Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:53 am

+91 90915 01313 , +91 90916 01313

punjabbanni@gmail.com
punjabbani@yahoo.com

ਹੰਬਲ ਕੋਡਰਜ਼ ਨੇ ਪੰਜਾਬੀ ਯੂਨੀਵਰਸਿਟੀ ਵਿਖੇ ਵਰਕਸ਼ਾਪ ਕਰਵਾਈ

ਹੰਬਲ ਕੋਡਰਜ਼ ਨੇ ਪੰਜਾਬੀ ਯੂਨੀਵਰਸਿਟੀ ਵਿਖੇ ਵਰਕਸ਼ਾਪ ਕਰਵਾਈ

ਪਟਿਆਲਾ, 28 ਅਗਸਤ – ਪੰਜਾਬੀ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਵਿਭਾਗ ਵਿਖੇ ਹੰਬਲ ਕੋਡਰਜ਼, ਜੋ ਕਿ ਸਿੱਖਣ ਸਬੰਧੀ ਮਾਮਲਿਆਂ ਵਿੱਚ ਵਿਸ਼ਵ ਦੇ ਸਭ ਤੋਂ ਵੱਡੇ ਆਨਲਾਈਨ ਪਲੇਟਫਾਰਮ ਊਡੇਮੀ ਉੱਤੇ ਮੋਬਾਈਲ ਐਪਲੀਕੇਸ਼ਨ ਨਿਰਮਾਣ ਦਾ ਕੋਰਸ ਚਲਾਉਂਦਾ ਹੈ, ਵੱਲੋਂ ਇੱਕ ਵਰਕਸ਼ਾਪ ਲਗਾਈ ਗਈ।
ਵਿਭਾਗ ਮੁਖੀ ਡਾ. ਗਗਨਦੀਪ ਨੇ ਦੱਸਿਆ ਕਿ ਵਰਕਸ਼ਾਪ ਵਿੱਚ ਲਗਭਗ  ਐੱਮ.ਸੀ.ਏ. ਅਤੇ ਪੰਜ ਸਾਲਾ ਏਕੀਕ੍ਰਿਤ ਪ੍ਰੋਗਰਾਮ ਦੇ 70 ਵਿਦਿਆਰਥੀਆਂ ਨੇ ਹਿੱਸਾ ਲਿਆ।
ਉਨ੍ਹਾਂ ਦੱਸਿਆ ਕਿ ਵਰਕਸ਼ਾਪ ਦੇ ਪਹਿਲੇ ਪੜਾਅ ਵਿੱਚ, ਵਿਦਿਆਰਥੀਆਂ ਨੇ ਹੰਬਲ ਕੋਡਰਜ਼ ਦੇ ਊਡੇਮੀ ਕੋਰਸ ਬਾਰੇ ਜਾਣਕਾਰੀ ਹਾਸਿਲ ਕੀਤੀ। ਜ਼ਿਕਰਯੋਗ ਹੈ ਕਿ ਇਸ ਕੋਰਸ ਨੂੰ ਕਿ ਐਂਡਰਾਇਡ ਐਪ ਨਿਰਮਾਣ ਲਈ ਲਈ ਸਪੱਸ਼ਟ ਵਿਆਖਿਆ ਅਤੇ ਸੌਖੇ ਅਭਿਆਸ ਹਿਤ ਫ਼ਾਈਵ-ਸਟਾਰ ਰੇਟਿੰਗ ਹਾਸਿਲ ਹੈ।
ਦੂਜੇ ਪੜਾਅ ਵਿੱਚ, ਵਿਦਿਆਰਥੀਆਂ ਨੇ ਸਿਰਫ਼ ਤਿੰਨ ਘੰਟਿਆਂ ਵਿੱਚ ਮੋਬਾਈਲ ਐਪ ਤਿਆਰ ਕੀਤੀ। ਹੰਬਲ ਕੋਡਰਜ਼ ਨੇ ਯੂਨੀਵਰਸਿਟੀ ਵਿਦਿਆਰਥੀਆਂ ਲਈ ਨੂੰ ਮੁਫ਼ਤ ਕੋਰਸ ਕੂਪਨ ਪ੍ਰਦਾਨ ਕੀਤੇ। ਵਰਕਸ਼ਾਪ ਦੇ ਅੰਤ ਵਿੱਚ, ਉਨ੍ਹਾਂ ਆਪਣੀ ਪੇਟੈਂਟਡ ਫੂਲਪ੍ਰੂਫ ਹਾਜ਼ਰੀ ਮਾਰਕਿੰਗ ਐਪ ਦਾ ਪ੍ਰਦਰਸ਼ਨ ਕੀਤਾ ਗਿਆ, ਜਿਸ ਨੂੰ ਕਿ ਕਈ ਸੰਸਥਾਵਾਂ ਨੇ ਅਪਣਾਇਆ ਹੋਇਆ ਹੈ।
ਡਾ. ਗਗਨਦੀਪ ਨੇ ਹੰਬਲ ਕੋਡਰਜ਼ ਦਾ ਪ੍ਰਭਾਵਸ਼ਾਲੀ ਸੈਸ਼ਨ ਲਈ ਧੰਨਵਾਦ ਕੀਤਾ।
Advertisement
Advertisement
Advertisement
Advertisement
Scroll to Top