹਨ। ਸ. ਰਣੀਕੇ ਨੇ ਕਿਹਾ ਕਿ ਪ੍ਰਮਾਤਮਾ ਬੀਬੀ ਨਿਰਮਲ ਕੌਰ ਨੂੰ ਆਪਣੇ ਚਰਨਾਂ ਵਿਚ ਨਿਵਾਸ਼ ਬਖਸ਼ਣ ਅਤੇ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ। ਪ੍ਰੋ. ਬਡੂੰਗਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿਚ ਸਾਬਕਾ ਵਿਧਾਇਕ ਜੀਐਸ ਬੱਸੀ, ਸਾਬਕਾ ਵਿਧਾਇਕ ਸਰਵਣ ਸਿੰਘ ਫਿਲੌਰ, ਆਈਏਐਸ ਦਰਬਾਰਾ ਸਿੰਘ ਗੁਰੂ, ਐਸਐਸਪੀ ਪਟਿਆਲਾ ਵਰੁਣ ਸ਼ਰਮਾ, ਐਸਪੀ ਮੁਹੰਮਦ ਸਰਫਰਾਜ਼ ਆਲਮ, ਸਾਬਕਾ ਆਈ.ਜੀ. ਪਰਮਜੀਤ ਸਿੰਘ ਗਿੱਲ, ਸਾਬਕਾ ਡੀਆਈਜੀ ਹਰਿੰਦਰ ਸਿੰਘ ਚਹਿਲ, ਸਾਬਕਾ ਏਆਈਜੀ ਗੁਰਦੀਪ ਸਿੰਘ ਸੈਣੀ, ਐਸਪੀ ਸੁਖਦੇਵ ਵਿਰਕ, ਡੀਐਸਪੀ ਕਿਰਸ਼ਨ ਕੁਮਾਰ ਪੈਂਥੇ, ਦਲਬੀਰ ਗਰੇਵਾਲ, ਰਵਿੰਦਰਪਾਲ ਸਿੰਘ ਡੀਐਸਪੀ ਰਜਨੀਸ਼ ਮਹਿਤਾ, ਡੀਐਸਪੀ ਜਤਿੰਦਰਪਾਲ ਸਿੰਘ, ਐਸ.ਪੀ. ਕੇਸਰ ਸਿੰਘ, ਅਦਾਕਾਰ ਬਿਨੂੰ ਢਿੱਲੋਂ, ਐਸੀ ਵਿੰਗ ਪਟਿਆਲ ਗੁਰਚਰਨ ਸਿੰਘ ਖਾਲਸਾ, ਪੱਤਰਕਾਰ ਜਸਪਾਲ ਸਿੰਘ ਢਿੱਲੋਂ, ਭਗਵਾਨ ਦਾਸ, ਸ਼ਬਦ ਗੁਰੂ ਪ੍ਰਚਾਰ ਸਭਾ ਦੇ ਭਗਵੰਤ ਸਿੰਘ ਆਦਿ ਹਾਜ਼ਰ ਸਨ।



Scroll to Top