Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 10:54 pm

+91 90915 01313 , +91 90916 01313

punjabbanni@gmail.com
punjabbani@yahoo.com

 ਰੈੱਡ ਕਰਾਸ ਵੱਲੋਂ ਖਰੀਦੀ ਨਵੀਂ ਐਂਬੂਲੈਂਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

 ਰੈੱਡ ਕਰਾਸ ਵੱਲੋਂ ਖਰੀਦੀ ਨਵੀਂ ਐਂਬੂਲੈਂਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪਟਿਆਲਾ, 22 ਅਗਸਤ : ਪਟਿਆਲਾ ਵਾਸੀਆਂ ਨੂੰ ਹੋਰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਰੈੱਡ ਕਰਾਸ ਪਟਿਆਲਾ ਵੱਲੋਂ 15 ਲੱਖ ਰੁਪਏ ਦੀ ਲਾਗਤ ਨਾਲ ਖ਼ਰੀਦੀ ਨਵੀਂ ਏ.ਸੀ. ਐਂਬੂਲੈਂਸ ਨੂੰ ਅੱਜ ਡਿਪਟੀ ਕਮਿਸ਼ਨਰ -ਕਮ- ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਡਾ. ਪ੍ਰੀਤੀ ਯਾਦਵ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਐਸ.ਡੀ.ਐਮ ਦੁਧਨਸਾਧਾਂ ਕਿਰਪਾਲਵੀਰ ਸਿੰਘ ਤੇ ਸਕੱਤਰ ਰੈੱਡ ਕਰਾਸ ਡਾ. ਪ੍ਰਿਤਪਾਲ ਸਿੰਘ ਸਿੱਧੂ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਨਵੀਂ ਐਂਬੂਲੈਂਸ ਦੀਆਂ ਚਾਬੀਆਂ ਰੈੱਡ ਕਰਾਸ ਨੂੰ ਸੌਂਪਦਿਆਂ ਕਿਹਾ ਕਿ ਇਸ ਐਂਬੂਲੈਂਸ ਵਿੱਚ ਐਮਰਜੈਂਸੀ ਸਮੇਂ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਮੈਡੀਕਲ ਸਹੂਲਤ ਉਪਲਬੱਧ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਪਟਿਆਲਾ ਵੱਲੋਂ ਇਹ ਐਂਬੂਲੈਂਸ ਰਜਿੰਦਰਾ ਪਟਿਆਲਾ ਵਿਖੇ ਬਹੁਤ ਹੀ ਘੱਟ ਰੇਟਾਂ ਤੇ ਮਰੀਜ਼ਾਂ ਦੀ ਸਹੂਲਤ ਲਈ ਵਰਤੀ ਜਾਵੇਗੀ।

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਰੈੱਡ ਕਰਾਸ ਵੱਲੋਂ ਰੋਸ਼ਨ ਪੰਜਾਬ ਪ੍ਰੋਜੈਕਟ ਤਹਿਤ ਪਟਿਆਲਾ ਜ਼ਿਲ੍ਹੇ ਦੇ 213 ਸਕੂਲਾਂ ਦੇ 61 ਹਜ਼ਾਰ ਬੱਚਿਆਂ ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਰੈੱਡ ਕਰਾਸ ਵੱਲੋਂ ਸਿਵਲ ਸਰਜਨ ਦਫ਼ਤਰ ਤੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਸਮੇਂ ਸਮੇਂ ’ਤੇ ਮੈਡੀਕਲ ਉਪਕਰਣ ਮੁਹੱਈਆ ਕਰਵਾਏ ਗਏ ਹਨ ਅਤੇ ਸੁਸਾਇਟੀ ਵੱਲੋਂ ਸਮੇਂ ਸਮੇਂ ’ਤੇ ਖੂਨਦਾਨ ਕੈਂਪ ਵੀ ਲਗਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਰੈੱਡ ਕਰਾਸ ਸੁਸਾਇਟੀ ਦਾ ਮੁੱਖ ਮਕਸਦ ਹੀ ਲੋਕ ਸੇਵਾ ਹੈ ਅਤੇ ਇਸ ਖੇਤਰ ਵਿੱਚ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।

Advertisement
Advertisement
Advertisement
Advertisement
Scroll to Top