Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 8:51 pm

+91 90915 01313 , +91 90916 01313

punjabbanni@gmail.com
punjabbani@yahoo.com

ਨਿਰਧਾਰਤ ਨਮੀ ਵਾਲਾ ਸੁੱਕਾ ਝੋਨਾ ਹੀ ਮੰਡੀਆਂ 'ਚ ਲਿਆਉਣ ਕਿਸਾਨ

ਨਿਰਧਾਰਤ ਨਮੀ ਵਾਲਾ ਸੁੱਕਾ ਝੋਨਾ ਹੀ ਮੰਡੀਆਂ 'ਚ ਲਿਆਉਣ ਕਿਸਾਨ

ਪਟਿਆਲਾ, 22 ਅਗਸਤ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਝੋਨੇ ਦੇ ਆਗਾਮੀ ਸੀਜਨ ‘ਚ ਜ਼ਿਲ੍ਹਾ ਪ੍ਰਸ਼ਾਸਨ ਝੋਨੇ ਦੀ ਫ਼ਸਲ ਦੀ ਖਰੀਦ ਸੁਚਾਰੂ ਢੰਗ ਨਾਲ ਕਰਵਾਉਣ ਲਈ ਬੈਠਕ ਕਰਕੇ ਮੁਕੰਮਲ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਮੌਕੇ ਸਬੰਧਤ ਅਧਿਕਾਰੀਆਂ ਕੋਲੋਂ ਮੰਡੀਆਂ ‘ਚ ਸਾਫ਼ ਸਫ਼ਾਈ, ਬਾਰਦਾਨੇ, ਢੋਆ-ਢੋਆਈ, ਲੇਬਰ, ਕਿਸਾਨਾਂ ਲਈ ਪੀਣ ਵਾਲੇ ਪਾਣੀ ਤੇ ਟੁਆਇਲਟਸ ਸਮੇਤ ਹਰ ਤਰ੍ਹਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਡਾ. ਪ੍ਰੀਤੀ ਯਾਦਵ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ‘ਚ ਆਪਣੀ ਝੋਨੇ ਦੀ ਫ਼ਸਲ ਨਿਰਧਾਰਤ ਨਮੀ ਵਾਲੀ ਤੇ ਸੁਕਾ ਕੇ ਲਿਆਉਣੀ ਯਕੀਨੀ ਬਣਾਉਣ ਤਾਂ ਕਿ ਉਨ੍ਹਾਂ ਨੂੰ ਮੰਡੀਆਂ ‘ਚ ਆਪਣੀ ਫ਼ਸਲ ਵੇਚਣ ਸਮੇਂ ਜਿਆਦਾ ਸਮਾਂ ਉਡੀਕ ਨਾ ਕਰਨੀ ਪਵੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਹ ਪਹਿਲਾਂ ਹੀ ਆੜਤੀਆਂ ਤੇ ਕੰਬਾਇਨ ਉਪਰੇਟਰਾਂ ਦੇ ਨੁਮਾਇੰਦਿਆਂ ਨਾਲ ਬੈਠਕਾਂ ਕਰ ਚੁੱਕੇ ਹਨ ਅਤੇ ਉਨ੍ਹਾਂ ਨੂੰ ਇਹ ਅਪੀਲ ਕੀਤੀ ਗਈ ਹੈ ਕਿ ਉਹ ਕਿਸਾਨਾਂ ਨੂੰ ਮੰਡੀਆਂ ‘ਚ ਸੁੱਕਾ ਝੋਨਾ ਲਿਆਉਣ ਦੇ ਫਾਇਦੇ ਅਤੇ ਵਾਧੂ ਨਮੀ ਵਾਲਾ ਗਿੱਲਾ ਝੋਨਾ ਮੰਡੀਆਂ ‘ਚ ਲਿਆਉਣ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ।

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜੇਕਰ ਮੰਡੀਆਂ ‘ਚ ਵਾਧੂ ਨਮੀ ਵਾਲਾ ਗਿੱਲਾ ਝੋਨਾ ਆਵੇਗਾ ਤਾਂ ਦਾਣੇ ਹਰੇ ਰਹਿਣ ਕਰਕੇ ਬਦਰੰਗ ਹੋਣ ਨਾਲ ਚਾਵਲਾਂ ਦੀ ਗੁਣਵੱਤਾ ਮਾੜੀ ਹੋ ਜਾਵੇਗੀ, ਜਿਸ ਦੇ ਨੁਕਸਾਨ ਹੀ ਨੁਕਸਾਨ ਹਨ। ਇਸ ਤੋਂ ਬਿਨ੍ਹਾਂ ਜੇਕਰ ਵਾਧੂ ਨਮੀ ਵਾਲਾ ਝੋਨਾ ਮੰਡੀਆਂ ‘ਚ ਆਵੇਗਾ ਤਾਂ ਉਸ ਨੂੰ ਸੁਕਾਉਣ ਲਈ ਕਿਸਾਨਾਂ ਨੂੰ ਵਾਧੂ ਸਮਾਂ ਮੰਡੀਆਂ ਵਿੱਚ ਬੈਠਣਾ ਪਵੇਗਾ, ਇਸ ਕਰਕੇ ਕੋਈ ਵੀ ਕਿਸਾਨ ਨਿਰਧਾਰਤ ਨਮੀ ਤੋਂ ਵਾਧੂ ਨਮੀ ਵਾਲਾ ਗਿੱਲਾ ਝੋਨਾ ਮੰਡੀਆਂ ਵਿੱਚ ਨਾ ਲਿਆਵੇ।

ਡਿਪਟੀ ਕਮਿਸ਼ਨਰ ਨੇ ਮੁੜ ਦੁਹਰਾਇਆ ਕਿ ਕੰਬਾਇਨ ਉਪਰੇਟਰਾਂ ਨੂੰ ਪਹਿਲਾਂ ਹੀ ਦੱਸਿਆ ਗਿਆ ਹੈ ਕਿ ਜੇਕਰ ਨਿਰਧਾਰਤ ਸਮੇਂ ਦੇ ਬਾਅਦ ਗਿੱਲੀ ਫ਼ਸਲ ਦੀ ਕਟਾਈ ਕਰਨਗੇ ਤਾਂ ਉਨ੍ਹਾਂ ਦੀ ਕੰਬਾਇਨ ਜ਼ਬਤ ਕਰ ਲਈ ਜਾਵੇਗੀ ਤੇ ਪੁਲਿਸ ਕੇਸ ਦਰਜ ਹੋਣ ਸਮੇਤ ਹੋਰ ਵੀ ਕਾਨੂੰਨੀ ਕਾਰਵਾਈਆਂ ਦਾ ਸਾਹਮਣਾ ਕਰਨਾ ਪਵੇਗਾ।

ਡਾ. ਪ੍ਰੀਤੀ ਯਾਦਵ ਨੇ ਅੱਗੇ ਕਿਹਾ ਕਿ ਝੋਨੇ ਦੀ ਖਰੀਦ ਪ੍ਰਕ੍ਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੇ ਪ੍ਰਬੰਧ ਅਗੇਤੇ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਜਿਣਸ ਦਾ ਇੱਕ-ਇੱਕ ਦਾਣਾ ਸਮੇਂ ਸਿਰ ਖਰੀਦਿਆ ਜਾਵੇਗਾ, ਇਸ ਲਈ ਕਿਸਾਨ ਸਹਿਯੋਗ ਕਰਨ ਤੇ ਕੇਵਲ ਸੁੱਕਾ ਝੋਨਾ ਹੀ ਮੰਡੀਆਂ ‘ਚ ਲਿਆਉਣ। ਇਸ ਮੌਕੇ ਏ.ਡੀ.ਸੀ. ਨਵਰੀਤ ਕੌਰ ਸੇਖੋਂ ਸਮੇਤ ਡੀ.ਐਫ.ਐਸ.ਸੀ, ਜ਼ਿਲ੍ਹਾ ਮੰਡੀ ਅਫ਼ਸਰ ਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਮੌਜੂਦ ਸਨ।

Advertisement
Advertisement
Advertisement
Advertisement
Scroll to Top