Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 3:01 am

+91 90915 01313 , +91 90916 01313

punjabbanni@gmail.com
punjabbani@yahoo.com

 ਐੱਨ. ਐੱਸ. ਐੱਸ. ਵਿਭਾਗ ਨੇ 'ਸੌਲਵਕੌਨ' ਸਿਰਲੇਖ ਤਹਿਤ ਕਰਵਾਇਆ ਪ੍ਰੋਗਰਾਮ

 ਐੱਨ. ਐੱਸ. ਐੱਸ. ਵਿਭਾਗ ਨੇ 'ਸੌਲਵਕੌਨ' ਸਿਰਲੇਖ ਤਹਿਤ ਕਰਵਾਇਆ ਪ੍ਰੋਗਰਾਮ

ਪਟਿਆਲਾ, 28 ਅਗਸਤ – ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ‘ਰੀਪ ਬੈਨੀਫਿਟ ਫਾਊਂਡੇਸ਼ਨ ਬੰਗਲੌਰ’ ਨਾਮਕ ਐੱਨ.ਜੀ.ਓ. ਦੇ ਸਹਿਯੋਗ ਨਾਲ਼ ‘ਸੌਲਵਕੌਨ’ ਸਿਰਲੇਖ ਤਹਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ।
ਪ੍ਰੋਗਰਾਮ ਕੋਆਰਡੀਨੇਟਰ ਡਾ. ਅਨਹਦ ਸਿੰਘ ਗਿੱਲ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਐਂਟਰਪਰੀਨਿਉਰਸਿ਼ਪ, ਈਕੋ ਸੋਸਾਇਟੀ, ਸਟੇਜ ਫੀਅਰ, ਪਬਲਿਕ ਸਪੀਕਿੰਗ, ਏ. ਆਈ., ਸਾਂਝੀ ਸਿੱਖਿਆ ਆਦਿ ਵਿਸਿ਼ਆਂ ਉੱਤੇ ਵਿਚਾਰ ਚਰਚਾ ਕਰਵਾਈ ਗਈ। ਇਸ ਵਿਚਾਰ-ਚਰਚਾ ਵਿੱਚ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਨ੍ਹਾਂ ਵਿਸਿ਼ਆਂ ਨਾਲ਼ ਸਬੰਧਤ ਪੋਸਟਰ ਅਤੇ ਮਾਡਲ ਦੀ ਪ੍ਰਦਰਸ਼ਨੀ ਵੀ ਲਗਾਈ ਗਈ।
ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਨੂੰ ਜਿ਼ੰਦਗੀ ਵਿੱਚ ਆਪਣੇ ਮੰਤਵ ਪ੍ਰਤੀ ਸਪਸ਼ਟ ਹੋਣਾ ਚਾਹੀਦਾ ਹੈ। ਉਨ੍ਹਾਂ ਯੂਨੀਵਰਸਿਟੀ ਵਿੱਚ ਆਪਣੇ ਵਿਦਿਆਰਥੀ ਸਮੇਂ ਦੀਆਂ ਯਾਦਾਂ ਸਾਂਝੀਆਂ ਕਰਦਿਆਂ ਦੱਸਿਆ ਕਿ ਉਸ ਸਮੇਂ ਇੰਟਰਨੈੱਟ ਨਾ ਹੋਣ ਕਾਰਨ ਕਿਸ ਤਰ੍ਹਾਂ ਖੋਜ ਅਤੇ ਅਕਾਦਮਿਕ ਕਾਰਜਾਂ ਵਿੱਚ ਬਹੁਤ ਸਾਰੀਆਂ ਚੁਣੌਤੀਆਂ ਹੁੰਦੀਆਂ ਸਨ। ਉਨ੍ਹਾਂ ਕਿਹਾ ਕਿ ਹੁਣ ਵਿਦਿਆਰਥੀਆਂ ਕੋਲ਼ ਪਹਿਲਾਂ ਦੇ ਮੁਕਾਬਲੇ ਬਹੁਤ ਸਾਰੀਆਂ ਸਹੂਲਤਾਂ ਹਨ ਜਿਨ੍ਹਾਂ ਦਾ ਲਾਹਾ ਲੈਣਾ ਚਾਹੀਦਾ ਹੈ। ਉਨ੍ਹਾਂ ਵੱਖ-ਵੱਖ ਕੋਰਸਾਂ ਵਿੱਚ ਇਸ ਸੈਸ਼ਨ ਤੋਂ ਐਂਟਰਪ੍ਰੀਨਿਉਰਸਿ਼ਪ ਸਬੰਧੀ ਕਰੈਡਿਟਸ ਸ਼ੁਰੂ ਕਰਨ ਬਾਰੇ ਗੱਲ ਕਰਦਿਆਂ ਵੀ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ।
ਰੀਪ ਬੈਨੀਫਿਟ ਐੱਨ.ਜੀ.ਓ. ਤੋਂ ਨਵਨੀਤ ਕੌਰ ਨੇ ਦੱਸਿਆ ਕਿ ਕਿਸ ਤਰ੍ਹਾਂ ਉਨ੍ਹਾਂ ਦੀ ਸੰਸਥਾ ਵਿਦਿਆਰਥੀਆਂ ਦੀਆਂ ਰਚਨਾਤਮਕ ਬਿਰਤੀਆਂ ਨੂੰ ਨਿਖਾਰ ਅਤੇ ਸਿਰਜਣਾਤਮਕ ਵਿਚਾਰਾਂ ਨੂੰ ਅੱਗੇ ਲਿਆਉਣ ਵਿੱਚ ਕਾਰਜ ਕਰਦੀ ਹੈ।
ਪ੍ਰੋਗਰਾਮ ਦੌਰਾਨ ਤਿੰਨ ਵਿਦਿਆਰਥੀਆਂ ਨੇ ਆਪਣੀ ਜਿ਼ੰਦਗੀ ਦੀਆਂ ਪ੍ਰੇਰਣਾਤਮਕ ਕਹਾਣੀਆਂ ਸਾਂਝੀਆਂ ਕੀਤੀਆਂ। ਅੰਤ ਵਿੱਚ ਐੱਨ. ਐੱਸ. ਐੱਸ. ਪ੍ਰੋਗਰਾਮ ਅਫ਼ਸਰ ਡਾ. ਨਮਰਤਾ ਵਡੇਰਾ ਵੱਲੋਂ ਧੰਨਵਾਦੀ ਭਾਸ਼ਣ ਦਿੱਤਾ ਗਿਆ।
ਪ੍ਰੋਗਰਾਮ ਵਿੱਚ ਐੱਨ. ਐੱਸ. ਐੱਸ. ਪ੍ਰੋਗਰਾਮ ਅਫ਼ਸਰ ਡਾ. ਅਭਿਨਵ ਭੰਡਾਰੀ, ਡਾ. ਸਿਮਰਨਜੀਤ ਸਿੱਧੂ, ਡਾ. ਸੁਨੀਤਾ ਅਤੇ ਡਾ. ਚਰਨਜੀਵ ਸਰੋਆ ਸਮੇਤ ਲਗਭਗ 500 ਵਿਦਿਆਰਥੀ ਸ਼ਾਮਿਲ ਹੋਏ।
Advertisement
Advertisement
Advertisement
Advertisement
Scroll to Top