Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 8:00 pm

+91 90915 01313 , +91 90916 01313

punjabbanni@gmail.com
punjabbani@yahoo.com

ਮੰਡੀ ਲੇਬਰ ਰੇਟ 'ਚ ਵਾਧਾ ਕਰਨ ਦਾ ਆੜ੍ਹਤੀ ਐਸੋਸੀਏਸ਼ਨ ਨੇ ਕੀਤਾ ਸਵਾਗਤ

ਮੰਡੀ ਲੇਬਰ ਰੇਟ 'ਚ ਵਾਧਾ ਕਰਨ ਦਾ ਆੜ੍ਹਤੀ ਐਸੋਸੀਏਸ਼ਨ ਨੇ ਕੀਤਾ ਸਵਾਗਤ

ਚੰਡੀਗੜ੍ਹ, 25 ਅਗਸਤ  – ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਡੀ ਲੇਬਰ ਰੇਟ ਵਿੱਚ 10 ਫੀਸਦੀ ਵਾਧਾ ਕਰਨ ਦਾ ਆੜ੍ਹਤੀ ਐਸੋਸੀਏਸ਼ਨ, ਪੰਜਾਬ ਵੱਲੋਂ ਸਵਾਗਤ ਕੀਤਾ ਗਿਆ ਹੈ। ਇਸਦੇ ਲਈ ਆੜ੍ਹਤੀ ਐਸੋਸੀਏਸ਼ਨ ਨੇ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦਾ ਧੰਨਵਾਦ ਕੀਤਾ ਹੈ। ਆੜ੍ਹਤੀ ਐਸੋਸੀਏਸ਼ਨ, ਪੰਜਾਬ ਦੇ ਨੁਮਾਇੰਦਿਆਂ ਵੱਲੋਂ

ਅੱਜ ਸ. ਹਰਚੰਦ ਸਿੰਘ ਬਰਸਟ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੰਡੀ ਲੇਬਰ ਰੇਟ ਵਿੱਚ 10 ਫ਼ੀਸਦੀ ਵਾਧਾ ਕਰਨ ਦੀ ਮੰਗ ਪਿਛਲੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਸੀ, ਜਿਸਨੂੰ ਸ. ਹਰਚੰਦ ਸਿੰਘ ਬਰਸਟ ਦੇ ਯਤਨਾਂ ਸਦਕਾ ਪੂਰਾ ਕਰ ਦਿੱਤਾ ਗਿਆ ਹੈ। ਇਹ ਫੈਸਲਾ ਮੰਡੀ ਮਜ਼ਦੂਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਆਰਥਿਕ ਰਾਹਤ ਦੇਣ ਦੇ ਨਾਲ-ਨਾਲ ਪੰਜਾਬ ਸਰਕਾਰ ਦੀ ਮਜ਼ਦੂਰ ਹਿਤੈਸ਼ੀ ਸੋਚ ਨੂੰ ਦਰਸਾਉਂਦਾ ਹੈ। ਆੜ੍ਹਤੀ ਐਸੋਸੀਏਸ਼ਨ ਦੇ ਆਗੂਆਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅੱਜ ਤੱਕ ਕਦੇ ਵੀ ਮਜ਼ਦੂਰਾਂ ਦੀਆਂ ਮੰਗਾ ਵੱਲ ਧਿਆਨ ਨਹੀਂ ਦਿੱਤਾ ਗਿਆ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਜਦੂਰਾਂ ਦੀ ਭਲਾਈ ਵਿੱਚ ਇਹ ਵੱਡਾ ਫੈਸਲਾ ਲਿਆ ਹੈ। ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ ਸਮੇਤ ਹਰ ਖੇਤਰ ਵਿੱਚ ਮਿਸਾਲੀ ਕਾਰਜ ਕੀਤੇ ਜਾ ਰਹੇ ਹਨ, ਜੋ ਬਹੁਤ ਹੀ ਸ਼ਲਾਘਾਯੋਗ ਹਨ।

ਇਸ ਦੌਰਾਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ। ਸੂਬਾ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਮੁੱਖ ਰੱਖਦਿਆਂ ਹੋਇਆ ਕਾਰਜ ਕੀਤੇ ਜਾ ਰਹੇ ਹਨ। ਆਗਾਮੀ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਮੰਡੀ ਲੇਬਰ ਰੇਟ ਵਿੱਚ ਵਾਧਾ ਕਰਨ ਦਾ ਫੈਸਲਾ ਮਜਦੂਰ ਵਰਗ ਦੀ ਬਿਹਤਰੀ ਨੂੰ ਮੁੱਖ ਰੱਖਦਿਆਂ ਲਿਆ ਗਿਆ ਹੈ, ਕਿਉਂਕਿ ਮਜ਼ਦੂਰ ਵਰਗ ਦੀ ਖੁਸ਼ਹਾਲੀ ਹੀ ਸਾਡੀ ਖੁਸ਼ਹਾਲੀ ਹੈ। ਜ਼ਿਕਰਯੋਗ ਹੈ ਕਿ ਝੋਨੇ ਦਾ ਮੰਡੀ ਲੇਬਰ ਰੇਟ 17.50 ਰੁਪਏ ਤੋਂ ਵਧਾ ਕੇ 19.26 ਰੁਪਏ ਪ੍ਰਤੀ ਬੈਗ (37.5 ਕਿਲੋਗ੍ਰਾਮ) ਕਰ ਦਿੱਤਾ ਗਿਆ ਹੈ, ਜਿਸ ਨਾਲ ਪ੍ਰਤੀ ਬੈਗ 1.76 ਰੁਪਏ ਦਾ ਵਾਧਾ ਹੋਇਆ ਹੈ।

ਇਸ ਮੌਕੇ ਜਸਵਿੰਦਰ ਸਿੰਘ ਰਾਣਾ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਪੰਜਾਬ, ਜਗਤਾਰ ਸਿੰਘ ਚੇਅਰਮੈਨ ਮਾਰਕਿਟ ਕਮੇਟੀ ਖੰਨਾ, ਸਤਵਿੰਦਰ ਸਿੰਘ ਸੈਣੀ ਸੀਨਿਅਰ ਮੀਤ ਪ੍ਰਧਾਨ,  ਨਰੇਸ਼ ਮਿੱਤਲ ਜਨਰਲ ਸਕੱਤਰ ਆੜ੍ਹਤੀ ਐਸੋਸੀਏਸ਼ਨ ਪਟਿਆਲਾ, ਖਰਦਮਨ ਰਾਏ ਗੁਪਤਾ ਕੈਸ਼ੀਅਰ, ਹਰਦੇਵ ਸਿੰਘ ਚੀਫ਼ ਐਡਵਾਈਜਰ, ਦਵਿੰਦਰ ਕੁਮਾਰ ਬੱਗਾ ਮੀਤ ਪ੍ਰਧਾਨ, ਦਰਬਾਰਾ ਸਿੰਘ ਐਡਵਾਈਜ਼ਰ, ਰਣਧੀਰ ਸਿੰਘ ਮਲੀਨਾ ਮੀਤ ਪ੍ਰਧਾਨ, ਵਿਸ਼ਵਕਰਮਾ, ਮਨਦੀਪ ਦੀਪਾ, ਸੰਜੇ ਨਾਗਪਾਲ, ਗਗਨਦੀਪ ਗੋਇਲ, ਦਵਿੰਦਰ ਕੁਮਾਰ, ਰਣਧੀਰ ਸਿੰਘ ਔਜਲਾ, ਭੁਪਿੰਦਰ ਸਿੰਘ ਸੰਧੂ, ਪ੍ਰਦੀਪ ਸਿੰਘ ਸਨੌਰ ਮੰਡੀ, ਸੋਹਨ ਸਿੰਘ, ਧੀਰਜ ਕੁਮਾਰ, ਵਿਨੋਦ ਕੁਮਾਰ ਜਨਰਲ ਸਕੱਤਰ ਆੜ੍ਹਤੀ ਐਸੋਸੀਏਸ਼ਨ ਪੰਜਾਬ ਮੌਜੂਦ ਰਹੇ।

Advertisement
Advertisement
Advertisement
Advertisement
Scroll to Top