Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 7:53 pm

+91 90915 01313 , +91 90916 01313

punjabbanni@gmail.com
punjabbani@yahoo.com

ਲੋਕਾਂ ਦਾ ਰਾਸ਼ਨ ਬੰਦ ਕਰਨ ਤੇ ਮੁੱਖ ਮੰਤਰੀ ਨੇ ਘੇਰੀ ਭਾਜਪਾ ਸਰਕਾਰ

ਲੋਕਾਂ ਦਾ ਰਾਸ਼ਨ ਬੰਦ ਕਰਨ ਤੇ ਮੁੱਖ ਮੰਤਰੀ ਨੇ ਘੇਰੀ ਭਾਜਪਾ ਸਰਕਾਰ

ਚੰਡੀਗੜ, 25 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਰ ਭਾਜਪਾ ਨੂੰ ਘੇਰਦਿਆਂ ਦੋਸ਼ ਲਗਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ 55 ਲੱਖ ਲੋਕਾਂ ਲਈ ਮੁਫ਼ਤ ਰਾਸ਼ਨ ਬੰਦ ਕਰਨ ਦਾ ਫੈਸਲਾ ਕੀਤਾ ਹੈ। ਉਨਾ ਕੇਂਦਰ ਸਰਕਾਰ ’ਤੇ ਸੂਬੇ ਦੇ 55 ਲੱਖ ਲੋਕਾਂ ਨੂੰ ਮਿਲਣ ਵਾਲਾ ਮੁਫ਼ਤ ਰਾਸ਼ਨ ਬੰਦ ਕਰਨ ਲਈ ‘ਸਾਜ਼ਿਸ਼’ ਘੜਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਹ ਕੇਂਦਰ ਦੀ ਭਾਜਪਾ ਸਰਕਾਰ ਨੂੰ ਲੋਕਾਂ ਦੇ ਹੱਕ ‘ਖੋਹਣ’ ਨਹੀਂ ਦੇਣਗੇ।

ਮੁਖ ਮੰਤਰੀ ਨੇ ਪੰਜਾਬ ਦੇ ਲੋਕਾਂ ਦੇ ਨਾਂ ਇੱਕ ਲਿਖਤੀ ਸੰਦੇਸ਼ ਵਿੱਚ ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਨੇ ਇੱਕ ਹੁਕਮ ਜਾਰੀ ਕੀਤਾ ਹੈ ਕਿ ਸੂਬੇ ਦੇ 55 ਲੱਖ ਲੋਕਾਂ ਨੂੰ ਮਿਲਣ ਵਾਲਾ ਮੁਫ਼ਤ ਰਾਸ਼ਨ ਬੰਦ ਕਰ ਦਿੱਤਾ ਜਾਵੇਗਾ। ਇੱਕ ਹਫ਼ਤੇ ਅੰਦਰ ਇਹ ਦੂਜੀ ਵਾਰ ਹੈ ਜਦੋਂ ਮਾਨ ਨੇ ਕੇਂਦਰ ’ਤੇ ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ ਲੋਕਾਂ ਦਾ ਰਾਸ਼ਨ ਬੰਦ ਕਰਨ ਦਾ ਦੋਸ਼ ਲਗਾਇਆ ਹੈ। ਉਧਰ ਕੇਂਦਰੀ ਖੁਰਾਕ ਤੇ ਖਪਤਕਾਰ ਮਾਮਲੇ ਮੰਤਰੀ ਪ੍ਰਹਿਲਾਦ ਜੋਸ਼ੀ ਮੁੱਖ ਮੰਤਰੀ ਭਗਵੰਤ ਮਾਨ ਦੇ ਉਪਰੋਕਤ ਦੋਸ਼ਾਂ ਨੂੰ ‘ਝੂਠੇ ਤੇ ਗੁੰਮਰਾਹਕੁਨ’ ਦੱਸ ਕੇ ਖਾਰਜ ਕਰ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਝੂਠ ਫੈਲਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਮਾਨ ਨੇ ਲਿਖਿਆ, ‘‘ਤੁਹਾਡਾ ਨਾਮ ਵੀ ਉਸ ਸੂਚੀ ਵਿੱਚ ਹੈ। ਹੁਣ ਤੱਕ ਪੰਜਾਬ ਵਿੱਚ 1.53 ਕਰੋੜ ਲੋਕ ਰਾਸ਼ਨ ਪ੍ਰਾਪਤ ਕਰ ਰਹੇ ਸਨ, ਪਰ ਭਾਜਪਾ ਸਰਕਾਰ ਨੇ 55 ਲੱਖ ਲੋਕਾਂ ਲਈ ਇਹ ਸਹੂਲਤ ਖਤਮ ਕਰਨ ਦਾ ਫੈਸਲਾ ਕੀਤਾ ਹੈ।’’ ਮੁੱਖ ਮੰਤਰੀ ਨੇ ਕਿਹਾ, ‘‘ਹਰੇਕ ਤਿੰਨ ਗਰੀਬ ਪਰਿਵਾਰਾਂ ਵਿੱਚੋਂ ਇੱਕ ਨੂੰ ਰਾਸ਼ਨ ਤੋਂ ਵਾਂਝਾ ਕੀਤਾ ਜਾ ਰਿਹਾ ਹੈ।

Advertisement
Advertisement
Advertisement
Advertisement
Scroll to Top