Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 11:04 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

31 ਅਗਸਤ ਬਿਨਾ ਪੈਨਲਟੀ ਪ੍ਰਾਪਟੀ ਟੈਕਸ ਭਰਨ ਦੀ ਆਖਰੀ ਮਿਤੀ

ਦੁਆਰਾ: Punjab Bani ਪ੍ਰਕਾਸ਼ਿਤ :Thursday, 28 August, 2025, 07:29 PM

ਪਟਿਆਲਾ, 28 ਅਗਸਤ –  ਪਟਿਆਲਾ ਨਗਰ ਨਿਗਮ ਵੱਲੋਂ ਸ਼ਹਿਰ ਵਾਸੀਆਂ ਲਈ ਵੱਡੀ ਰਾਹਤ ਦਾ ਐਲਾਨ ਕੀਤਾ ਗਿਆ ਹੈ। ਮੇਅਰ ਕੁੰਦਨ ਗੋਗੀਆ ਨੇ ਦੱਸਿਆ ਕਿ ਹੁਣ ਸ਼ਹਿਰ ਵਾਸੀ 31 ਅਗਸਤ 2025 ਤੱਕ ਆਪਣਾ ਪ੍ਰਾਪਰਟੀ ਟੈਕਸ ਬਿਨਾਂ ਕਿਸੇ ਪੈਨਲਟੀ ਦੇ ਭਰ ਸਕਣਗੇ। ਇਹ ਮੌਕਾ ਸਰਕਾਰ ਵੱਲੋਂ ਚਲਾਈ ਗਈ ਵਨ ਟਾਈਮ ਸੈਟਲਮੈਂਟ ਸਕੀਮ ਤਹਿਤ ਦਿੱਤਾ ਗਿਆ ਹੈ।

ਮੇਅਰ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਵਾਰ-ਵਾਰ ਲੋਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ ਕਿ ਉਹ ਸਮੇਂ ਸਿਰ ਆਪਣਾ ਟੈਕਸ ਜਰੂਰ ਭਰਨ। ਉਨ੍ਹਾਂ ਦੱਸਿਆ ਕਿ ਟੈਕਸ ਦੀ ਆਮਦਨ ਸ਼ਹਿਰ ਦੇ ਵਿਕਾਸ ਕਾਰਜਾਂ ਤੇ ਖਰਚ ਕੀਤੀ ਜਾਂਦੀ ਹੈ, ਜਿਸ ਵਿੱਚ ਸਫਾਈ, ਸੜਕਾਂ ਦੀ ਮੁਰੰਮਤ, ਲਾਈਟਾਂ ਦੀ ਸਹੂਲਤ ਅਤੇ ਹੋਰ ਜਨਹਿਤੀ ਕਾਰਜ ਸ਼ਾਮਲ ਹਨ।

ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਨਾਗਰਿਕਾਂ ਦੀ ਸੁਵਿਧਾ ਲਈ ਵਾਧੂ ਕਾਊਂਟਰ ਲਗਾਏ ਗਏ ਹਨ ਅਤੇ ਛੁੱਟੀ ਵਾਲੇ ਦਿਨ ਵੀ ਦਫ਼ਤਰ ਖੁੱਲ੍ਹਾ ਰਹੇਗਾ। ਇਸ ਤੋਂ ਇਲਾਵਾ, ਆਨਲਾਈਨ ਭੁਗਤਾਨ ਦੀ ਸਹੂਲਤ ਵੀ ਉਪਲੱਬਧ ਹੈ, ਜਿਸ ਰਾਹੀਂ ਲੋਕ ਘਰ ਬੈਠੇ ਹੀ ਆਪਣਾ ਟੈਕਸ ਭਰ ਸਕਦੇ ਹਨ। ਜਿਨ੍ਹਾਂ ਨੂੰ ਤਕਨੀਕੀ ਜਾਣਕਾਰੀ ਨਹੀਂ ਹੈ, ਉਨ੍ਹਾਂ ਲਈ ਸਹਾਇਤਾ ਡੈਸਕ ਵੀ ਸਥਾਪਿਤ ਕੀਤੇ ਗਏ ਹਨ।

ਮੇਅਰ ਨੇ ਅਖੀਰ ਵਿੱਚ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 31 ਅਗਸਤ ਤੋਂ ਪਹਿਲਾਂ ਹੀ ਆਪਣਾ ਪ੍ਰਾਪਰਟੀ ਟੈਕਸ ਜਰੂਰ ਭਰਣ, ਕਿਉਂਕਿ ਇਸ ਮਿਤੀ ਤੋਂ ਬਾਅਦ ਪੈਨਲਟੀ ਲਾਗੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪਟਿਆਲਾ ਦੇ ਵਿਕਾਸ ਲਈ ਹਰੇਕ ਨਾਗਰਿਕ ਦਾ ਯੋਗਦਾਨ ਬਹੁਤ ਜ਼ਰੂਰੀ ਹੈ।



Scroll to Top