Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:53 am

+91 90915 01313 , +91 90916 01313

punjabbanni@gmail.com
punjabbani@yahoo.com

ਕਬੱਡੀ ਵਿੱਚ ਖਿਡਾਰੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਕਬੱਡੀ ਵਿੱਚ ਖਿਡਾਰੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਪਟਿਆਲਾ, 24 – ਜ਼ੋਨ ਪਟਿਆਲਾ-2 ਦਾ ਜ਼ੋਨਲ ਟੂਰਨਾਮੈਂਟ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) , ਸ੍ਰੀ ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸ੍ਰੀ ਬਲਕਾਰ ਸਿੰਘ (ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਦੀ ਅਗਵਾਈ ਵਿੱਚ ਕਰਵਾਇਆ ਜਾ ਰਿਹਾ ਹੈ। ਕਬੱਡੀ ਦਾ ਜ਼ੋਨਲ ਟੂਰਨਾਮੈਂਟ ਸ੍ਰੀਮਤੀ ਕਿਰਨਜੀਤ ਕੌਰ (ਲੈਕਚਰਾਰ ਫਿਜ਼ੀਕਲ ਐਜ਼ੂ., ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖੂਪੁਰ ਪਟਿਆਲਾ) ਅਤੇ ਸ੍ਰੀ ਜਸਦੇਵ ਸਿੰਘ (ਡੀ.ਪੀ.ਈ., ਐੱਸ.ਡੀ.ਐੱਸ.ਈ. ਸਕੂਲ ਪਟਿਆਲਾ) ਦੀ ਅਗਵਾਈ ਵਿੱਚ ਕਰਵਾਇਆ ਗਿਆ।

ਜ਼ੋਨਲ ਅੰਡਰ-14 (ਲੜਕੇ) ਨੈਸ਼ਨਲ ਸਟਾਇਲ ਕਬੱਡੀ ਟੂਰਨਾਮੈਂਟ ਵਿੱਚ ਐੱਸ.ਡੀ.ਐੱਸ.ਈ. ਸਕੂਲ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਨੇ ਦੂਜਾ ਅਤੇ ਸਰਕਾਰੀ ਮਿਡਲ ਸਕੂਲ ਝੰਡੀ ਨੇ ਤੀਜਾ ਸਥਾਨ ਹਾਸਲ ਕੀਤਾ। ਜ਼ੋਨਲ ਅੰਡਰ-14 (ਲੜਕੀਆਂ) ਨੈਸ਼ਨਲ ਸਟਾਇਲ ਕਬੱਡੀ ਟੂਰਨਾਮੈਂਟ ਵਿੱਚ ਸਰਕਾਰੀ ਮਿਡਲ ਸਕੂਲ ਝੰਡੀ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਸਿਆਣਾ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖੂਪੁਰ ਨੇ ਤੀਜਾ ਸਥਾਨ ਹਾਸਲ ਕੀਤਾ।

ਜ਼ੋਨਲ ਅੰਡਰ-17 (ਲੜਕੇ) ਨੈਸ਼ਨਲ ਸਟਾਇਲ ਕਬੱਡੀ ਟੂਰਨਾਮੈਂਟ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਨੇ ਪਹਿਲਾ ਅਤੇ ਐੱਸ.ਡੀ.ਐੱਸ.ਈ. ਸਕੂਲ ਨੇ ਦੂਜਾ ਸਥਾਨ ਹਾਸਲ ਕੀਤਾ।  ਜ਼ੋਨਲ ਅੰਡਰ-17 (ਲੜਕੀਆਂ) ਨੈਸ਼ਨਲ ਸਟਾਇਲ ਕਬੱਡੀ ਟੂਰਨਾਮੈਂਟ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖੂਪੁਰ ਨੇ ਪਹਿਲਾ ਸਥਾਨ ਹਾਸਲ ਕੀਤਾ। ਜ਼ੋਨਲ ਅੰਡਰ-19 (ਲੜਕੇ) ਨੈਸ਼ਨਲ ਸਟਾਇਲ ਕਬੱਡੀ ਟੂਰਨਾਮੈਂਟ ਵਿੱਚ ਐੱਸ.ਡੀ.ਐੱਸ.ਈ. ਸਕੂਲ ਨੇ ਪਹਿਲਾ ਅਤੇ ਪਲੇ ਵੇਜ਼ ਸੀਨੀਅਰ ਸੈਕੰਡਰੀ ਸਕੂਲ ਨੇ ਦੂਜਾ ਸਥਾਨ ਹਾਸਲ ਕੀਤਾ।

ਜ਼ੋਨਲ ਅੰਡਰ-14 (ਲੜਕੇ) ਸਰਕਲ ਸਟਾਇਲ ਕਬੱਡੀ ਟੂਰਨਾਮੈਂਟ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖੂਪੁਰ ਨੇ ਪਹਿਲਾ, ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਨੇ ਦੂਜਾ ਅਤੇ ਸਰਕਾਰੀ ਮਿਡਲ ਸਕੂਲ ਮੈਣ ਤੇ ਤੀਜਾ ਸਥਾਨ ਹਾਸਲ ਕੀਤਾ। ਜ਼ੋਨਲ ਅੰਡਰ-17 (ਲੜਕੇ) ਸਰਕਲ ਸਟਾਇਲ ਕਬੱਡੀ ਟੂਰਨਾਮੈਂਟ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖੂਪੁਰ ਨੇ ਪਹਿਲਾ ਸਥਾਨ ਹਾਸਲ ਕੀਤਾ। ਜ਼ੋਨਲ ਅੰਡਰ-19 (ਲੜਕੇ) ਸਰਕਲ ਸਟਾਇਲ ਕਬੱਡੀ ਟੂਰਨਾਮੈਂਟ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖੂਪੁਰ ਨੇ ਪਹਿਲਾ ਸਥਾਨ ਹਾਸਲ ਕੀਤਾ।

ਯੋਗਾ ਦਾ ਜ਼ੋਨਲ ਟੂਰਨਾਮੈਂਟ ਸ੍ਰੀਮਤੀ ਰੁਪਿੰਦਰ ਕੌਰ (ਡੀ.ਪੀ.ਈ., ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਸਿਆਣਾ ਪਟਿਆਲਾ) ਅਤੇ ਮਿਸ ਕਿਰਨਜੋਤ ਕੌਰ (ਯੋਗਾ ਟੀਚਰ, ਦਾ ਬ੍ਰਿਟਿਸ਼ ਕੋ ਐਡ ਸਕੂਲ ਪਟਿਆਲਾ) ਦੀ ਅਗਵਾਈ ਵਿੱਚ ਕਰਵਾਇਆ ਗਿਆ। ਜ਼ੋਨਲ ਅੰਡਰ-14 (ਲੜਕੇ) ਯੋਗਾ ਟੂਰਨਾਮੈਂਟ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਸਿਆਣਾ ਨੇ ਪਹਿਲਾ, ਦਾ ਬ੍ਰਿਟਿਸ਼ ਕੋ ਐਡ ਸਕੂਲ ਨੇ ਦੂਜਾ ਅਤੇ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਨੇ ਤੀਜਾ ਸਥਾਨ ਹਾਸਲ ਕੀਤਾ।

ਇਸ ਮੋਕੇ ਤੇ ਸ੍ਰੀਮਤੀ ਕਿਰਨਜੀਤ ਕੌਰ, ਸ੍ਰੀਮਤੀ ਮਮਤਾ ਰਾਣੀ, ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਸਤਵਿੰਦਰ ਸਿੰਘ, ਸ੍ਰੀ ਜਸਦੇਵ ਸਿੰਘ, ਸ੍ਰੀ ਗੁਰਦੀਪ ਸਿੰਘ, ਸ੍ਰੀਮਤੀ ਰੁਪਿੰਦਰ ਕੌਰ, ਸ੍ਰੀਮਤੀ ਰਾਜਵਿੰਦਰ ਕੌਰ, ਸ੍ਰੀਮਤੀ ਯਾਦਵਿੰਦਰ ਕੌਰ, ਸ੍ਰੀਮਤੀ ਸਿਮਨਦੀਪ ਕੌਰ, ਸ੍ਰੀ ਭਗਵਤੀ, ਸ੍ਰੀ ਪਰਦੀਪ ਕੁਮਾਰ, ਸ੍ਰੀ ਗਗਨਦੀਪ ਸਿੰਘ, ਮਿਸ ਸਿਮਰਨ, ਸ੍ਰੀਮਤੀ ਰੁਪਿੰਦਰ ਕੌਰ, ਸ੍ਰੀਮਤੀ ਵਰਿੰਦਰ ਕੌਰ, ਸ੍ਰੀ ਮਨਦੀਪ ਕੁਮਾਰ, ਸ੍ਰੀ ਪਰਵੀਨ ਕੁਮਾਰ, ਸ੍ਰੀ ਅਨਿਲ ਕੁਮਾਰ, ਸ੍ਰੀ ਭਗਵਤੀ, ਸ੍ਰੀਮਤੀ ਸਰਬਜੀਤ ਕੌਰ, ਸ੍ਰੀ ਯਸ਼ਦੀਪ ਸਿੰਘ, ਸ੍ਰੀ ਸੁਰਿੰਦਰਪਾਲ ਸਿੰਘ ਅਤੇ ਹੋਰ ਕੋਚ ਸਾਹਿਬਾਨ ਮੋਜੂਦ ਸਨ।

 

Advertisement
Advertisement
Advertisement
Advertisement
Scroll to Top